ਢਿੱਲੋਂ ਭਰਾਵਾਂ ਵਲੋਂ ਖ਼ੁਦਕੁਸ਼ੀ ਮਾਮਲੇ 'ਚ ਪੁਲਿਸ ਮੁਲਾਜ਼ਮਾਂ ਨੂੰ ਨਹੀਂ ਮਿਲੀ ਜ਼ਮਾਨਤ, ਸੁਣਵਾਈ 21 ਸਤੰਬਰ ਤਕ ਟਲੀ
Published : Sep 19, 2023, 5:17 pm IST
Updated : Sep 19, 2023, 5:17 pm IST
SHARE ARTICLE
Police personnel did not get bail In Dhillon brothers suicide case
Police personnel did not get bail In Dhillon brothers suicide case

ਅਦਾਲਤ ਨੇ ਇਸ ਮਾਮਲੇ ਵਿਚ ਪੁਲਿਸ ਤੋਂ ਰਿਕਾਰਡ ਤਲਬ ਕੀਤਾ ਹੈ



ਜਲੰਧਰ: ਢਿੱਲੋਂ ਭਰਾਵਾਂ (ਮਾਨਵਜੀਤ ਅਤੇ ਜਸ਼ਨਬੀਰ) ਵਲੋਂ ਨਹਿਰ ਵਿਚ ਛਾਲ ਮਾਰਨ ਦੇ ਮਾਮਲੇ ਵਿਚ ਲੋੜੀਂਦੇ ਤਿੰਨ ਪੁਲਿਸ ਮੁਲਾਜ਼ਮ ਬਰਖ਼ਾਸਤ ਇੰਸਪੈਕਟਰ ਨਵਦੀਪ ਸਿੰਘ, ਏ.ਐਸ.ਆਈ. ਬਲਵਿੰਦਰ ਸਿੰਘ ਅਤੇ ਮਹਿਲਾ ਕਾਂਸਟੇਬਲ ਜਗਜੀਤ ਕੌਰ ਦੀ ਅਗਾਊਂ ਜ਼ਮਾਨਤ ’ਤੇ ਅੱਜ ਅਦਾਲਤ ਨੇ ਕੋਈ ਫ਼ੈਸਲਾ ਨਹੀਂ ਸੁਣਾਇਆ। ਅਦਾਲਤ ਨੇ ਇਸ ਮਾਮਲੇ ਵਿਚ ਪੁਲਿਸ ਤੋਂ ਰਿਕਾਰਡ ਤਲਬ ਕੀਤਾ ਹੈ ਅਤੇ ਸੁਣਵਾਈ ਦੀ ਅਗਲੀ ਤਰੀਕ 21 ਸਤੰਬਰ ਤੈਅ ਕੀਤੀ ਹੈ।

ਇਹ ਵੀ ਪੜ੍ਹੋ: ਅਨੰਤਨਾਗ ਵਿਚ ਪੰਜਾਬ ਦੇ ਇਕ ਹੋਰ ਜਵਾਨ ਦੀ ਸ਼ਹਾਦਤ ਉਤੇ ਮੁੱਖ ਮੰਤਰੀ ਨੇ ਪ੍ਰਗਟਾਇਆ ਦੁੱਖ  

ਦੱਸ ਦਈਏ ਕਿ ਬਿਆਸ ਦਰਿਆ 'ਚ ਛਾਲ ਮਾਰਨ ਵਾਲੇ ਦੋ ਭਰਾਵਾਂ 'ਚੋਂ ਜਸ਼ਨਬੀਰ ਦੀ ਲਾਸ਼ ਦਰਿਆ ਦੇ ਨਾਲ ਲੱਗਦੇ ਖੇਤਾਂ 'ਚੋਂ ਪਾਣੀ ਘਟਣ ਤੋਂ ਬਾਅਦ ਮਿੱਟੀ 'ਚ ਦੱਬੀ ਹੋਈ ਮਿਲੀ ਸੀ। ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਖੁਦਕੁਸ਼ੀ ਮਾਮਲੇ ਵਿਚ ਆਈ.ਪੀ.ਸੀ. ਦੀ ਧਾਰਾ 306 ਤਹਿਤ ਕੇਸ ਦਰਜ ਹੁੰਦਿਆਂ ਹੀ ਇੰਸਪੈਕਟਰ ਨਵਦੀਪ ਸਿੰਘ ਨੂੰ ਬਰਖ਼ਾਸਤ ਕਰ ਦਿਤਾ ਸੀ। ਮਾਮਲੇ ਵਿਚ ਨਾਮਜ਼ਦ ਏ.ਐਸ.ਆਈ. ਬਲਵਿੰਦਰ ਸਿੰਘ ਅਤੇ ਮਹਿਲਾ ਕਾਂਸਟੇਬਲ ਜਗਜੀਤ ਕੌਰ ਵੀ ਕਰੀਬ ਦੋ ਹਫ਼ਤਿਆਂ ਤੋਂ ਫਰਾਰ ਹਨ।

ਇਹ ਵੀ ਪੜ੍ਹੋ: ਔਰਤਾਂ ਨੂੰ 33% ਰਾਖਵਾਂਕਰਨ ਦੇਣ ਵਾਲਾ ਬਿੱਲ ਲੋਕ ਸਭਾ ਵਿਚ ਪੇਸ਼; ਭਲਕੇ ਹੋਵੇਗੀ ਬਿੱਲ ’ਤੇ ਚਰਚਾ

ਤਿੰਨਾਂ ਨੇ ਕਪੂਰਥਲਾ ਦੇ ਵਧੀਕ ਸੈਸ਼ਨ ਜੱਜ ਅਜਾਇਬ ਸਿੰਘ ਦੀ ਅਦਾਲਤ ਵਿਚ ਅਗਾਊਂ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਹੈ, ਜਿਸ 'ਤੇ ਅੱਜ ਮੰਗਲਵਾਰ ਨੂੰ ਸੁਣਵਾਈ ਸੀ। ਖੁਦਕੁਸ਼ੀ ਲਈ ਉਕਸਾਉਣ ਦੇ ਮਾਮਲੇ ਵਿਚ ਭਗੌੜੇ ਤਿੰਨ ਪੁਲਿਸ ਮੁਲਾਜ਼ਮਾਂ ਵਿਚੋਂ ਮਹਿਲਾ ਕਾਂਸਟੇਬਲ ਜਗਜੀਤ ਕੌਰ ਨੇ ਸੱਭ ਤੋਂ ਪਹਿਲਾਂ ਅਦਾਲਤ ਵਿਚ ਅਗਾਊਂ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ। ਉਸ ਦੀ ਪਟੀਸ਼ਨ ਮਨਜ਼ੂਰ ਹੋਣ ਤੋਂ ਬਾਅਦ ਇੰਸਪੈਕਟਰ ਨਵਦੀਪ ਅਤੇ ਏ.ਐਸ.ਆਈ. ਬਲਵਿੰਦਰ ਨੇ ਵੀ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਸੀ।

ਇਹ ਵੀ ਪੜ੍ਹੋ: ਕਬੱਡੀ ਖੇਡ ਜਗਤ ਤੋਂ ਬੁਰੀ ਖ਼ਬਰ, ਨਹੀਂ ਰਹੇ ਪ੍ਰਸਿੱਧ ਕਬੱਡੀ ਖਿਡਾਰੀ ਕੰਮੀ ਤਾਸ਼ਪੁਰਾ 

ਇਲਜ਼ਾਮ ਹੈ ਕਿ ਢਿੱਲੋਂ ਭਰਾਵਾਂ ਜਸ਼ਨਬੀਰ ਸਿੰਘ ਢਿੱਲੋਂ ਅਤੇ ਮਾਨਵਜੀਤ ਸਿੰਘ ਢਿੱਲੋਂ ਨੇ ਪੁਲਿਸ ਵਲੋਂ ਕੀਤੇ ਗਏ ਤਸ਼ੱਦਦ ਦੇ ਚਲਦਿਆਂ ਬਿਆਸ ਦਰਿਆ ਵਿਚ ਛਾਲ ਮਾਰ ਦਿਤੀ ਸੀ। ਗੋਇੰਦਵਾਲ ਸਾਹਿਬ ਪੁਲ ਤੋਂ ਬਿਆਸ ਦਰਿਆ 'ਚ ਛਾਲ ਮਾਰਨ ਵਾਲੇ ਜਸ਼ਨਬੀਰ ਦੀ ਲਾਸ਼ ਤਾਂ ਮਿਲ ਗਈ ਹੈ ਪਰ ਉਸ ਦੇ ਵੱਡੇ ਭਰਾ ਮਾਨਵਜੀਤ ਦਾ ਕੋਈ ਸੁਰਾਗ ਨਹੀਂ ਲੱਗਿਆ ਹੈ। ਦੋਵਾਂ ਭਰਾਵਾਂ ਦੇ ਪਿਤਾ ਨੇ ਹਾਲ ਹੀ ਵਿਚ ਦਾਅਵਾ ਕੀਤਾ ਸੀ ਕਿ ਘਟਨਾ ਤੋਂ ਕਈ ਦਿਨ ਬਾਅਦ ਮਾਨਵਜੀਤ ਦਾ ਮੋਬਾਈਲ ਫੋਨ ਕੁੱਝ ਪਲਾਂ ਲਈ ਸਵਿੱਚ ਆਨ ਹੋ ਗਿਆ। ਉਨ੍ਹਾਂ ਨੂੰ ਸ਼ੱਕ ਹੈ ਕਿ ਐਸ.ਐਚ.ਓ. ਨਵਦੀਪ ਸਿੰਘ ਅਪਰਾਧਕ ਮਾਨਸਿਕਤਾ ਵਾਲਾ ਵਿਅਕਤੀ ਹੈ ਅਤੇ ਉਸ ਨੇ ਉਸ ਦੇ ਲੜਕੇ ਦੀ ਦੇਹ ਨੂੰ ਖੁਰਦ-ਬੁਰਦ ਕੀਤਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਪੈਕਟਾਂ ਵਾਲੇ ਖਾਣੇ ਨੂੰ ਕਿਉਂ ਤਰਜ਼ੀਹ?... ਬਿਮਾਰੀਆਂ ਨੂੰ ਖੁਦ ਸੱਦਾ ਦੇਣਾ ਕਿੰਨਾ ਸਹੀ?...

18 Jul 2025 9:08 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 18/07/2025

18 Jul 2025 9:06 PM

ਭੀਖ ਮੰਗਣ ਵਾਲੇ ਨਿਆਣਿਆਂ ਤੇ ਉਨ੍ਹਾਂ ਦੇ ਮਾਪਿਆਂ ਦਾ ਰੈਸਕਿਊ, ਪੂਰੇ ਪੰਜਾਬ 'ਚ ਭਿਖਾਰੀਆਂ ਦੇ ਕੀਤੇ ਜਾਣਗੇ DNA ਟੈਸਟ

17 Jul 2025 7:49 PM

ਕਿਸਾਨ ਲੈਣਗੇ ਸਿਆਸਤਦਾਨਾਂ ਦੀ ਕਲਾਸ, ਸੱਦ ਲਈ ਸਭ ਤੋਂ ਵੱਡੀ ਬੈਠਕ, ਜ਼ਮੀਨ ਦੀ ਸਰਕਾਰੀ ਖ਼ਰੀਦ ਖ਼ਿਲਾਫ਼ ਲਾਮੰਬਦੀ

17 Jul 2025 7:47 PM

'Punjab 'ਚ ਚਿੱਟਾ ਲਿਆਉਣ ਵਾਲੇ ਹੀ ਅਕਾਲੀ ਨੇ' ਅਕਾਲ ਤਖ਼ਤ ਸਾਹਿਬ 'ਤੇ Sukhbir ਨੇ ਕਿਉਂ ਕਬੂਲੀ ਸੀ ਬੇਅਦਬੀ ਦੀ ਗੱਲ ?

17 Jul 2025 5:24 PM
Advertisement