50,000 ਰੁਪਏ ਦੀ ਰਿਸ਼ਵਤ ਲੈਂਦਾ ਨਾਭਾ ਨਗਰ ਕੌਂਸਲ ਦਾ JE ਰੰਗੇ ਹੱਥੀਂ ਕਾਬੂ
Published : Sep 19, 2023, 8:46 pm IST
Updated : Sep 19, 2023, 8:46 pm IST
SHARE ARTICLE
Punjab Vigilance nabs Nabha Nagar Council JE for taking Rs 50,000 bribe
Punjab Vigilance nabs Nabha Nagar Council JE for taking Rs 50,000 bribe

ਅਜੈ ਕੁਮਾਰ ਨੇ CLU (ਜ਼ਮੀਨੀ ਵਰਤੋਂ ਸਬੰਧੀ ਤਬਦੀਲੀ) ਦੀ ਫਾਈਲ ਅੱਗੇ ਤੋਰਨ ਲਈ ਮੰਗੀ ਸੀ ਰਿਸ਼ਵਤ

 

ਪਟਿਆਲਾ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁਧ ਵਿੱਢੀ ਮੁਹਿੰਮ ਤਹਿਤ ਮੰਗਲਵਾਰ ਨੂੰ ਅਜੈ ਕੁਮਾਰ, ਜੂਨੀਅਰ ਇੰਜੀਨੀਅਰ (ਜੇ.ਈ.) ਨਗਰ ਕੌਂਸਲ, ਨਾਭਾ, ਜ਼ਿਲ੍ਹਾ ਪਟਿਆਲਾ, ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਹ ਵੀ ਪੜ੍ਹੋ: ਲੁਧਿਆਣਾ ’ਚ ਕਰੋੜਾਂ ਦੀ ਨਗਦੀ ਅਤੇ ਗਹਿਣਿਆਂ ਦੀ ਲੁੱਟ ਕਰਨ ਵਾਲੇ 4 ਮੁਲਜ਼ਮ ਪੁਲਿਸ ਵਲੋਂ ਕਾਬੂ

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦਸਿਆ ਕਿ ਉਕਤ ਮੁਲਜ਼ਮ ਨੂੰ ਜਗਦੀਪ ਸਿੰਘ ਵਾਸੀ ਨਾਭਾ ਸ਼ਹਿਰ ਦੀ ਸ਼ਿਕਾਇਤ ’ਤੇ ਗ੍ਰਿਫਤਾਰ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਜੇ.ਈ. ਨਾਭਾ ਸ਼ਹਿਰ ਵਿੱਚ ਉਸਦੀ ਦੁਕਾਨ ਦੀ ਸੀ.ਐਲ.ਯੂ. (ਜ਼ਮੀਨੀ ਵਰਤੋਂ ਸਬੰਧੀ ਤਬਦੀਲੀ) ਦੀ ਫਾਈਲ ਅੱਗੇ ਤੋਰਨ ਲਈ 50,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ।

ਇਹ ਵੀ ਪੜ੍ਹੋ: ਮਸਤਾਨੇ ਫਿਲਮ ਦੀ ਸਮੁੱਚੀ ਟੀਮ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਹੋਈ ਨਤਮਸਤਕ 

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਨੇ ਜਾਲ ਵਿਛਾਇਆ ਤੇ ਉੱਕਤ ਜੇਈ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 50,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਗ੍ਰਿਫਤਾਰ ਕਰ ਲਿਆ। ਇਸ ਸਬੰਧੀ ਦੋਸ਼ੀ ਖ਼ਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Location: India, Punjab, Patiala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'CA ਸਤਿੰਦਰ ਕੋਹਲੀ ਤੋਂ ਚੰਗੀ ਤਰ੍ਹਾਂ ਪੁੱਛਗਿੱਛ ਹੋਵੇ, ਫਿਰ ਹੀ ਸੱਚ ਸਿੱਖ ਕੌਮ ਦੇ ਸਾਹਮਣੇ ਆਏਗਾ'

03 Jan 2026 1:55 PM

Enforcement Team vs Mohali Shopkeepers Clash: 'ਤੁਸੀਂ ਉੱਚੀ ਨਹੀਂ ਬੋਲਣਾ, ਤੈਨੂੰ ਬੋਲਣ ਦੀ ਤਮੀਜ਼ ਨੀ

03 Jan 2026 1:54 PM

328 pawan saroop ਦੇ ਮਾਮਲੇ 'ਚ Sukhbir Badal ਨੂੰ Sri Akal Takht Sahib ਤਲਬ ਕਰਨ ਦੀ ਮੰਗ |Satinder Kohli

02 Jan 2026 3:08 PM

Raen Basera Reality Check: ਰੈਣ ਬਸੇਰਾ ਵਾਲੇ ਕਰਦੇ ਸੀ ਮਨਮਰਜ਼ੀ,ਗਰੀਬਾਂ ਨੂੰ ਨਹੀ ਦਿੰਦੇ ਸੀ ਵੜ੍ਹਨ, ਦੇਖੋ..

01 Jan 2026 2:35 PM

ਨਵੇਂ ਸਾਲ ਤੇ ਜਨਮਦਿਨ ਦੀਆਂ ਖੁਸ਼ੀਆਂ ਮਾਤਮ 'ਚ ਬਦਲੀਆਂ

01 Jan 2026 2:34 PM
Advertisement