
Punjab News: ਪਿੱਛੇ ਪਤਨੀ ਤੇ ਤਿੰਨ ਬੱਚਿਆਂ ਨੂੰ ਰੋਂਦੇ-ਕੁਰਲਾਉਂਦੇ ਛੱਡ ਗਿਆ ਮ੍ਰਿਤਕ
Punjab News: ਇਥੋਂ ਨੇੜਲੇ ਪਿੰਡ ਗਾਗਾ ਦੇ ਇਕ ਦਲਿਤ ਮਜ਼ਦੂਰ ਨੇ ਕਰਜ਼ੇ ਤੋਂ ਤੰਗ ਆ ਕੇ ਕੋਈ ਜ਼ਹਿਰੀਲੀ ਵਸਤੂ ਨਿਕਗਲ ਕੇ ਖ਼ੁਦਕੁਸ਼ੀ ਕਰ ਲਈ। ਪੁਲਿਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਉਸਦੇ ਵਾਰਿਸਾਂ ਦੇ ਹਵਾਲੇ ਕਰ ਦਿਤੀ ਹੈ।
ਜਾਣਕਾਰੀ ਅਨੁਸਾਰ ਜਗਤਾਰ ਸਿੰਘ (45) ਪੁੱਤਰ ਦਰਸ਼ਨ ਸਿੰਘ ਪਿੰਡ ਗਾਗਾ ਅਪਣੇ ਸਿਰ ਚੜ੍ਹੇ ਕਰਜ਼ੇ ਕਰ ਕੇ ਕਾਫੀ ਪਰੇਸ਼ਾਨ ਰਹਿੰਦਾ ਸੀ। ਜਿਸ ਕਰ ਉਸ ਨੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਅਪਣੇ ਪਿੱਛੇ ਪਤਨੀ ਅਤੇ 3 ਬੱਚਿਆਂ ਨੂੰ ਬੇਸਹਾਰਾ ਕਰ ਗਿਆ ਹੈ। ਪਿੰਡ ਦੇ ਆਗੂ ਜਥੇਦਾਰ ਪਰਗਟ ਸਿੰਘ ਗਾਗਾ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਹ ਮ੍ਰਿਤਕ ਦੇ ਪਰਵਾਰ ਦਾ ਪਾਲਣ ਪੋਸ਼ਣ ਕਰਨ ਲਈ ਪਰਵਾਰ ਦੀ ਆਰਥਕ ਮਦਦ ਕਰੇ।