ਬਾਈਕ ਸਵਾਰ ਨੂੰ ਬਚਾਉਂਦੇ ਹੋਏ ਵਾਪਰਿਆ ਇਹ ਹਾਦਸਾ
Hoshiarpur News : ਹੁਸ਼ਿਆਰਪੁਰ ਦੇ ਦਸੂਹਾ ਹਾਜੀਪੁਰ ਰੋਡ 'ਤੇ ਕਸਬਾ ਘੋਗਰਾ ਨੇੜੇ ਹੋਏ ਸੜਕ ਹਾਦਸੇ 'ਚ ਕਾਰ ਸਵਾਰ ਨੌਜਵਾਨ ਦੀ ਮੌਤ ਹੋ ਗਈ, ਜਦਕਿ ਉਸ ਦਾ ਦੋਸਤ ਗੰਭੀਰ ਜ਼ਖਮੀ ਹੋ ਗਿਆ ਹੈ। ਇਹ ਹਾਦਸਾ ਬਾਈਕ ਸਵਾਰ ਨੂੰ ਬਚਾਉਂਦੇ ਹੋਏ ਹੋਇਆ ਅਤੇ ਕਾਰ ਬੇਕਾਬੂ ਹੋ ਕੇ ਦਰਖਤ ਨਾਲ ਜਾ ਟਕਰਾਈ। ਦੋਵੇਂ ਨੌਜਵਾਨ ਹਿਮਾਚਲ ਪ੍ਰਦੇਸ਼ ਦੇ ਰਹਿਣ ਵਾਲੇ ਹਨ, ਜੋ ਊਨਾ ਦੇ ਦੌਲਤਪੁਰ ਵਿੱਚ ਡੀਡੀਐਮ ਦੀ ਪੜ੍ਹਾਈ ਕਰ ਰਹੇ ਸਨ।
ਜ਼ਖ਼ਮੀ ਸਾਹਿਲ ਕੁਮਾਰ ਨੇ ਦੱਸਿਆ ਕਿ ਉਹ ਅਤੇ ਉਸ ਦਾ ਦੋਸਤ ਅਜੇ ਕੁਮਾਰ ਸਾਹਿਲ ਦੀ ਕਾਰ ਵਿੱਚ ਡੇਰਾ ਬਿਆਸ ਜਾ ਰਹੇ ਸਨ। ਅਜੈ ਕਾਰ ਚਲਾ ਰਿਹਾ ਸੀ। ਜਦੋਂ ਉਹ ਘੋਗਰਾ ਨੇੜੇ ਪਹੁੰਚੇ ਤਾਂ ਇਕ ਬਾਈਕ ਸਵਾਰ ਉਸ ਦੀ ਕਾਰ ਦੇ ਅੱਗੇ ਆ ਗਿਆ ਅਤੇ ਉਸ ਨੂੰ ਬਚਾਉਂਦੇ ਹੋਏ ਕਾਰ ਬੇਕਾਬੂ ਹੋ ਕੇ ਦਰੱਖਤ ਨਾਲ ਜਾ ਟਕਰਾਈ।
ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ ਅਤੇ ਅਜੈ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮੌਕੇ 'ਤੇ ਇਕੱਠੇ ਹੋਏ ਲੋਕਾਂ ਨੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ।