Amritsar News: ਨਿਹੰਗ ਸਿੰਘ ਨੇ ਨੌਜਵਾਨ ਦਾ ਵੱਢਿਆ ਗੁੱਟ, ਪੀੜਤ ਨੇ ਕਾਰਵਾਈ ਦੀ ਕੀਤੀ ਮੰਗ
Published : Sep 19, 2024, 1:32 pm IST
Updated : Sep 19, 2024, 1:32 pm IST
SHARE ARTICLE
Amritsar News: Nihang Singh cut the youth's wrist, the victim demanded action
Amritsar News: Nihang Singh cut the youth's wrist, the victim demanded action

ਪੀੜਤ ਨੇ ਕਾਰਵਾਈ ਦੀ ਕੀਤੀ ਮੰਗ


ਅੰਮ੍ਰਿਤਸਰ: ਅੰਮ੍ਰਿਤਸਰ ਵਿੱਚ ਨਿਹੰਗ ਸਿੰਘ ਨੇ ਆਪਣੇ ਦੋਸਤਾਂ ਨਾਲ ਮਿਲ ਕੇ ਇਕ ਨੌਜਵਾਨ ਗੁੱਟ ਵੱਢ ਦਿੱਤਾ ਗਿਆ ਹੈ, ਜਿਸ ਨਾਲ ਇਲਾਕੇ ਵਿੱਚ ਦਹਿਸ਼ਤ ਮਾਹੌਲ ਬਣਿਆ ਹੋਇਆ ਹੈ। ਜ਼ਖ਼ਮੀ ਨੌਜਵਾਨ ਇਕ ਨਿੱਜੀ ਹਸਪਤਾਲ ਵਿੱਚ ਪਹੁੰਚਿਆ ਅਤੇ ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਮਿਲੀ ਜਾਣਕਾਰੀ ਅਨੁਸਾਰ ਪੀੜਤ ਪ੍ਰਤਾਪ ਸਿੰਘ ਕਾਕਾ ਨੇ ਇਲਜ਼ਾਮ ਲਗਾਇਆ ਹੈ ਕਿ ਪੁਲਿਸ ਵੱਲੋਂ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ ਹੈ।
ਪੀੜਤ ਦਾ ਕਹਿਣਾ ਹੈ ਕਿ ਉਸ ਨੂੰ ਕਿਸੇ ਨੌਜਵਾਨ ਨੇ ਘਰੋਂ ਬੁਲਾ ਕੇ ਲਿਆ ਅਤੇ ਬਾਅਦ ਵਿੱਚ ਕਈ ਵਿਅਕਤੀਆਂ ਵੱਲੋਂ ਹਮਲਾ ਕੀਤਾ ਗਿਆ। ਉਨ੍ਹਾਂ ਨੇ ਦੱਸਿਆ ਕਿ ਮੈਂ ਬੜੀ ਮੁਸ਼ਕਿਲ ਦੇ ਨਾਲ ਜਾਨ ਬਚਾ ਕੇ ਭੱਜਿਆ।
ਪੀੜਤ ਦਾ ਕਹਿਣਾ ਹੈ ਕਿ ਪੁਲਿਸ ਪ੍ਰਸ਼ਾਸਨ ਤੋਂ ਮੰਗ ਕਰਦਾ ਹੈ ਕਿ ਮੁਲਜ਼ਮਾਂ ਖਿਲਾਫ ਸਖ਼ਤ ਤੋਂ ਸਖਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਦਾ ਕਹਿਣਾ ਹੈ ਕਾਰਵਾਈ ਦੀ ਬਜਾਏ ਪੁਲਿਸ ਸੁਣਵਾਈ ਹੀ ਨਹੀਂ ਕਰ ਰਹੀ ਹੈ।
ਉਧਰ ਦੂਜੇ ਪਾਸੇ ਸਿੱਖ ਜਥੇਬੰਦੀਆਂ ਦੇ ਆਗੂ ਦਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਜਾਣ ਬੁਝ ਕੇ ਨੌਜਵਾਨਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਿਨਾਂ ਵੱਲੋਂ ਇਸ ਨੌਜਵਾਨ ਤੇ ਹਮਲਾ ਕੀਤਾ ਗਿਆ ਹੈ ਉਹਨਾਂ ਨੇ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਉਹਨਾਂ ਦੋਸ਼ੀਆਂ ਦੇ ਖਿਲਾਫ ਕਾਰਵਾਈ ਹੋਵੇ ਜੋ ਇਸ ਪੂਰੀ ਘਟਨਾ ਦੇ ਵਿੱਚ ਸ਼ਾਮਿਲ ਸਨ।  ਉਨ੍ਹਾਂ ਨੇ ਕਿਹਾ ਹੈ ਕਿ ਜੇਕਰ ਸਾਡੀ ਸੁਣਵਾਈ ਨਹੀਂ ਹੋਈ ਤਾਂ ਐਸਐਸਪੀ ਦਫ਼ਤਰ ਦੇ ਬਾਹਰ ਧਰਨਾ ਲਗਾਇਆ ਜਾਵੇਗਾ।
ਉਧਰ ਪੁਲਿਸ ਅਧਿਕਾਰੀ ਸਤਪਾਲ ਸਿੰਘ ਦਾ ਕਹਿਣਾ ਹੈ ਕਿ ਜਾਂਚ ਕਰ ਰਹੇ ਹਾਂ ਅਤੇ ਜ਼ਖ਼ਮੀ ਦੇ ਬਿਆਨ ਕੀਤੇ ਹਨ।ਉਨ੍ਹਾਂ ਨੇ ਕਿਹਾ ਹੈ ਕਿ ਜਲਦੀ ਹੀ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

 

Location: India, Punjab

SHARE ARTICLE

ਏਜੰਸੀ

Advertisement

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM
Advertisement