ਕੈਪਟਨ ਅਮਰਿੰਦਰ ਸਿੰਘ ਨੇ ਨਿੱਝਰ ਦੇ ਕਤਲ ਵਿਚ ਭਾਰਤੀ ਸ਼ਮੂਲੀਅਤ ਦੇ ਕੈਨੇਡੀਅਨ ਦੋਸ਼ਾਂ ਨੂੰ ਕੀਤਾ ਖਾਰਜ
Published : Sep 19, 2023, 6:14 pm IST
Updated : Sep 19, 2023, 6:14 pm IST
SHARE ARTICLE
Capt Amarinder Singh
Capt Amarinder Singh

ਕਿਹਾ, ਇਹ ਕਤਲ ਸਰੀ ਦੇ ਗੁਰਦੁਆਰਾ ਸਾਹਿਬ ਦੇ ਧੜਿਆਂ ਵਿਚਲੀ ਰੰਜਿਸ਼ ਦਾ ਨਤੀਜਾ

 

ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਉਨ੍ਹਾਂ ਦਾਅਵਿਆਂ ਨੂੰ ਸਿਰੇ ਤੋਂ ਖਾਰਜ ਕਰ ਦਿਤਾ ਹੈ ਕਿ ਜੂਨ ਵਿਚ ਸਰੀ ਦੇ ਇਕ ਗੁਰਦੁਆਰਾ ਸਾਹਿਬ ਦੇ ਬਾਹਰ ਗਰਮਖਿਆਲੀ ਹਰਦੀਪ ਸਿੰਘ ਨਿੱਝਰ ਦੇ ਕਤਲ ਵਿਚ ਭਾਰਤ ਦਾ ਹੱਥ ਸੀ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਕਤਲ ਕੈਨੇਡਾ ਦੇ ਸਰੀ ਸਥਿਤ ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਅੰਦਰਲੀ ਗੁੱਟਬਾਜ਼ੀ ਦਾ ਨਤੀਜਾ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਟਰੂਡੋ ਬਦਕਿਸਮਤੀ ਨਾਲ ਵੋਟ ਬੈਂਕ ਦੀ ਰਾਜਨੀਤੀ ਦੇ ਜਾਲ ਵਿਚ ਫਸ ਗਏ ਹਨ ਅਤੇ ਉਨ੍ਹਾਂ ਨੇ ਭਾਰਤ ਅਤੇ ਕੈਨੇਡਾ ਦੇ ਕੂਟਨੀਤਕ ਸਬੰਧਾਂ ਨੂੰ ਦਾਅ ’ਤੇ ਲਗਾ ਦਿਤਾ ਹੈ।

 

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਿਸੇ ਦੇਸ਼ ਦੇ ਪ੍ਰਧਾਨ ਮੰਤਰੀ ਲਈ ਬਿਨਾਂ ਕਿਸੇ ਸਬੂਤ ਦੇ ਬਿਆਨ ਦੇਣਾ ਬਹੁਤ ਹੀ ਗੈਰ-ਜ਼ਿੰਮੇਵਾਰਾਨਾ ਹੈ ਕਿਉਂਕਿ ਉਹ ਵੋਟ ਬੈਂਕ ਲਈ ਇਹ ਸੱਭ ਕਰ ਰਹੇ ਹਨ। ਉਨ੍ਹਾਂ ਕਿਹਾ, ਇਹ ਇਕ ਅਟੱਲ ਤੱਥ ਹੈ ਕਿ ਕੈਨੇਡਾ ਵਿਚ ਟਰੂਡੋ ਪ੍ਰਸ਼ਾਸਨ ਨੇ ਉਸ ਦੇਸ਼ ਵਿਚ ਭਾਰਤ ਵਿਰੋਧੀ ਤਾਕਤਾਂ ਨੂੰ ਖੁੱਲ੍ਹਾ ਹੱਥ ਦਿਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਉਥੇ ਭਾਰਤੀ ਮਿਸ਼ਨਾਂ 'ਤੇ ਹਮਲੇ ਕੀਤੇ ਗਏ ਅਤੇ ਡਿਪਲੋਮੈਟਾਂ ਨੂੰ ਡਰਾਇਆ-ਧਮਕਾਇਆ ਗਿਆ ਪਰ ਕੈਨੇਡੀਅਨ ਸਰਕਾਰ ਵਲੋਂ ਕੋਈ ਸੁਧਾਰਾਤਮਕ ਕਾਰਵਾਈ ਨਹੀਂ ਕੀਤੀ ਗਈ।

 

ਉਨ੍ਹਾਂ ਕਿਹਾ, "ਕੀ ਕੈਨੇਡਾ ਦੀ ਸਰਕਾਰ ਨੇ ਉਥੇ ਭਾਰਤੀ ਮਿਸ਼ਨਾਂ 'ਤੇ ਹਮਲਾ ਕਰਨ ਵਾਲੇ ਦੋਸ਼ੀਆਂ ਵਿਰੁਧ ਕੋਈ ਵੀ ਕਾਰਵਾਈ ਕੀਤੀ ਹੈ?" ਉਨ੍ਹਾਂ ਕਿਹਾ ਕਿ ਟਰੂਡੋ ਅਜਿਹੇ ਦੋਸ਼ ਲਗਾ ਕੇ ਉਸ ਦੇਸ਼ ਵਿਚ ਭਾਰਤ ਵਿਰੋਧੀ ਗਤੀਵਿਧੀਆਂ ਨੂੰ ਰੋਕਣ ਵਿਚ ਅਪਣੀਆਂ ਨਾਕਾਮੀਆਂ ਤੋਂ ਧਿਆਨ ਹਟਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਕੈਪਟਨ ਅਮਰਿੰਦਰ ਨੇ ਕਿਹਾ ਕਿ ਉਨ੍ਹਾਂ ਨੇ ਟਰੂਡੋ ਦੇ ਧਿਆਨ ਵਿਚ ਲਿਆਂਦਾ ਸੀ ਕਿ ਕਿਵੇਂ ਕੈਨੇਡੀਅਨ ਜ਼ਮੀਨ ਦੀ ਭਾਰਤ ਵਿਰੋਧੀ ਤਾਕਤਾਂ ਵਲੋਂ ਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ, ਜਦੋਂ ਉਹ ਟਰੂਡੋ ਨੂੰ 2018 ਵਿਚ ਉਨ੍ਹਾਂ ਦੀ ਭਾਰਤੀ ਫੇਰੀ ਦੌਰਾਨ ਅੰਮ੍ਰਿਤਸਰ ਦੇ ਇਕ ਹੋਟਲ ਵਿਚ ਮਿਲੇ ਸਨ, ਤਾਂ ਉਨ੍ਹਾਂ ਨੇ ਉਨ੍ਹਾਂ ਨਾਲ ਸਾਰੀ ਜਾਣਕਾਰੀ ਸਾਂਝੀ ਕੀਤੀ ਸੀ।

 

ਕੈਨੇਡੀਅਨ ਸਰਕਾਰ ਵਲੋਂ ਕੋਈ ਉਪਾਅ ਕਰਨ ਦੀ ਬਜਾਏ ਉਸ ਦੇਸ਼ ਵਿਚ ਭਾਰਤ ਵਿਰੋਧੀ ਗਤੀਵਿਧੀਆਂ ਵਿਚ ਵਾਧਾ ਹੀ ਹੋਇਆ ਹੈ। ਕੈਪਟਨ ਨੇ ਕਿਹਾ, ਉਨ੍ਹਾਂ ਨੇ ਕੈਨੇਡਾ ਦੇ ਤਤਕਾਲੀ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਨੂੰ ਉਨ੍ਹਾਂ ਦੀ ਭਾਰਤ ਫੇਰੀ ਦੌਰਾਨ ਮਿਲਣ ਤੋਂ ਇਨਕਾਰ ਕਰਨ ਦਾ ਕਾਰਨ ਇਹ ਸੀ ਕਿ ਉਹ (ਸੱਜਣ) ਵਿਸ਼ਵ ਸਿੱਖ ਸੰਗਠਨ ਨਾਲ ਜੁੜਿਆ ਹੋਇਆ ਸੀ ਜੋ ਕਿ ਕਾਫ਼ੀ ਸਮੇਂ ਤੋਂ ਭਾਰਤ ਵਿਰੁਧ ਕੰਮ ਵਿਚ ਲੱਗੇ ਹੋਏ ਸੀ। ਸਾਬਕਾ ਮੁੱਖ ਮੰਤਰੀ ਨੇ ਭਾਰਤ ਵਿਰੋਧੀ ਗਤੀਵਿਧੀਆਂ ਨੂੰ ਹੱਲਾਸ਼ੇਰੀ ਦੇਣ ਲਈ ਕੈਨੇਡੀਅਨ ਡਿਪਲੋਮੈਟ ਨੂੰ ਕੱਢਣ ਦੇ ਭਾਰਤ ਸਰਕਾਰ ਦੇ ਫੈਸਲੇ ਦੀ ਸ਼ਲਾਘਾ ਵੀ ਕੀਤੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM
Advertisement