
ਡਰਾਈਵਰ ਅਤੇ ਕੰਡਕਟਰ ਫਰਾਰ
ਗੁਰਦਾਸਪੁਰ: ਗੁਰਦਾਸਪੁਰ ਦੇ ਮੰਡੀ ਚੌਕ ਵਿਚ ਵਾਪਰੇ ਦਰਦਨਾਕ ਹਾਦਸੇ ਵਿਚ ਇਕ ਔਰਤ ਦੀ ਮੌਤ ਹੋ ਗਈ। ਪੰਜਾਬ ਰੋਡਵੇਜ਼ ਦੀ ਬੱਸ ਨੇ ਬਾਈਕ ਸਵਾਰ ਪਤੀ-ਪਤਨੀ ਨੂੰ ਟੱਕਰ ਮਾਰ ਦਿਤੀ। ਇਸ ਹਾਦਸੇ ਦੌਰਾਨ ਬੱਸ ਦੇ ਪਿਛਲੇ ਟਾਇਰਾਂ ਹੇਠ ਆ ਕੇ ਔਰਤ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮੁਲਜ਼ਮ ਬੱਸ ਚਾਲਕ ਮੌਕੇ ਤੋਂ ਫਰਾਰ ਹੋਣ ਵਿਚ ਕਾਮਯਾਬ ਹੋ ਗਿਆ। ਫਿਲਹਾਲ ਪੁਲਸ ਅਧਿਕਾਰੀਆਂ ਨੇ ਬੱਸ ਨੂੰ ਕਬਜ਼ੇ 'ਚ ਲੈ ਲਿਆ ਹੈ।
ਇਹ ਵੀ ਪੜ੍ਹੋ: ਮਸਤਾਨੇ ਫਿਲਮ ਦੀ ਸਮੁੱਚੀ ਟੀਮ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਹੋਈ ਨਤਮਸਤਕ
ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਭੇਜ ਦਿੱਤਾ ਹੈ। ਮ੍ਰਿਤਕ ਔਰਤ ਨੀਤਾ ਦੇ ਪਤੀ ਰੂਪਾ ਮਸੀਹ ਨੇ ਦਸਿਆ ਕਿ ਉਹ ਸੰਗਲਪੁਰਾ ਰੋਡ ਦਾ ਰਹਿਣ ਵਾਲਾ ਹੈ। ਉਸ ਦੀ ਪਤਨੀ ਦੀ ਤਬੀਅਤ ਠੀਕ ਨਹੀਂ ਸੀ, ਇਸ ਲਈ ਉਹ ਦਵਾਈ ਲੈ ਕੇ ਘਰ ਵਾਪਸ ਜਾ ਰਿਹਾ ਸੀ। ਜਦੋਂ ਉਹ ਮੰਡੀ ਰੋਡ ’ਤੇ ਬੂਟਾਂ ਵਾਲੀ ਗਲੀ ਕੋਲ ਪੁੱਜਾ ਤਾਂ ਰੋਡਵੇਜ਼ ਦੀ ਬੱਸ ਨੇ ਉਸ ਨੂੰ ਸਾਈਡ ’ਤੇ ਟੱਕਰ ਮਾਰ ਦਿਤੀ।
ਇਹ ਵੀ ਪੜ੍ਹੋ: 50,000 ਰੁਪਏ ਦੀ ਰਿਸ਼ਵਤ ਲੈਂਦਾ ਨਾਭਾ ਨਗਰ ਕੌਂਸਲ ਦਾ JE ਰੰਗੇ ਹੱਥੀਂ ਕਾਬੂ
ਜਿਸ ਕਾਰਨ ਉਸਦਾ ਮੋਟਰਸਾਈਕਲ ਸੰਤੁਲਨ ਗੁਆ ਬੈਠਾ ਅਤੇ ਉਸ ਦੀ ਪਤਨੀ ਬੱਸ ਦੇ ਪਿਛਲੇ ਟਾਇਰਾਂ ਹੇਠ ਆ ਗਈ। ਉਸ ਨੂੰ ਲੋਕਾਂ ਦੀ ਮਦਦ ਨਾਲ ਤੁਰੰਤ ਗੁਰਦਾਸਪੁਰ ਦੇ ਸਿਵਲ ਹਸਪਤਾਲ ਪਹੁੰਚਾਇਆ ਗਿਆ। ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿਤਾ। ਉਨ੍ਹਾਂ ਦਸਿਆ ਕਿ ਹਾਦਸੇ ਤੋਂ ਬਾਅਦ ਬੱਸ ਦਾ ਡਰਾਈਵਰ ਅਤੇ ਕੰਡਕਟਰ ਮੌਕੇ ਤੋਂ ਫਰਾਰ ਹੋ ਗਏ।