ਗਰੀਬ ਵਿਦਿਆਰਥੀਆਂ ਦੇ ਮਸੀਹਾ ਵਜੋਂ ਜਾਣੇ ਜਾਂਦੇ ਸਨ ਪ੍ਰੋਫੈਸਰ ਬੀ.ਸੀ. ਵਰਮਾ

By : GAGANDEEP

Published : Sep 19, 2023, 3:15 pm IST
Updated : Sep 19, 2023, 3:15 pm IST
SHARE ARTICLE
photo
photo

ਨਿਮਰਤਾ ਤੇ ਹਲੀਮੀ ਲਈ ਜਾਣੇ ਜਾਂਦੇ ਪ੍ਰੋ ਵਰਮਾ ਦੇ ਪੜ੍ਹਾਏ ਅਨੇਕਾਂ ਵਿਦਿਆਰਥੀ ਉਚ ਅਹੁਦਿਆਂ ਉਤੇ ਪੁੱਜੇ

 

ਚੰਡੀਗੜ੍ਹ: ਉੱਘੇ ਸਿੱਖਿਆ ਸ਼ਾਸਤਰੀ ਅਤੇ ਕੈਮਿਸਟਰੀ ਦੇ ਪ੍ਰੋਫੈਸਰ ਬੀ.ਸੀ. ਵਰਮਾ ਅੱਜ ਸਵੇਰੇ ਪੀ.ਜੀ.ਆਈ. ਚੰਡੀਗੜ੍ਹ ਵਿਖੇ ਕੁਝ ਦਿਨ ਦਾਖਲ ਰਹਿਣ ਉਪਰੰਤ ਸਵਰਗ ਸੁਧਾਰ ਗਏ। ਨਿਮਰਤਾ ਤੇ ਹਲੀਮੀ ਦੇ ਨਾਲ ਕੁਸ਼ਲ ਪ੍ਰੋਫੈਸਰ ਰਹੇ ਬੀ.ਸੀ. ਵਰਮਾ ਵੱਲੋਂ ਆਪਣੇ ਅਧਿਆਪਨ ਸਮੇਂ ਕੀਤੇ ਨੇਕ ਕੰਮਾਂ ਸਦਕਾ ਪ੍ਰਾਪਤ ਦੁਆਵਾਂ ਦਾ ਹੀ ਫਲ ਹੈ ਕਿ ਪਰਮਾਤਮਾ ਨੇ ਉਨ੍ਹਾਂ ਦੇ ਪੁੱਤਰ ਅਨੁਰਾਗ ਵਰਮਾ ਨੂੰ ਪੰਜਾਬ ਦੇ ਮੁੱਖ ਸਕੱਤਰ ਦੇ ਮੁਕਾਮ ਉੱਤੇ ਪਹੁੰਚਾਇਆ।

ਇਹ ਵੀ ਪੜ੍ਹੋ: ਢਿੱਲੋਂ ਬ੍ਰਦਰਜ਼ ਖ਼ੁਦਕੁਸ਼ੀ ਮਾਮਲੇ 'ਚ ਲੋੜੀਂਦੇ ਪੁਲਿਸ ਮੁਲਾਜ਼ਮਾਂ ਦੀ ਜ਼ਮਾਨਤ 'ਤੇ ਅੱਜ ਹੋਵੇਗੀ ਸੁਣਵਾਈ 

ਪ੍ਰੋ ਬੀ.ਸੀ. ਵਰਮਾ ਦਾ ਜਨਮ 2 ਅਪ੍ਰੈਲ, 1934 ਨੂੰ ਪਟਿਆਲਾ ਜ਼ਿਲ੍ਹੇ ਦੇ ਪਿੰਡ ਚਲੈਲਾ ਵਿਖੇ ਹੋਇਆ। ਬਚਪਨ ਤੋਂ ਹੀ ਪੜ੍ਹਾਈ ਦੀ ਲਗਨ ਕਾਰਨ ਉਹ ਪਹਿਲਾਂ ਪੈਦਲ ਅਤੇ ਫੇਰ ਸਾਈਕਲ ਉਤੇ 15 ਦੂਰ ਪਟਿਆਲਾ ਸ਼ਹਿਰ ਪੜ੍ਹਨ ਜਾਂਦੇ ਸਨ। ਕੈਮਿਸਟਰੀ ਵਿਸ਼ੇ ਵਿੱਚ ਉੱਚ ਸਿੱਖਿਆ ਹਾਸਲ ਕਰਨ ਤੋਂ ਬਾਅਦ ਸਰਕਾਰੀ ਮਹਿੰਦਰਾ ਕਾਲਜ, ਪਟਿਆਲਾ ਵਿਖੇ ਕੈਮਿਸਟਰੀ ਦੇ ਪ੍ਰੋਫੈਸਰ ਵਜੋਂ ਸੇਵਾਵਾਂ ਨਿਭਾਈਆਂ। 

ਇਹ ਵੀ ਪੜ੍ਹੋ:ਕੈਨੇਡਾ ਦਾ ਸਟੱਡੀ ਵੀਜ਼ਾ ਦੇਣ ਦੇ ਨਾਂ 'ਤੇ ਧੋਖੇਬਾਜ਼ ਏਜੰਟ ਨੇ ਮਾਰੀ 19 ਲੱਖ ਦੀ ਠੱਗੀ 

ਆਪਣੇ ਅਧਿਆਪਨ ਦੇ ਕਾਰਜਕਾਲ ਦੌਰਾਨ ਵਰਮਾ ਵਿਦਿਆਰਥੀਆਂ ਵਿੱਚ ਬਹੁਤ ਮਕਬੂਲ ਸਨ। ਅੱਸੀ ਦੇ ਦਹਾਕੇ ਵਿੱਚ ਜਦੋਂ ਟਿਊਸ਼ਨਾਂ ਦਾ ਦੌਰ ਸਿਖਰ ਉੱਤੇ ਸੀ, ਉਦੋਂ ਵਰਮਾ ਨੇ ਕਾਲਜ ਦੀ ਪੜ੍ਹਾਈ ਤੋਂ ਬਾਅਦ ਗਰੀਬ, ਲੋੜਵੰਦ ਤੇ ਹੁਸ਼ਿਆਰ ਵਿਦਿਆਰਥੀਆਂ ਨੂੰ ਘਰ ਵਿਖੇ ਮੁਫ਼ਤ ਪੜ੍ਹਾ ਕੇ ਜੱਸ ਖੱਟਿਆ। ਉਹ ਅਨੇਕਾਂ ਪਰਿਵਾਰਾਂ ਦੇ ਬੱਚਿਆਂ ਲਈ ਰਾਹਗੀਰ ਬਣੇ ਅਤੇ ਲੋੜਵੰਦ ਦੀ ਭੱਜ ਕੇ ਮੱਦਦ ਕਰਦੇ। ਆਪਣੇ ਵਿਦਿਆਰਥੀਆਂ ਦੇ ਅਕਾਦਮਿਕ ਮਾਮਲਿਆਂ ਵਿੱਚ ਹਰ ਤਰ੍ਹਾਂ ਦੀ ਮੱਦਦ ਕਰਨ ਦੇ ਨਾਲ ਆਪਣੇ ਸਹਾਇਕ ਕਰਮਚਾਰੀਆਂ ਪ੍ਰਤੀ ਵੀ ਸੁਹਿਰਦ ਤੇ ਉਸਾਰੂ ਸੋਚ ਰੱਖਦੇ ਸਨ।

ਪ੍ਰੋ. ਬੀ.ਸੀ. ਵਰਮਾ ਦੇ ਪੜ੍ਹਾਏ ਵਿਦਿਆਰਥੀ ਵੱਖ-ਵੱਖ ਖੇਤਰਾਂ ਵਿੱਚ ਉਚ ਅਹੁਦਿਆਂ ਉਤੇ ਪਹੁੰਚੇ ਜਿਨ੍ਹਾਂ ਵਿੱਚ ਸਿਵਲ ਤੇ ਪੁਲਿਸ ਅਧਿਕਾਰੀ, ਪ੍ਰੋਫੈਸਰ ਅਤੇ ਵੱਡੀ ਗਿਣਤੀ ਵਿੱਚ ਡਾਕਟਰ ਸ਼ਾਮਲ ਹਨ। ਦਿਲ ਦੇ ਰੋਗਾਂ ਦੇ ਮਾਹਿਰ ਡਾਕਟਰ ਗੁਰਪ੍ਰੀਤ ਸਿੰਘ ਵਾਂਡਰ ਅਕਸਰ ਆਪਣੇ ਸਤਿਕਾਰਯੋਗ ਅਧਿਆਪਕ ਪ੍ਰੋ. ਵਰਮਾ ਨੂੰ ਯਾਦ ਕਰਦੇ ਸਨ। ਵਰਮਾ ਨੇ ਅਧਿਆਪਨ ਤੋਂ ਇਲਾਵਾ ਬਤੌਰ ਸਿੱਖਿਆ ਪ੍ਰਸ਼ਾਸਕ ਕੁਸ਼ਲ ਸੇਵਾਵਾਂ ਨਿਭਾਈਆਂ। ਆਪ ਸਰਕਾਰੀ ਕਾਲਜ ਪੱਟੀ ਅਤੇ ਸਰਕਾਰੀ ਸਪੋਰਟਸ ਕਾਲਜ ਜਲੰਧਰ ਦੇ ਪ੍ਰਿੰਸੀਪਲ ਰਹਿਣ ਉਪਰੰਤ ਡੀ.ਪੀ.ਆਈ. ਕਾਲਜਾਂ ਵਿਖੇ ਬਤੌਰ ਡਿਪਟੀ ਡਾਇਰੈਕਟਰ ਵਜੋਂ ਸੇਵਾ-ਮੁਕਤ ਹੋਏ।

ਪ੍ਰੋ. ਬੀ.ਸੀ. ਵਰਮਾ ਦੇ ਧਰਮ ਪਤਨੀ ਵੀ ਅਧਿਆਪਕਾ ਸਨ ਅਤੇ ਉਨ੍ਹਾਂ ਦਾ ਇਕ ਪੁੱਤਰ ਅਨੁਰਾਗ ਵਰਮਾ ਇਸ ਵੇਲੇ ਪੰਜਾਬ ਦੇ ਮੁੱਖ ਸਕੱਤਰ ਅਤੇ ਦੂਜੇ ਪੁੱਤਰ ਅਸ਼ੀਸ਼ ਵਰਮਾ ਐਡਵੋਕੇਟ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਅਕਾਲੀਆਂ ਦੇ ਝੂਠ ਦਾ ਪਰਦਾਫ਼ਾਸ਼, Video Edit ਕਰਕੇ Giani harpreet singh ਨੂੰ ਕੀਤਾ ਗਿਆ ਬਦਨਾਮ'| Sukhbir Badal

24 Aug 2025 3:07 PM

Florida Accident: Truck Driver Harjinder Singh ਨੂੰ ਕੋਈ ਸਜ਼ਾ ਨਾ ਦਿਓ, ਇਸ ਨੂੰ ਬੱਸ ਘਰ ਵਾਪਸ ਭੇਜ ਦਿੱਤਾ ਜਾਵੇ

24 Aug 2025 3:07 PM

Greater Noida dowry death : ਹਾਏ ਓਹ ਰੱਬਾ, ਮਾਪਿਆਂ ਦੀ ਸੋਹਣੀ ਸੁਨੱਖੀ ਧੀ ਨੂੰ ਜ਼ਿੰ+ਦਾ ਸਾ+ੜ'ਤਾ

24 Aug 2025 3:06 PM

Jaswinder Bhalla Funeral News Live: Jaswinder Bhalla ਦੇ ਚਲਾਣੇ ਉਤੇ ਹਰ ਅੱਖ ਰੋਈ, ਭੁੱਬਾਂ ਮਾਰ-ਮਾਰ ਰੋਏ ਲੋਕ

23 Aug 2025 1:28 PM

Jaswinder Bhalla Funeral News Live: ਜਸਵਿੰਦਰ ਭੱਲਾ ਦੇ ਪੁੱਤ ਦੇ ਨਹੀਂ ਰੁਕ ਰਹੇ ਹੰਝੂ | Bhalla death news

23 Aug 2025 1:25 PM
Advertisement