ਸ਼ਹੀਦ ਪਰਦੀਪ ਸਿੰਘ ਦਾ ਜੱਦੀ ਪਿੰਡ ਬੱਲਮਗੜ੍ਹ 'ਚ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸਸਕਾਰ
Published : Sep 19, 2023, 9:45 pm IST
Updated : Sep 19, 2023, 9:45 pm IST
SHARE ARTICLE
Jawan Pardeep Singh cremated with full military honours
Jawan Pardeep Singh cremated with full military honours

ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸ਼ਹੀਦ ਪਰਦੀਪ ਸਿੰਘ ਨੂੰ ਸ਼ਰਧਾਂਜਲੀ ਭੇਟ

 

ਪਟਿਆਲਾ: ਬੀਤੇ ਦਿਨ ਕਸ਼ਮੀਰ ਦੇ ਅਨੰਤਨਾਗ ਵਿਖੇ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰੱਖਿਆ ਕਰਦਿਆਂ, ਅਪਣੀ ਡਿਊਟੀ ਦੌਰਾਨ ਸ਼ਹੀਦ ਹੋਏ ਸਮਾਣਾ ਹਲਕੇ ਦੇ ਪਿੰਡ ਬੱਲਮਗੜ੍ਹ ਨਿਵਾਸੀ ਅਤੇ ਭਾਰਤੀ ਫ਼ੌਜ ਦੇ ਨੌਜਵਾਨ ਸੈਨਿਕ ਪਰਦੀਪ ਸਿੰਘ (27 ਸਾਲ) ਦੇ ਅੰਤਿਮ ਸਸਕਾਰ ਮੌਕੇ ਸਾਰਾ ਪਿੰਡ ਤੇ ਇਲਾਕਾ ਦੇਸ਼ ਭਗਤੀ ਦੇ ਰੰਗ ਵਿਚ ਰੰਗਿਆ ਗਿਆ। ਪਰਿਵਾਰ ਦੀ ਦੁੱਖ ਦੀ ਘੜੀ ਵਿਚ ਸ਼ਰੀਕ ਹੋਏ ਹਰ ਸ਼ਖ਼ਸ ਨੇ ਭਾਵੁਕ ਹੁੰਦਿਆਂ ਸੇਜਲ ਅੱਖਾਂ ਨਾਲ ਸ਼ਹੀਦ ਨੂੰ ਅੰਤਿਮ ਵਿਦਾਈ ਦਿਤੀ।

Jawan Pardeep Singh cremated with full military honoursJawan Pardeep Singh cremated with full military honours

ਸ਼ਹੀਦ ਦੀ ਪਤਨੀ ਸੀਮਾ ਰਾਣੀ, ਪਿਤਾ ਦਰਸ਼ਨ ਸਿੰਘ ਤੇ ਭਰਾ ਕੁਲਦੀਪ ਸਿੰਘ ਨੇ ਸ਼ਹੀਦ ਪਰਦੀਪ ਸਿੰਘ ਨੂੰ ਸਲੂਟ ਕਰਕੇ ਸਲਾਮੀ ਦਿਤੀ। ਸ਼ਹੀਦ ਪਰਦੀਪ ਸਿੰਘ ਦੇ ਅੰਤਿਮ ਸਸਕਾਰ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਤਰਫ਼ੋਂ ਸੂਬੇ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸ਼ਹੀਦ ਨੂੰ ਸ਼ਰਧਾ ਦੇ ਫ਼ੁੱਲ ਭੇਟ ਕੀਤੇ। ਇਸ ਮੌਕੇ ਜੌੜਾਮਾਜਰਾ ਨੇ ਐਲਾਨ ਕੀਤਾ ਕਿ ਸ਼ਹੀਦ ਦੀ ਪਤਨੀ ਸੀਮਾ ਰਾਣੀ ਨੂੰ ਉਸ ਦੀ ਯੋਗਤਾ ਮੁਤਾਬਕ ਪਬਲਿਕ ਕਾਲਜ ਸਮਾਣਾ ‘ਚ ਸਹਾਇਕ ਪ੍ਰੋਫੈਸਰ ਲਗਾਇਆ ਜਾਵੇਗਾ।

Jawan Pardeep Singh cremated with full military honoursJawan Pardeep Singh cremated with full military honours

ਚੇਤਨ ਸਿੰਘ ਜੌੜਾਮਾਜਰਾ ਨੇ ਸ਼ਹੀਦ ਦੇ ਪੀੜਤ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਸ ਦੁੱਖ ਦੀ ਘੜੀ 'ਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਉਹ ਖ਼ੁਦ ਅਤੇ ਪੰਜਾਬ ਸਰਕਾਰ ਦੁਖੀ ਪਰਿਵਾਰ ਦੇ ਨਾਲ ਖੜ੍ਹੀ ਹੈ ਅਤੇ ਸਰਕਾਰ ਵੱਲੋਂ ਸ਼ਹੀਦ ਦੇ ਸਨਮਾਨ ਅਤੇ ਸਤਿਕਾਰ ਵਜੋਂ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਕਸ਼ਮੀਰ ਤੋਂ ਵਾਪਸ ਲਿਆਉਣ ਬਾਅਦ ਸ਼ਹੀਦ ਜਵਾਨ ਦੀ ਮ੍ਰਿਤਕ ਦੇਹ ਨੂੰ ਇੱਕ ਵੱਡੇ ਕਾਫ਼ਲੇ ਨਾਲ ਪਿੰਡ ਬੱਲਮਗੜ੍ਹ ਵਿਖੇ ਲਿਆਂਦਾ ਗਿਆ। ਪਰਿਵਾਰ ਨੇ ਨਮ ਅੱਖਾਂ ਨਾਲ ਸ਼ਹੀਦ ਨੂੰ ਸ਼ਰਧਾਂਜਲੀ ਦਿਤੀ ਅਤੇ ਇਸ ਮਗਰੋਂ ਪੂਰੇ ਫ਼ੌਜੀ ਸਨਮਾਨਾਂ ਸਮੇਤ ਧਾਰਮਕ ਰਹੁ ਰੀਤਾਂ ਨਾਲ ਜਵਾਨ ਪਰਦੀਪ ਸਿੰਘ ਦੀ ਚਿਖਾ ਨੂੰ ਅਗਨੀ ਦਿਖਾਈ ਗਈ।

Jawan Pardeep Singh cremated with full military honoursJawan Pardeep Singh cremated with full military honours

ਭਾਰਤੀ ਫ਼ੌਜ ਦੇ ਬਿਗਲਰ ਨੇ ਮਾਤਮੀ ਧੁਨ ਵਜਾਈ ਅਤੇ ਜਵਾਨਾਂ ਨੇ ਹਥਿਆਰ ਉਲਟੇ ਕਰਕੇ ਗਾਰਡ ਆਫ਼ ਆਨਰ ਦਿੰਦਿਆਂ ਫ਼ਾਇਰ ਕਰਕੇ ਸ਼ਹੀਦ ਨੂੰ ਸਲਾਮੀ ਦਿਤੀ। ਪਟਿਆਲਾ ਮਿਲਟਰੀ ਸਟੇਸ਼ਨ ਦੇ ਬ੍ਰਿਗੇਡੀਅਰ ਅੰਕੁਸ਼ ਠਾਕੁਰ, ਕਰਨਲ ਅਭਿਨਵ ਸ਼ਰਮਾ ਤੇ 19 ਆਰ.ਆਰ. ਤੋਂ ਆਏ ਸੂਬੇਦਾਰ ਸੁਰਿੰਦਰ ਸਿੰਘ, ਨਾਇਬ ਸੂਬੇਦਾਰ ਤਰਲੋਚਨ ਸਿੰਘ ਤੇ ਮਨਜੀਤ ਸਿੰਘ ਤੇ ਹੋਰ ਫੌਜੀ ਅਧਿਕਾਰੀਆਂ ਨੇ ਵੀ ਰੀਥ ਰੱਖਕੇ ਸ਼ਰਧਾਂਜਲੀ ਅਰਪਿਤ ਕੀਤੀ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਐਸ.ਡੀ.ਐਮ. ਚਰਨਜੀਤ ਸਿੰਘ, ਐਸ.ਐਸ.ਪੀ. ਵਰੁਣ ਸ਼ਰਮਾ ਦੀ ਤਰਫ਼ੋਂ ਐਸ. ਪੀ ਸੌਰਵ ਜਿੰਦਲ, ਡੀ.ਐਸ.ਪੀ. ਨੇਹਾ ਅਗਰਵਾਲ, ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਐਮ. ਐਸ ਰੰਧਾਵਾ, ਪੀਏ ਗੁਰਦੇਵ ਸਿੰਘ ਟਿਵਾਣਾ ਤੇ ਅਮਰਦੀਪ ਸਿੰਘ ਸੋਨੂ ਥਿੰਦ ਨੇ ਵੀ ਰੀਥਾਂ ਰੱਖੀਆਂ।ਫ਼ੌਜੀ ਅਧਿਕਾਰੀਆਂ ਨੇ ਸ਼ਹੀਦ ਦੇ ਤਾਬੂਤ 'ਤੇ ਲਿਪਟਿਆ ਤਿਰੰਗਾ ਸ਼ਹੀਦ ਦੀ ਪਤਨੀ ਨੂੰ ਸੌਂਪਿਆ।

Jawan Pardeep Singh cremated with full military honoursPatiala DC Sakshi Sawhney Visit Pardeep Singh's House

ਜ਼ਿਕਰਯੋਗ ਹੈ ਕਿ 20 ਅਪ੍ਰੈਲ 1996 ਨੂੰ ਪਿਤਾ ਦਰਸ਼ਨ ਸਿੰਘ ਤੇ ਮਾਤਾ (ਸਵਰਗੀ) ਪਰਮਜੀਤ ਕੌਰ ਦੇ ਘਰ ਪੈਦਾ ਹੋਇਆ ਜਵਾਨ ਪਰਦੀਪ ਸਿੰਘ ਭਾਰਤੀ ਫ਼ੌਜ 'ਚ 21 ਦਸੰਬਰ 2015 ਨੂੰ ਭਰਤੀ ਹੋਇਆ ਸੀ, ਸਿਖਲਾਈ ਪੂਰੀ ਕਰਨ ਤੋਂ ਬਾਅਦ ਉਸਨੇ 18 ਸਿੱਖ ਲਾਈਟ ਇਨਫੈਂਟਰੀ ਜੁਆਇਨ ਕੀਤੀ। ਇਸ ਸਮੇਂ ਉਸਦੀ ਪੋਸਟਿੰਗ ਭਾਰਤੀ ਫ਼ੌਜ ਦੀ ਉਤਰੀ ਕਮਾਂਡ ਵਿੱਚ ਕਸ਼ਮੀਰ ਵਿਖੇ 19 ਆਰ.ਆਰ. ਸਿੱਖ ਲਾਈਟ ਇਨਫੈਂਟਰੀ ਵਿੱਚ ਸੀ ਅਤੇ ਉਹ ਅਨੰਤਨਾਗ ਜ਼ਿਲ੍ਹੇ ਦੇ ਕੋਕਰਨਾਗ ਵਿਖੇ ਚੱਲ ਰਹੇ ਗਾਡੋਲ ‘ਚ ਫ਼ੌਜੀ ਉਪਰੇਸ਼ਨ ਦੌਰਾਨ ਮਿਤੀ 13 ਸਤੰਬਰ ਨੂੰ ਉਹ ਸ਼ਹੀਦੀ ਪਾ ਗਿਆ। ਉਸਦੀ ਮ੍ਰਿਤਕ ਦੇਹ ਕਰੀਬ 5 ਦਿਨ ਬਾਅਦ ਬਰਾਮਦ ਹੋਈ ਸੀ।

ਸ਼ਹੀਦ ਦੀ ਪਤਨੀ ਸੀਮਾ ਰਾਣੀ, ਭਰਾ ਕੁਲਦੀਪ ਸਿੰਘ ਸਮੇਤ ਪਿੰਡ ਵਾਸੀਆਂ ਨੇ ਕਿਹਾ ਕਿ ਉਨ੍ਹਾਂ ਨੂੰ ਸ਼ਹੀਦ ਪਰਦੀਪ ਸਿੰਘ ਦੀ ਸ਼ਹਾਦਤ ਉਤੇ ਮਾਣ ਹੈ। ਉਨ੍ਹਾਂ ਕਿਹਾ ਕਿ ਪਰਦੀਪ ਸਿੰਘ ਮਈ ਮਹੀਨੇ ਹੀ ਪਿੰਡ ਛੁੱਟੀ ਆਇਆ ਸੀ ਅਤੇ ਉਹ ਬਹੁਤ ਦਲੇਰ ਤੇ ਹਿੰਮਤ ਵਾਲਾ ਜਵਾਨ ਸੀ, ਜਿਸ ਨੇ ਆਪਣੇ ਦੇਸ਼ ਲਈ ਲੜਾਈ ਲੜਦਿਆਂ ਸ਼ਹੀਦੀ ਪ੍ਰਾਪਤ ਕੀਤੀ ਹੈ। ਸ਼ਹੀਦ ਦੇ ਸਸਕਾਰ ਸਮੇਂ ਭਾਰਤੀ ਸੈਨਾ, ਪੰਜਾਬ ਸਰਕਾਰ, ਜ਼ਿਲ੍ਹਾ ਪਟਿਆਲਾ ਸਿਵਲ ਤੇ ਪੁਲਿਸ ਪ੍ਰਸ਼ਾਸਨ ਸਮੇਤ ਸਿਆਸੀ, ਸਮਾਜਿਕ, ਧਾਰਮਿਕ ਸੰਸਥਾਵਾਂ ਵੱਲੋਂ ਹਾਜ਼ਰ ਹੋਈਆਂ ਅਹਿਮ ਸ਼ਖ਼ਸੀਅਤਾਂ ਅਤੇ ਹਜ਼ਾਰਾਂ ਦੀ ਗਿਣਤੀ 'ਚ ਪੁੱਜੇ ਆਮ ਲੋਕਾਂ ਨੇ ਸ਼ਹੀਦ ਨੂੰ 'ਸ਼ਹੀਦ ਪਰਦੀਪ ਸਿੰਘ ਅਮਰ ਰਹੇ' ਦੇ ਨਾਅਰੇ ਲਾਉਂਦਿਆਂ ਨਮ ਅੱਖਾਂ ਨਾਲ ਅੰਤਿਮ ਵਿਦਾਈ ਦਿਤੀ।

 

Location: India, Punjab, Patiala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Ludhiana 'ਚ ਦੇਰ ਰਾਤ ਤੱਕ Hotel ਖੋਲ੍ਹਣ ਵਾਲਿਆਂ ਨੂੰ MP SanjeevArora ਨੇ ਦਵਾ 'ਤੀ ਮਨਜ਼ੂਰੀ

15 Apr 2025 8:20 AM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 15/04/2025

15 Apr 2025 8:18 AM

ਮੁੰਡਾ-ਕੁੜੀ ਦੀ ਕੁੱਟਮਾਰ ਕਰਨ ਵਾਲੇ ਸਸਪੈਂਡ ਪੁਲਿਸ ਮੁਲਾਜ਼ਮ ਦੀ ਪੱਤਰਕਾਰ ਨਾਲ ਬਦਸਲੂਕੀ

09 Apr 2025 5:43 PM

Rana Gurjit Singh ਤੇ Raja Warring ਨੂੰ ਲੈ ਕੇ ਕੀ ਬੋਲੇ Brinder Singh Dhillon

09 Apr 2025 5:42 PM

ਚਿੱਟੇ ਵਾਲੀ ਮਹਿਲਾ ਤਸਕਰ ਮਾਮਲੇ 'ਚ ਸਿਆਸੀ ਐਂਟਰੀ, ਆਪ-ਕਾਂਗਰਸ ਤੇ ਇੱਕ ਦੂਜੇ ਤੇ ਇਲਜ਼ਾਮ, LIVE

05 Apr 2025 5:52 PM
Advertisement