ਪ੍ਰੋ. ਬੀ. ਸੀ. ਵਰਮਾ ਨੂੰ ਸੇਜਲ ਅੱਖਾਂ ਨਾਲ ਦਿਤੀ ਗਈ ਅੰਤਿਮ ਵਿਦਾਇਗੀ
Published : Sep 19, 2023, 6:50 pm IST
Updated : Sep 19, 2023, 6:50 pm IST
SHARE ARTICLE
Final Farewell to Prof BC Verma with tearful tributes
Final Farewell to Prof BC Verma with tearful tributes

ਕੈਬਨਿਟ ਮੰਤਰੀਆਂ ਸਣੇ ਵੱਡੀ ਗਿਣਤੀ ਵਿਚ ਪ੍ਰਮੁੱਖ ਸਖਸ਼ੀਅਤਾਂ ਨੇ ਮੁੱਖ ਸਕੱਤਰ ਅਨੁਰਾਗ ਵਰਮਾ ਨਾਲ ਸਾਂਝਾ ਕੀਤਾ ਦੁੱਖ

 

ਚੰਡੀਗੜ੍ਹ: ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਦੇ ਪਿਤਾ ਜੀ ਪ੍ਰੋ ਬੀ ਸੀ ਵਰਮਾ ਦੇ ਅੰਤਿਮ ਸੰਸਕਾਰ ਮੌਕੇ ਪੰਜਾਬ ਦੇ ਕੈਬਨਿਟ ਮੰਤਰੀਆਂ ਸਣੇ ਵੱਡੀ ਗਿਣਤੀ ਵਿੱਚ ਪ੍ਰਮੁੱਖ ਸਖਸ਼ੀਅਤਾਂ ਨੇ ਹਾਜ਼ਰੀ ਭਰਦਿਆਂ ਵਿਛੜੀ ਰੂਹ ਨੂੰ ਸ਼ਰਧਾਂਜਲੀਆਂ ਭੇਂਟ ਕੀਤੀਆਂ। ਪੰਜਾਬ ਸਰਕਾਰ ਤਰਫ਼ੋ ਕੈਬਨਿਟ ਮੰਤਰੀਆਂ  ਹਰਪਾਲ ਸਿੰਘ ਚੀਮਾ ਤੇ ਗੁਰਮੀਤ ਸਿੰਘ ਮੀਤ ਹੇਅਰ ਅਤੇ ਮੁੱਖ ਮੰਤਰੀ ਤਰਫ਼ੋ ਉਨ੍ਹਾਂ ਦੇ ਓ ਐਸ ਡੀ ਰਾਜਬੀਰ ਸਿੰਘ ਘੁੰਮਣ ਨੇ ਪਾਰਥਿਵ ਸਰੀਰ ਉਤੇ ਰੀਥ ਰੱਖ ਕੇ ਸ਼ਰਧਾਂਜਲੀ ਭੇਂਟ ਕੀਤੀ। ਇਸ ਮੌਕੇ ਕੈਬਨਿਟ ਮੰਤਰੀਆਂ ਅਮਨ ਅਰੋੜਾ, ਲਾਲ ਚੰਦ ਕਟਾਰੂਚੱਕ, ਬ੍ਰਮ ਸ਼ੰਕਰ ਜ਼ਿੰਪਾ ਤੇ ਬਲਕਾਰ ਸਿੰਘ ਨੇ ਵੀ ਵਰਮਾ ਨਾਲ ਦੁੱਖ ਸਾਂਝਾ ਕੀਤਾ।

Final Farewell to Prof BC Verma with tearful tributesFinal Farewell to Prof BC Verma with tearful tributes

ਪ੍ਰੋ ਬੀ ਸੀ ਵਰਮਾ ਜੋ 89 ਵਰ੍ਹਿਆਂ ਦੇ ਸਨ, ਅੱਜ ਸਵੇਰੇ ਪੀ.ਜੀ.ਆਈ. ਚੰਡੀਗੜ੍ਹ ਵਿਖੇ ਸੰਖੇਪ ਬਿਮਾਰੀ ਉਪਰੰਤ ਚੱਲ ਵਸੇ ਸਨ।ਸੈਕਟਰ 25 ਦੇ ਸ਼ਮਸ਼ਾਨ ਘਾਟ ਵਿਖੇ ਅੰਤਿਮ ਸੰਸਕਾਰ ਮੌਕੇ ਪ੍ਰੋ ਵਰਮਾ ਦੀ ਚਿਤਾ ਨੂੰ ਅਗਨੀ ਉਨ੍ਹਾ ਦੇ ਦੋਵੇਂ ਪੁੱਤਰਾਂ ਅਨੁਰਾਗ ਵਰਮਾ ਤੇ ਅਸ਼ੀਸ਼ ਵਰਮਾ ਨੇ ਦਿੱਤੀ।

Final Farewell to Prof BC Verma with tearful tributesFinal Farewell to Prof BC Verma with tearful tributes

ਇਸ ਮੌਕੇ ਮੁੱਖ ਮੰਤਰੀ ਦੇ ਓ.ਐਸ.ਡੀ. (ਮੀਡੀਆ) ਆਦਿਲ ਆਜ਼ਮੀ, ਓ.ਐਸ.ਡੀ. (ਪੀਆਰ) ਮਨਜੀਤ ਸਿੱਧੂ, ਡਾਇਰੈਕਟਰ ਮੀਡੀਆ ਰਿਲੇਸ਼ਨਜ਼ ਬਲਤੇਜ ਸਿੰਘ ਪੰਨੂੰ, ਯੂ.ਟੀ. ਦੇ ਪ੍ਰਸ਼ਾਸਕ ਦੇ ਸਲਾਹਕਾਰ ਧਰਮ ਪਾਲ, ਪੰਜਾਬ ਆਈ.ਏ.ਐਸ. ਅਫਸਰਜ਼ ਐਸੋਸੀਏਸ਼ਨ ਤਰਫੋੰ ਉਨ੍ਹਾਂ ਦੇ ਪ੍ਰਧਾਨ ਤੇਜਵੀਰ ਸਿੰਘ, ਮੁੱਖ ਚੋਣ ਅਫਸਰ ਸਿਬਿਨ ਸੀ, ਡੀ.ਜੀ.ਪੀ. ਗੌਰਵ ਯਾਦਵ, ਵਿਜੀਲੈਂਸ ਡਾਇਰੈਕਟਰ ਵਰਿੰਦਰ ਕੁਮਾਰ, ਐਡਵੋਕੇਟ ਜਨਰਲ ਵਿਨੋਦ ਘਈ, ਸੂਚਨਾ ਤੇ ਲੋਕ ਸੰਪਰਕ ਮੰਤਰੀ ਤਰਫ਼ੋ ਵਿਭਾਗ ਦੇ ਸਕੱਤਰ ਮਾਲਵਿੰਦਰ ਸਿੰਘ ਜੱਗੀ ਨੇ ਵੀ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।

Final Farewell to Prof BC Verma with tearful tributes
Final Farewell to Prof BC Verma with tearful tributes

ਇਸ ਮੌਕੇ ਕੈਬਨਿਟ ਮੰਤਰੀ, ਵਿਧਾਇਕਾਂ, ਮੁੱਖ ਮੰਤਰੀ ਦਫ਼ਤਰ ਦੇ ਅਧਿਕਾਰੀ, ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਜੱਜ, ਸਿਵਲ, ਪੁਲਿਸ ਤੇ ਸੈਨਾ ਦੇ ਉੱਚ ਅਧਿਕਾਰੀਆਂ, ਯੂ.ਟੀ. ਪ੍ਰਸ਼ਾਸਨ ਦੇ ਅਧਿਕਾਰੀ, ਸੇਵਾ ਮੁਕਤ ਅਧਿਕਾਰੀ, ਵਕੀਲ ਭਾਈਚਾਰੇ ਅਤੇ ਪ੍ਰੈੱਸ ਦੇ ਨੁਮਾਇੰਦਿਆਂ ਤੋਂ ਇਲਾਵਾ ਵੱਖ-ਵੱਖ ਰਾਜਸੀ ਪਾਰਟੀਆਂ ਦੇ ਆਗੂ, ਸਮਾਜਿਕ ਸੰਗਠਨਾਂ ਤੇ ਸਕੱਤਰੇਤ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਜਿਗਰੀ ਯਾਰ ਰਾਜਵੀਰ ਜਵੰਦਾ ਦੀ ਅੰਤਮ ਅਰਦਾਸ 'ਚ ਰੋ ਪਿਆ ਰੇਸ਼ਮ ਅਨਮੋਲ

18 Oct 2025 3:17 PM

Haryana: Pharma company owner gifts Brand New Cars to Employees on Diwali | Panchkula Diwali

17 Oct 2025 3:21 PM

Rajvir Jawanda daughter very emotional & touching speech on antim ardaas of Rajvir Jawanda

17 Oct 2025 3:17 PM

2 ਭੈਣਾਂ ਨੂੰ ਕੁਚਲਿਆ Thar ਨੇ, ਇਕ ਦੀ ਹੋਈ ਮੌਤ | Chd Thar News

16 Oct 2025 3:10 PM

DIG ਰੋਪੜ ਰੇਂਜ ਹਰਚਰਨ ਸਿੰਘ ਭੁੱਲਰ ਗ੍ਰਿਫ਼ਤਾਰ, CBI ਨੇ ਕੱਸਿਆ ਸ਼ਿਕੰਜਾ, DIG 'ਤੇ ਲੱਗੇ ਰਿਸ਼ਵਤ ਲੈਣ ਦੇ ਇਲਜ਼ਾਮ...

16 Oct 2025 3:09 PM
Advertisement