ਖ਼ਬਰਾਂ |

ਤਾਜ਼ਾ |

ਮਰਸੀਡੀਜ਼ ਬੱਸ ਨੇ ਕੁਚਲਿਆ ਮੋਟਰਸਾਈਕਲ ਸਵਾਰ, ਪਹਿਲਵਾਨ ਮਨਪ੍ਰੀਤ ਸਿੰਘ ਦੀ ਮੌਤ
Published : Sep 19, 2023, 9:01 pm IST
Updated : Sep 19, 2023, 9:01 pm IST
SHARE ARTICLE
Motorcyclist hit by Mercedes Bus, dies
Motorcyclist hit by Mercedes Bus, dies

ਗੁੱਸੇ ਵਿਚ ਆਏ ਲੋਕਾਂ ਨੇ ਜਾਮ ਕੀਤਾ ਮੁੱਖ ਮਾਰਗ

 

ਹੁਸ਼ਿਆਰਪੁਰ: ਗੜ੍ਹਸ਼ੰਕਰ-ਹੁਸ਼ਿਆਰਪੁਰ ਮੁੱਖ ਮਾਰਗ 'ਤੇ ਅੱਡਾ ਗੋਲੀਆਂ ਨੇੜੇ ਵਾਪਰੇ ਸੜਕ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਮਨਪ੍ਰੀਤ ਸਿੰਘ ਪੁੱਤਰ ਮਲਕੀਤ ਸਿੰਘ ਵਾਸੀ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਅਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਹੁਸ਼ਿਆਰਪੁਰ ਵਾਲੇ ਪਾਸਿਉਂ ਫ਼ਤਹਿਗੜ੍ਹ ਸਾਹਿਬ ਵੱਲ ਜਾ ਰਿਹਾ ਸੀ। ਇਸ ਦੌਰਾਨ ਗੜ੍ਹਸ਼ੰਕਰ ਵਾਲੇ ਪਾਸਿਉਂ ਆ ਰਹੀ ਇਕ ਮਰਸੀਡੀਜ਼ ਬੱਸ ਨਾਲ ਉਸ ਦੀ ਸਿੱਧੀ ਟੱਕਰ ਹੋ ਗਈ।

ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ। ਗੜ੍ਹਸ਼ੰਕਰ ਪੁਲਿਸ ਵਲੋਂ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਗਿਆ ਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿਤੀ ਗਈ। ਦਸਿਆ ਜਾ ਰਿਹਾ ਹੈ ਕਿ ਹਾਦਸੇ ਮਗਰੋਂ ਬੱਸ ਦਾ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਇਸ ਉਪਰੰਤ ਗੁੱਸੇ ਵਿਚ ਆਏ ਇਲਾਕਾ ਵਾਸੀਆਂ ਨੇ ਚੰਡੀਗੜ੍ਹ-ਹੁਸ਼ਿਆਰਪੁਰ ਮੁੱਖ ਮਾਰਗ 'ਤੇ ਆਵਾਜਾਈ ਠੱਪ ਕਰ ਦਿਤੀ ।

ਮਿਲੀ ਜਾਣਕਾਰੀ ਅਨੁਸਾਰ ਉਕਤ ਲਗਜ਼ਰੀ ਬੱਸ ਨੰਬਰ PB032 A 7952 ਚੰਡੀਗੜ੍ਹ ਤੋਂ ਪਠਾਨਕੋਟ ਜਾ ਰਹੀ ਸੀ। ਧਰਨਾਕਾਰੀਆਂ ਨੇ ਕਿਹਾ ਕਿ ਲਗਜ਼ਰੀ ਬੱਸ ਚਾਲਕਾਂ ਵਲੋਂ ਆਵਾਜਾਈ ਦੇ ਨਿਯਮਾਂ ਰੋਜ਼ਾਨਾ ਉਲੰਘਣਾ ਕੀਤੀ ਜਾ ਰਹੀ ਹੈ ਪ੍ਰਸ਼ਾਸਨ ਕੋਈ ਕਾਰਵਾਈ ਨਹੀਂ ਕਰ ਰਿਹਾ। ਇਸ ਮੌਕੇ ਪਹੁੰਚੀ ਪੁਲਿਸ ਟੀਮ ਵਲੋਂ ਲੋਕਾਂ ਨੂੰ ਸਖ਼ਤ ਕਾਰਵਾਈ ਦਾ ਭਰੋਸਾ ਦਿਵਾਇਆ ਗਿਆ।

Tags: hoshiarpur

Location: India, Punjab, Hoshiarpur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement