Italy News : ਇਟਲੀ ਵਿਖੇ ਸ਼੍ਰੀ ਹਜੂਰ ਨਾਭ ਕੰਵਲ ਰਾਜਾ ਸਾਹਿਬ ਜੀ ਦੀ 84ਵੀਂ ਬਰਸੀ ਨੂੰ ਸਮਰਪਿਤ ਵਿਸ਼ਾਲ 3 ਰੋਜ਼ਾ ਸਮਾਗਮ ਆਯੋਜਿਤ

By : BALJINDERK

Published : Sep 19, 2024, 2:22 pm IST
Updated : Sep 19, 2024, 2:22 pm IST
SHARE ARTICLE
Gurdwara Singh Sabha Bergamo
Gurdwara Singh Sabha Bergamo

Italy News :

Italy News :  ਗੁਰਦੁਆਰਾ ਸਿੰਘ ਸਭਾ ਕੌਰਤੇਨੌਵਾ (ਬੈਰਗਾਮੋ) ਇਟਲੀ ਵਿਖੇ ਸ਼੍ਰੀ ਹਜੂਰ ਨਾਭ ਕੰਵਲ ਰਾਜਾ ਸਾਹਿਬ ਜੀ ਦੀ 84ਵੀਂ ਬਰਸੀ ਨੂੰ ਸਮਰਪਿਤ ਵਿਸ਼ਾਲ 3 ਰੋਜ਼ਾ ਸਮਾਗਮ ਆਯੋਜਿਤ ਕੀਤਾ। ਮਹਾਨ ਤਪੱਸਵੀਂ ਧੰਨ ਨਾਭ ਕੰਵਲ ਰਾਜਾ ਸਾਹਿਬ ਜੀ ਦੇ ਸ਼ਰਧਾਲੂ ਪੂਰੀ ਦੁਨੀਆਂ ਵਿਚ ਵੱਸਦੇ ਹਨ ਤੇ ਹਰ ਸਾਲ ਰਾਜਾ ਸਾਹਿਬ ਜੀ ਨੂੰ ਯਾਦ ਕਰਦਿਆਂ ਉਨ੍ਹਾਂ ਦੀ ਯਾਦ ਵਿਚ ਵਿਸ਼ਾਲ ਸਮਾਗਮ ਕਰਵਾਉਂਦੇ ਹਨ। ਇਟਲੀ ਵਿਚ ਵੱਖ-ਵੱਖ ਗੁਰਦੁਆਰਾ ਸਾਹਿਬ ਵਿਚ ਰਾਜਾ ਸਾਹਿਬ ਦੀ ਯਾਦ ਵਿਚ ਵੱਡੇ ਸਮਾਗਮ ਕਰਵਾਏ ਜਾ ਰਹੇ ਹਨ।

ਗੁਰਦੁਆਰਾ ਸਿੰਘ ਸਭਾ ਕੌਰਤੇਨੌਵਾ (ਬੈਰਗਾਮੋ) ਇਟਲੀ ਵਿਖੇ ਸ਼੍ਰੀ ਹਜੂਰ ਨਾਭ ਕੰਵਲ ਰਾਜਾ ਸਾਹਿਬ ਜੀ ਦੀ 84 ਵੀਂ ਬਰਸੀ ਨੂੰ ਸਮਰਪਿਤ ਵਿਸ਼ਾਲ 3 ਰੋਜ਼ਾ ਸਮਾਗਮ ਕਰਵਾਏ ਗਏ। ਜਿਸ ਵਿਚ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਨਤਮਸਕ ਹੋਕੇ ਰਾਜਾ ਸਾਹਿਬ ਜੀ ਦੀ ਯਾਦ ਵਿਚ ਹੋ ਰਹੇ ਸਮਾਗਮ ਵਿੱਚ ਹਾਜ਼ਰੀ ਭਰੀ।

ਇਸ ਸਮਾਗਮ ਵਿਚ ਕਰਵਾਏ ਸ਼੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਜਾਏ ਗਏ ਬਰਸੀ ਸਮਾਗਮ ਦੇ ਦੀਵਾਨਾਂ ਦੀ ਆਰੰਭਤਾ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਵਲੋਂ ਕੀਤੀ ਗਈ। ਇਸ ਉਪਰੰਤ ਢਾਡੀ ਭਾਈ ਗੁਰਪ੍ਰਤਾਪ ਸਿੰਘ ਪਦਮ ਦੇ ਜੱਥੇ ਵਲੋਂ ਢਾਡੀ ਵਾਰਾਂ ਨਾਲ ਰਾਜਾ ਸਾਹਿਬ ਦੇ ਜੀਵਨ ਦੀਆਂ ਵਿਚਾਰਾਂ ਕੀਤੀਆਂ ਗਈ ਅਤੇ ਸਿੱਖ ਇਤਿਹਾਸ ਸਰਵਣ ਕਰਵਾਇਆ ਗਿਆ।

ਉਹਨਾਂ ਸੰਗਤਾਂ ਨੂੰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗਣ ਲਈ ਪ੍ਰੇਰਿਤ ਕਰਦਿਆਂ ਗੁਰੂ ਵਾਲੇ ਬਣਨ ਦੀ ਅਪੀਲ ਕੀਤੀ। ਪ੍ਰਬੰਧਕ ਕਮੇਟੀ ਵਲੋਂ ਜਥਿਆਂ ਅਤੇ ਆਈਆਂ ਸੰਗਤਾਂ ਨੂੰ ਜੀ ਆਇਆ ਗਿਆ ਅਤੇ ਜੱਥੇ ਅਤੇ ਸਮਾਗਮ ਦੀ ਸੇਵਾ ਲੈਣ ਵਾਲੇ ਪਰਿਵਾਰਾਂ ਦਾ ਸਨਮਾਨ ਕੀਤਾ। ਇਸ ਮੌਕੇ ਵੱਖ-ਵੱਖ ਤਰ੍ਹਾਂ ਦੇ ਅਤੁੱਟ ਲੰਗਰ ਵਰਤਾਏ ਗਏ।

(For more news apart from grand 3-day event dedicated to 84th birth anniversary of Shri Hajur Nabha Kanwal Raja Sahib Ji was held in Italy News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM
Advertisement