Punjab News: ਤੇਜ਼ ਰਫ਼ਤਾਰ ਬੱਸ ਨੇ ਮੋਟਰਸਾਈਕਲ ਸਵਾਰ ਨੂੰ ਮਾਰੀ ਟੱਕਰ, ਮੌਤ
Published : Sep 19, 2024, 12:54 pm IST
Updated : Sep 19, 2024, 12:54 pm IST
SHARE ARTICLE
Motorcyclist killed by speeding bus
Motorcyclist killed by speeding bus

Punjab News: ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

 

Punjab News: ਕਸਬਾ ਘੁਮਾਣ ਨੇੜੇ ਪਿੰਡ ਪੰਡੋਰੀ 'ਚ ਇੱਕ ਦਰਦਨਾਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਜਿੱਥੇ ਤੇਜ਼ ਰਫਤਾਰ ਬੱਸ ਦੀ ਫੇਟ ਵੱਜਣ ਨਾਲ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਗਈ। 

ਮਿਲੀ ਜਾਣਕਾਰੀ ਮੁਤਾਬਕ ਇਕ ਨਿੱਜੀ ਕੰਪਨੀ ਦੀ ਬੱਸ ਬਟਾਲਾ ਤੋਂ ਘੁਮਾਣ ਵੱਲ ਜਾ ਰਹੀ ਸੀ ਕਿ ਜਦੋਂ ਇਹ ਪਿੰਡ ਪੰਡੋਰੀ ਦੇ ਮੋੜ ’ਤੇ ਪਹੁੰਚੀ ਤਾਂ ਅਚਾਨਕ ਬੱਸ ਚਾਲਕ ਵੱਲੋਂ ਇਕ ਮੋਟਰ ਸਾਈਕਲ ਸਵਾਰ ਵਿਅਕਤੀ ਨੂੰ ਫੇਟ ਮਾਰ ਦਿੱਤੀ ਗਈ, ਜਿਸ ਕਾਰਨ ਮੋਟਰਸਾਈਕਲ ਸਵਾਰ ਵਿਅਕਤੀ ਸੜਕ ’ਤੇ ਡਿੱਗ ਕੇ ਗੰਭੀਰ ਜ਼ਖਮੀ ਹੋ ਗਿਆ।

ਸਥਾਨਕ ਲੋਕਾਂ ਨੇ ਜ਼ਖ਼ਮੀ ਮਲੂਕ ਸਿੰਘ ਪੁੱਤਰ ਦਲਬੀਰ ਸਿੰਘ ਵਾਸੀ ਘੁਮਾਣ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

ਇਹ ਸਾਰੀ ਘਟਨਾ ਪਿੰਡ ਦੇ ਮੋੜ ’ਤੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ’ਚ ਕੈਦ ਹੋ ਗਈ ਹੈ। ਦੂਜੇ ਪਾਸੇ ਥਾਣਾ ਘੁਮਾਣ ਦੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਘਟਨਾ ਸਥਲ ਦਾ ਜਾਇਜ਼ਾ ਲੈਣ ਉਪਰੰਤ ਵਿਅਕਤੀ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਭੇਜ ਦਿੱਤਾ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
 

SHARE ARTICLE

ਏਜੰਸੀ

Advertisement

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM
Advertisement