
ਗੋਬਿੰਦਗੜ੍ਹ ਵਿਖੇ BMW ਦੇ ਪਾਰਟਸ ਬਣਾਉਣ ਦਾ ਇੱਕ ਪਲਾਂਟ ਲਗਾਉਣ ਦਾ ਫੈਸਲਾ ਹੋਇਆ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਿੱਚ ਨਿਵੇਸ਼ ਵਧਾਉਣ ਲਈ ਵਿਸ਼ੇਸ਼ ਉਪਰਾਲਾ ਕੀਤਾ ਹੈ। ਮੁੱਖ ਮੰਤਰੀ ਮਾਨ ਨੇ BMW ਕੰਪਨੀ ਦੇ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਵਿੱਚ ਨਿਵੇਸ਼ ਨੂੰ ਲੈਕੇ ਵਿਸ਼ੇਸ਼ ਵਿਚਾਰ -ਚਰਚਾ ਹੋਈ। ਪੰਜਾਬ ਸਰਕਾਰ ਦਾ ‘ਮਿਸ਼ਨ ਇਨਵੈਸਟਮੈਂਟ’ ਨੂੰ ਵੱਡੀ ਸਫਲਤਾ ਮਿਲੀ ਹੈ। ਹੁਣ BMW ਦੇ ਸਪੇਅਰ ਪਾਰਟਸ ਪੰਜਾਬ ਵਿੱਚ ਬਣਾਏ ਜਾਣਗੇ। ਕੰਪਨੀ ਨੇ ਪੰਜਾਬ ਵਿੱਚ ਪਲਾਂਟ ਲਗਾਉਣ ਦਾ ਫੈਸਲਾ ਕੀਤਾ ਹੈ।
ਕੰਪਨੀ ਵੱਲੋਂ ਮੰਡੀ ਗੋਬਿੰਦਗੜ੍ਹ ਵਿੱਚ ਪਲਾਂਟ ਲਾਇਆ ਜਾਵੇਗਾ। ਸੀਐਮ ਭਗਵੰਤ ਅਗਲੇ ਮਹੀਨੇ ਇਸ ਦੀ ਸ਼ੁਰੂਆਤ ਕਰਨਗੇ। ਇਸ ਨਾਲ ਹਜ਼ਾਰਾਂ ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ। ਇਹ ਜਾਣਕਾਰੀ ਪੰਜਾਬ ਸਰਕਾਰ ਵੱਲੋਂ ਦਿੱਤੀ ਗਈ ਹੈ।
ਮੁੱਖ ਮੰਤਰੀ ਨੇ ਟਵੀਟ ਵਿੱਚ ਲਿਖਿਆ ਹੈ ਕਿ ਅੱਜ ਨਾਮੀ ਕੰਪਨੀ BMW ਗੱਡੀਆਂ ਦੇ ਪਾਰਟਸ ਬਣਾਉਣ ਦੇ ਨਿਵੇਸ਼ ਨੂੰ ਲੈਕੇ ਅਫ਼ਸਰਾਂ ਨਾਲ ਮੁਲਾਕਾਤ ਹੋਈ ਤੇ ਪੰਜਾਬ 'ਚ ਨਿਵੇਸ਼ ਨੂੰ ਲੈਕੇ ਵਿਸਥਾਰ ਸਹਿਤ ਚਰਚਾ ਹੋਈ...ਪੰਜਾਬ ਦੇ ਮੰਡੀ ਗੋਬਿੰਦਗੜ੍ਹ ਵਿਖੇ BMW ਦੇ ਪਾਰਟਸ ਬਣਾਉਣ ਦਾ ਇੱਕ ਪਲਾਂਟ ਲਗਾਉਣ ਦਾ ਫੈਸਲਾ ਹੋਇਆ...ਜਿੱਥੇ ਸੈਂਕੜੇ ਕਰੋੜ ਦਾ ਨਿਵੇਸ਼ ਹੋਵੇਗਾ ਤੇ ਹਜ਼ਾਰਾਂ ਨੌਜਵਾਨਾਂ ਨੂੰ ਰੋਜ਼ਗਾਰ ਵੀ ਮਿਲੇਗਾ...ਮੈਂ ਅਗਲੇ ਮਹੀਨੇ ਇਸਦੀ ਸ਼ੁਰੂਆਤ ਕਰਨ ਜਾਵਾਂਗਾ... ਪੰਜਾਬ ਦੀ ਨਿਵੇਸ਼ ਪੱਖੀ ਨੀਤੀਆਂ ਦੀ ਇਹਨਾਂ ਨੇ ਸ਼ਲਾਘਾ ਕੀਤੀ...ਅਸੀਂ ਆਪਣੇ ਰੰਗਲੇ ਪੰਜਾਬ ਦੇ ਮਿਸ਼ਨ ਵੱਲ ਲਗਾਤਾਰ ਵਧ ਰਹੇ ਹਾਂ...