ਲੁਧਿਆਣਾ 'ਚ ਵਿਅਕਤੀ ਦਾ ਕਤਲ, ਮੁਲਜ਼ਮਾਂ ਨੇ ਨਸ਼ੇ 'ਚ ਹੋਈ ਤਕਰਾਰ ਤੋਂ ਬਾਅਦ ਵਾਰਦਾਤ ਨੂੰ ਦਿਤਾ ਅੰਜਾਮ

By : GAGANDEEP

Published : Sep 19, 2023, 10:02 am IST
Updated : Sep 19, 2023, 10:02 am IST
SHARE ARTICLE
photo
photo

ਪੁਲਿਸ ਨੇ 5 ਕਾਤਲਾਂ ਖਿਲਾਫ਼ ਕਤਲ ਦੀਆਂ ਧਾਰਾਵਾਂ ਤਹਿਤ ਮਾਮਲਾ ਕੀਤਾ ਦਰਜ

 

ਲੁਧਿਆਣਾ: ਲੁਧਿਆਣਾ ਵਿਚ ਰੇਲਵੇ ਪੁਆਇੰਟ ਦੇ ਇੱਕ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਇਹ ਘਟਨਾ ਰੇਲਵੇ ਕਲੋਨੀ ਨੰਬਰ 9, ਰੇਲਵੇ ਦੇ ਪੁਰਾਣੇ ਲੋਕੋ ਦਫ਼ਤਰ ਨੇੜੇ ਚਾਹ ਦੀ ਦੁਕਾਨ ਦੇ ਬਾਹਰ ਵਾਪਰੀ। ਇਥੇ ਦੋ ਸ਼ਰਾਬੀ ਵਿਚਾਲੇ ਬਹਿਸ ਹੋ ਗਈ ਅਤੇ ਮਾਮਲਾ ਕਤਲ ਤੱਕ ਪਹੁੰਚ ਗਿਆ। ਪੁਲਿਸ ਨੇ 5 ਖਿਲਾਫ਼ ਕਤਲ ਦਾ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿਤੀ ਹੈ। 

ਇਹ ਵੀ ਪੜ੍ਹੋ: ਲੁਧਿਆਣਾ 'ਚ ਸ਼ੱਕੀ ਹਾਲਾਤ 'ਚ ਲਾਪਤਾ ਹੋਏ ਦੋ ਨੌਜਵਾਨਾਂ ਦੀਆਂ ਲਾਸ਼ਾਂ ਬਰਾਮਦ

ਜਾਣਕਾਰੀ ਮੁਤਾਬਕ ਰੇਲਵੇ ਪੁਆਇੰਟ ਮੈਨ ਪ੍ਰਦੀਪ ਡੋਗਰਾ ਦੀ ਸ਼ਰਾਬ ਦੇ ਨਸ਼ੇ 'ਚ ਕਿਸੇ ਗੱਲ ਨੂੰ ਲੈ ਕੇ ਰੇਲਵੇ ਕਰਮਚਾਰੀਆਂ ਨਾਲ ਬਹਿਸ ਹੋ ਗਈ। ਇਸ ਤੋਂ ਬਾਅਦ ਇਕ ਕਰਮਚਾਰੀ ਨੇ ਉਸ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ। ਉਸ 'ਤੇ ਕਈ ਵਾਰ ਹਮਲਾ ਕੀਤਾ ਜਿਸ ਕਾਰਨ ਉਸ ਦੀ ਮੌਤ ਹੋ ਗਈ। ਹਮਲਾਵਰ ਦੇ ਨਾਲ ਉਸ ਦੇ ਚਾਰ ਹੋਰ ਸਾਥੀ ਵੀ ਮੌਜੂਦ ਦੱਸੇ ਜਾਂਦੇ ਹਨ। ਘਟਨਾ ਤੋਂ ਬਾਅਦ ਸਾਰੇ ਫਰਾਰ ਹੋ ਗਏ।

ਇਹ ਵੀ ਪੜ੍ਹੋ: ਗਰਮਖਿਆਲੀ ਹਰਦੀਪ ਨਿੱਝਰ ਦੇ ਕਤਲ 'ਚ ਹੋ ਸਕਦਾ ਹੈ ਭਾਰਤ ਦਾ ਹੱਥ-PM ਜਸਟਿਨ ਟਰੂਡੋ

ਪੁਲਿਸ ਨੇ 5 ਕਾਤਲਾਂ ਖਿਲਾਫ਼ ਕਤਲ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਅਨੁਸਾਰ ਪ੍ਰਦੀਪ ਡੋਗਰਾ ਆਪਣੇ ਕੁਝ ਜਾਣਕਾਰਾਂ ਨਾਲ ਚਾਹ ਦੀ ਦੁਕਾਨ ਕੋਲ ਬੈਠਾ ਸੀ। ਇਨ੍ਹਾਂ ਵਿਚ ਰੇਲਵੇ ਦਾ ਇਕ ਮੁਲਾਜ਼ਮ ਵੀ ਸ਼ਾਮਲ ਸੀ। ਉਹ ਉਨ੍ਹਾਂ ਨਾਲ ਲੜ ਪਿਆ। ਇਸ ਤੋਂ ਬਾਅਦ ਹਮਲਾਵਰਾਂ ਨੇ ਉਸ 'ਤੇ ਹਮਲਾ ਕਰ ਦਿਤਾ। ਲੋਕਾਂ ਦੀ ਮਦਦ ਨਾਲ ਪ੍ਰਦੀਪ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ, ਜਿਥੇ ਉਸ ਦੀ ਮੌਤ ਹੋ ਗਈ।

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਰੱਬਾ ਆਹ ਕੀ ਕਰ ‘ਤਾ, ਖੇਡਦਾ ਖੇਡਦਾ ਬਾਥਰੂਮ ਚ ਬਾਲਟੀ ਚ ਡੁੱਬ ਗਿਆ ਮਾਸੂਮ ਪੁੱਤ, ਹੋਈ ਮੌ.ਤ, ਦਾਦੀ ਦਾ ਹਾਲ ਨਹੀਂ ਦੇਖ

29 Apr 2024 10:39 AM

ਟੱਕਰ ਮਗਰੋਂ ਮੋਟਰਸਾਈਕਲ ਸਵਾਰ ਦਾ ਕਾਰ ਚਾਲਕ ਨਾਲ ਪੈ ਗਿਆ ਪੰਗਾ.. ਬਹਿਸਬਾਜ਼ੀ ਮਗਰੋਂ ਹੱਥੋਪਾਈ ਤੱਕ ਪੁੱਜੀ ਗੱਲ.......

29 Apr 2024 10:09 AM

Punjab Congress 'ਚ ਹੋਵੇਗਾ ਇੱਕ ਹੋਰ ਧਮਾਕਾ ! ਪਾਰਟੀ ਛੱਡਣ ਦੀ ਤਿਆਰੀ 'ਚ Dalvir Singh Goldy , Social Media..

29 Apr 2024 9:57 AM

Big News: Raja Warring ਦਾ Sunil Jakhar ਖਿਲਾਫ ਚੋਣ ਲੜਣ ਦਾ ਐਲਾਨ, ਦੇਖੋ ਕੀ ਦਿੱਤਾ ਬਿਆਨ, ਗਰਮਾਈ ਪੰਜਾਬ ਦੀ..

27 Apr 2024 1:49 PM

40 ਤੋਂ ਵੱਧ ਹੋਈ Speed ਤਾਂ ਹੋਵੇਗਾ ਮੋਟਾ Challan, ਟ੍ਰੈਫ਼ਿਕ ਪੁਲਿਸ ਨੇ ਘੇਰ-ਘੇਰ ਕੇ ਸਕੂਲੀ ਬੱਸਾਂ ਦੇ ਕੀਤੇ ਚਲਾਨ

27 Apr 2024 1:21 PM
Advertisement