Punjab News : ਕਿਸਾਨਾਂ ਨੂੰ ਖਾਦਾਂ ਨਾਲ ਹੋਰ ਉਤਪਾਦ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਲਈ ਚਾਰ ਟੀਮਾਂ ਗਠਿਤ : ਗੁਰਮੀਤ ਖੁੱਡੀਆਂ
Published : Sep 19, 2024, 11:03 pm IST
Updated : Sep 19, 2024, 11:03 pm IST
SHARE ARTICLE
Gurmeet Singh Khuddian
Gurmeet Singh Khuddian

ਖੇਤੀਬਾੜੀ ਮੰਤਰੀ ਵੱਲੋਂ ਮਾਝਾ ਕਿਸਾਨ ਸੰਘਰਸ਼ ਕਮੇਟੀ ਨੂੰ ਆਗਾਮੀ ਹਾੜ੍ਹੀ ਸੀਜ਼ਨ ਲਈ ਡੀ.ਏ.ਪੀ./ਐਨ.ਪੀ.ਕੇ./ਐਸ.ਐਸ.ਪੀ. ਦੀ ਲੋੜੀਂਦੀ ਸਪਲਾਈ ਦਾ ਭਰੋਸਾ

Punjab News : ਕਿਸਾਨਾਂ ਨੂੰ ਖਾਦਾਂ ਦੇ ਨਾਲ ਜ਼ਬਰੀ ਹੋਰ ਖੇਤੀ ਉਤਪਾਦ ਵੇਚਣ ਸਬੰਧੀ ਗਤੀਵਿਧੀਆਂ ਨੂੰ ਰੋਕਣ ਲਈ ਪੰਜਾਬ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਚਾਰ ਟੀਮਾਂ ਦਾ ਗਠਨ ਕੀਤਾ ਗਿਆ ਹੈ। ਇਨ੍ਹਾਂ ਟੀਮਾਂ ਦੀ ਨਿਗਰਾਨੀ ਸੰਯੁਕਤ ਡਾਇਰੈਕਟਰ ਪੱਧਰ ਦੇ ਅਧਿਕਾਰੀ ਕਰਨਗੇ।

ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਆਪਣੇ ਦਫ਼ਤਰ ਵਿਖੇ ਮਾਝਾ ਕਿਸਾਨ ਸੰਘਰਸ਼ ਕਮੇਟੀ ਨਾਲ ਮੀਟਿੰਗ ਉਪਰੰਤ ਇਨ੍ਹਾਂ ਟੀਮਾਂ ਦੇ ਗਠਨ ਦੇ ਨਿਰਦੇਸ਼ ਦਿੱਤੇ।

ਖੇਤੀਬਾੜੀ ਮੰਤਰੀ ਨੇ ਮਾਝਾ ਕਿਸਾਨ ਸੰਘਰਸ਼ ਕਮੇਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਦੀ ਅਗਵਾਈ ਵਾਲੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਪੰਜਾਬ ਕੋਲ ਆਗਾਮੀ ਹਾੜ੍ਹੀ ਸੀਜ਼ਨ ਲਈ ਲੋੜੀਂਦੀ ਮਾਤਰਾ ਵਿੱਚ ਡੀ.ਏ.ਪੀ./ਐਨ.ਪੀ.ਕੇ./ਐਸ.ਐਸ.ਪੀ. ਉਪਲੱਬਧ ਹੈ ਕਿਉਂਕਿ ਪੰਜਾਬ ਨੂੰ ਲੋੜੀਂਦੀ ਮਾਤਰਾ ਵਿੱਚ ਡੀ.ਏ.ਪੀ. ਅਤੇ ਹੋਰ ਫਾਸਫੇਟਿਕ ਖਾਦਾਂ ਪ੍ਰਾਪਤ ਹੋ ਰਹੀਆਂ ਹਨ।

ਕਿਸਾਨਾਂ ਦੇ ਵਫ਼ਦ ਵੱਲੋਂ ਹੋਰ ਖੇਤੀ ਉਤਪਾਦਾਂ ਨੂੰ ਜ਼ਬਰਦਸਤੀ ਖਾਦਾਂ ਨਾਲ ਵੇਚਣ ਦੇ ਮਾਮਲੇ ਬਾਰੇ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਡੇ ਕਿਸਾਨਾਂ ਦਾ ਸ਼ੋਸ਼ਣ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਕਿਸਾਨਾਂ ਨੂੰ ਖਾਦਾਂ ਦੇ ਨਾਲ-ਨਾਲ ਹੋਰ ਵਾਧੂ ਉਤਪਾਦ ਖਰੀਦਣ ਲਈ ਮਜਬੂਰ ਕਰਨ ਦੀ ਕੋਸ਼ਿਸ਼ ਕਰਦਾ ਹੈ ਤਾਂ ਉਸ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਸ ਦੌਰਾਨ ਵਿਸ਼ੇਸ਼ ਮੁੱਖ ਸਕੱਤਰ (ਖੇਤੀਬਾੜੀ) ਸ੍ਰੀ ਕੇ.ਏ.ਪੀ. ਸਿਨਹਾ ਨੇ ਦੱਸਿਆ ਕਿ ਪੰਜਾਬ ਵਿੱਚ ਲਗਭਗ 35 ਲੱਖ ਹੈਕਟੇਅਰ ਰਕਬੇ ਵਿੱਚ ਕਣਕ ਦੀ ਬਿਜਾਈ ਹੋਣ ਦੀ ਸੰਭਾਵਨਾ ਹੈ, ਜਿਸ ਲਈ ਲਗਭਗ 5.50 ਲੱਖ ਮੀਟ੍ਰਿਕ ਟਨ ਡਾਇਮੋਨੀਅਮ ਫਾਸਫੇਟ (ਡੀਏਪੀ) ਖਾਦ ਦੀ ਲੋੜ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਮਹੀਨੇ ਅਗਾਮੀ ਹਾੜ੍ਹੀ ਸੀਜ਼ਨ ਲਈ ਪੰਜਾਬ ਦੇ ਕਿਸਾਨਾਂ ਲਈ ਖਾਦਾਂ ਦੀ ਲੋੜੀਂਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਕੇਂਦਰੀ ਰਸਾਇਣ ਅਤੇ ਖਾਦ ਮੰਤਰੀ ਨਾਲ ਉਨ੍ਹਾਂ ਨੇ ਮੀਟਿੰਗ ਕੀਤੀ ਸੀ।

ਖੇਤੀਬਾੜੀ ਮੰਤਰੀ ਨੇ ਗੰਨੇ ਦੀਆਂ ਕੀਮਤਾਂ ਵਿੱਚ ਵਾਧੇ ਦੀ ਮੰਗ ਬਾਰੇ ਗੱਲ ਕਰਦਿਆਂ ਕਿਹਾ ਕਿ ਸੂਬੇ ਨੇ 27 ਸਤੰਬਰ ਨੂੰ ਸੂਬਾਈ ਗੰਨਾ ਕੰਟਰੋਲ ਬੋਰਡ ਨਾਲ ਮੀਟਿੰਗ ਤੈਅ ਕੀਤੀ ਹੈ ਅਤੇ ਸਾਰੀਆਂ ਮਿੱਲਾਂ ਨਿਰਧਾਰਤ ਸਮੇਂ ’ਤੇ ਪਿੜਾਈ ਸ਼ੁਰੂ ਕਰਨਗੀਆਂ। ਉਨ੍ਹਾਂ ਇਹ ਵੀ ਦੱਸਿਆ ਕਿ ਬਟਾਲਾ ਦੀ ਸਹਿਕਾਰੀ ਖੰਡ ਮਿੱਲ ਦੀ ਸਮਰੱਥਾ 1500 ਪਿੜਾਈ ਪ੍ਰਤੀ ਦਿਨ (ਟੀ.ਸੀ.ਡੀ.) ਤੋਂ ਵਧਾ ਕੇ 3500 ਟਨ ਟੀ.ਸੀ.ਡੀ. ਕਰ ਦਿੱਤੀ ਗਈ ਹੈ।


ਮੀਟਿੰਗ ਵਿੱਚ ਸ਼ੂਗਰਫੈੱਡ ਦੇ ਐਮ.ਡੀ. ਸ੍ਰੀਮਤੀ ਸੇਨੂੰ ਦੁੱਗਲ, ਡਾਇਰੈਕਟਰ ਖੇਤੀਬਾੜੀ ਜਸਵੰਤ ਸਿੰਘ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਕਰਨ ਔਜਲਾ ਵੱਲੋਂ ਪਸ਼ੂਆਂ ਲਈ 10 ਹਜ਼ਾਰ ਕਿੱਲੋ ਚਾਰੇ ਦੀ ਸੇਵਾ, ਹੜ੍ਹ ਪ੍ਰਭਾਵਿਤ ਪਿੰਡਾਂ 'ਚ ਜਾਣ ਲਈ ਟਰਾਲੀਆਂ....

05 Sep 2025 3:13 PM

Situation at Ludhiana Sasrali critical : ਜੇ ਇਹ ਬੰਨ੍ਹ ਟੁੱਟਦਾ ਤਾਂ 24 ਤੋਂ 25 ਪਿੰਡ ਡੁੱਬਣਗੇ Punjab Floods

05 Sep 2025 1:31 PM

ਆਹ ਫ਼ਸਲ ਤਾਂ ਬਰਬਾਦ ਹੋ ਗਈ, ਅਗਲੀ ਵੀ ਖ਼ਤਰੇ 'ਚ - ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ

04 Sep 2025 9:50 PM

ਹੜ੍ਹ ਪੀੜਤਾਂ ਦੇ ਹੱਕ 'ਚ ਆਏ ਦਿਲਜੀਤ ਦੋਸਾਂਝ

04 Sep 2025 9:48 PM

Punjab Flood News : Sutlej River ਦੇ ਪਾਣੀ ਨੇ ਡੋਬੇ ਸੈਂਕੜੇ ਪਿੰਡ, 'ਕੋਠੀਆਂ ਟੁੱਟ-ਟੁੱਟ ਪਾਣੀ 'ਚ ਡਿੱਗ ਰਹੀਆਂ'

01 Sep 2025 3:21 PM
Advertisement