Fazilka News : ਫਾਜ਼ਿਲਕਾ ਦੀ ਲੜਕੀ ਨੇ ਵਿਦੇਸ਼ ਜਾ ਕੇ ਆਪਣੇ ਪਤੀ ਨੂੰ ਕੀਤਾ ਬਲੌਕ ,ਲੱਖਾਂ ਰੁਪਏ ਖਰਚ ਕਰਕੇ ਭੇਜਿਆ ਸੀ ਕੈਨੇਡਾ
Published : Sep 19, 2024, 2:33 pm IST
Updated : Sep 19, 2024, 2:45 pm IST
SHARE ARTICLE
girl blocked her husband
girl blocked her husband

10 ਲੱਖ ਰੁਪਏ ਅਤੇ 10 ਤੋਲੇ ਸੋਨੇ ਦੀ ਠੱਗੀ ਦਾ ਆਰੋਪ

Fazilka News : ਫਾਜ਼ਿਲਕਾ ਦੇ ਜਲਾਲਾਬਾਦ ਥਾਣਾ ਸਿਟੀ ਦੀ ਪੁਲਿਸ ਨੇ ਇਕ ਨੌਜਵਾਨ ਦੀ ਪਤਨੀ ,ਉਸ ਦੇ ਸਹੁਰੇ ਅਤੇ ਸੱਸ  ਖਿਲਾਫ ਧੋਖਾਦੇਹੀ ਦਾ ਮਾਮਲਾ ਦਰਜ ਕੀਤਾ ਹੈ। ਆਰੋਪ ਹੈ ਕਿ ਲੜਕੀ ਵੱਲੋਂ ਵਿਆਹ ਕਰਨ ਅਤੇ ਵਿਦੇਸ਼ ਲਿਜਾਣ ਦਾ ਝਾਂਸਾ ਦੇ ਕੇ ਨੌਜਵਾਨ ਨਾਲ 10 ਲੱਖ ਰੁਪਏ ਅਤੇ 10 ਤੋਲੇ ਸੋਨੇ ਦੀ ਠੱਗੀ ਮਾਰੀ ਹੈ।

ਜਲਾਲਾਬਾਦ ਥਾਣੇ ਦੇ ਐਸਐਚਓ ਅੰਗਰੇਜ਼ ਕੁਮਾਰ ਨੇ ਦੱਸਿਆ ਕਿ ਜਸ਼ਨਪ੍ਰੀਤ ਸਿੰਘ ਨੇ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਕਿ ਰਿਸ਼ਤੇਦਾਰੀ 'ਚ ਲੜਕੀ ਨੇ ਆਈਲੈਟਸ ਕੀਤੀ ਹੋਈ ਹੈ ਅਤੇ ਉਸ ਦਾ ਸਟੂਡੈਂਟ ਵੀਜ਼ਾ ਲੱਗਿਆ ਹੋਇਆ ਹੈ ਪਰ ਪਰਿਵਾਰ ਕੋਲ ਐਨੇ ਪੈਸੇ ਨਹੀਂ ਹਨ ਕਿ ਉਹ ਲੜਕੀ ਨੂੰ ਕੈਨੇਡਾ ਭੇਜ ਸਕਣ। ਇਸ ਦੌਰਾਨ ਦੋਵਾਂ ਪਰਿਵਾਰਾਂ ਦੀ ਗੱਲਬਾਤ ਤੋਂ ਬਾਅਦ ਉਕਤ ਲੜਕੀ ਨਾਲ ਉਸ ਦਾ ਰਿਸ਼ਤਾ ਤੈਅ ਹੋ ਗਿਆ।

ਇਸ ਤੋਂ ਬਾਅਦ ਉਸ ਦਾ 10 ਅਕਤੂਬਰ 2020 ਨੂੰ ਵਿਆਹ ਹੋ ਗਿਆ ਸੀ। ਜਿਸ ਵਿਚ ਉਸ ਨੂੰ ਕਿਹਾ ਗਿਆ ਸੀ ਕਿ ਉਹ ਲੜਕੀ 'ਤੇ ਪੈਸੇ ਖਰਚ ਕੇ ਉਸਨੂੰ ਕੈਨੇਡਾ ਭੇਜ ਦੇਵੇ ਅਤੇ ਬਾਅਦ 'ਚ ਉਹ ਉਸਨੂੰ ਆਪਣੇ ਕੋਲ ਬੁਲਾ ਲਵੇਗੀ। 

ਲੱਖਾਂ ਰੁਪਏ ਖਰਚ ਕਰਕੇ ਭੇਜਿਆ ਕੈਨੇਡਾ  

ਇਸ ਦੇ ਚੱਲਦੇ ਉਸ ਨੇ ਲੱਖਾਂ ਰੁਪਏ ਖਰਚ ਕੇ ਆਪਣੀ ਪਤਨੀ ਨੂੰ ਕੈਨੇਡਾ ਭੇਜਿਆ, ਜਿਸ ਵਿਚ ਉਸ ਵੱਲੋਂ ਜਹਾਜ਼ ਦੀ ਟਿਕਟ ਦਾ ਖਰਚ ,ਢਾਈ ਲੱਖ ਰੁਪਏ ਦੀ ਨਕਦੀ , ਡੇਢ ਲੱਖ ਰੁਪਏ ਦੇ ਕੱਪੜੇ ਅਤੇ ਲੈਪਟਾਪ ਸਮੇਤ ਹੋਰ ਸਾਮਾਨ ਖਰੀਦ ਕੇ ਦਿੱਤਾ। ਹਾਲਾਂਕਿ ਇਸ ਤੋਂ ਇਲਾਵਾ ਉਸ ਨੇ ਆਪਣੀ ਪਤਨੀ ਦੇ ਬੈਂਕ ਖਾਤੇ 'ਚ ਕਾਲਜ ਦੀ ਫੀਸ ਲਈ 2 ਲੱਖ ਰੁਪਏ ਤੋਂ ਵੱਧ ਦੀ ਰਕਮ ਜਮ੍ਹਾ ਕਰਵਾ ਦਿੱਤੀ ਪਰ ਕਾਫੀ ਦੇਰ ਬਾਅਦ ਉਸ ਤੋਂ 15 ਲੱਖ ਰੁਪਏ ਦੀ ਮੰਗ ਕੀਤੀ ਗਈ ਅਤੇ ਕਿਹਾ ਗਿਆ ਕਿ ਇਹ ਪੈਸੇ ਦੇਣ ਤੋਂ ਬਾਅਦ ਹੀ ਉਹ ਕੈਨੇਡਾ ਆ ਸਕੇਗਾ। 

ਇਸ ਤੋਂ ਬਾਅਦ ਉਸ ਨੇ ਆਪਣੇ ਪੱਧਰ 'ਤੇ ਪੁੱਛ-ਪੜਤਾਲ ਕੀਤੀ ਤਾਂ ਪਤਾ ਲੱਗਾ ਕਿ ਉਸ ਨਾਲ ਧੋਖਾ ਕੀਤਾ ਗਿਆ ਹੈ। ਸੱਚਾਈ ਪਤਾ ਲੱਗਣ ਤੋਂ ਬਾਅਦ ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਉਸ ਦੇ ਮੋਬਾਈਲ ਨੰਬਰਾਂ ਨੂੰ ਬਲੌਕ ਕਰ ਦਿੱਤਾ। ਜਿਸ 'ਤੇ ਪੁਲਸ ਨੇ ਕਾਰਵਾਈ ਕਰਦੇ ਹੋਏ ਜਸ਼ਨਪ੍ਰੀਤ ਸਿੰਘ ਦੀ ਪਤਨੀ ਨਵਲੀਨ ਕੌਰ ਸਹੁਰਾ ਮੁਖਤਿਆਰ ਸਿੰਘ ਅਤੇ ਸੱਸ ਜਗਜੀਤ ਕੌਰ ਖ਼ਿਲਾਫ਼ ਵਿਆਹ ਦਾ ਝਾਂਸਾ ਦੇ ਕੇ ਵਿਦੇਸ਼ ਲਿਜਾਣ ਦੇ ਬਹਾਨੇ 10 ਲੱਖ ਰੁਪਏ ਅਤੇ 10 ਤੋਲੇ ਸੋਨਾ ਲੈ ਕੇ ਠੱਗੀ ਮਾਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਹੈ।

Location: India, Punjab

SHARE ARTICLE

ਏਜੰਸੀ

Advertisement

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM
Advertisement