Hoshiarpur News : ਵਿਜੀਲੈਂਸ ਬਿਊਰੋ ਵੱਲੋਂ 5 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ
Published : Sep 19, 2024, 6:23 pm IST
Updated : Sep 19, 2024, 6:23 pm IST
SHARE ARTICLE
Vigilance Bureau arrested patwari
Vigilance Bureau arrested patwari

ਉਕਤ ਪਟਵਾਰੀ ਨੇ ਜ਼ਮੀਨ ਦਾ ਇੰਤਕਾਲ ਦਰਜ ਕਰਵਾਉਣ ਦੇ ਬਦਲੇ ਲਈ ਸੀ ਰਿਸ਼ਵਤ

Hoshiarpur News : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਮਾਲ ਹਲਕਾ ਜਹਾਨਪੁਰ, ਤਹਿਸੀਲ ਮੁਕੇਰੀਆਂ, ਜਿਲਾ ਹੁਸ਼ਿਆਰਪੁਰ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਜੋਗਿੰਦਰ ਪਾਲ ਨੂੰ 5000 ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਕਰਮਚਾਰੀ ਨੂੰ ਹੁਸ਼ਿਆਰਪੁਰ ਦੇ ਪਿੰਡ ਜਹਾਨਪੁਰ ਦੇ ਵਸਨੀਕ ਸਰੂਪ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਪਟਵਾਰੀ ਨੇ ਉਸਦੀ ਜੱਦੀ ਜ਼ਮੀਨ ਦਾ ਇੰਤਕਾਲ ਦਰਜ ਕਰਵਾਉਣ ਦੇ ਬਦਲੇ ਤਿੰਨ ਵੱਖ-ਵੱਖ ਮੌਕਿਆਂ ’ਤੇ 5000 ਰੁਪਏ ਦੀ  ਰਿਸ਼ਵਤ ਲਈ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਪੜਤਾਲ ਦੌਰਾਨ 5000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਸਹੀ-ਵ-ਦਰੁਸਤ ਪਾਏ ਗਏ ਹਨ। ਇਸ ਪੜਤਾਲੀਆ ਰਿਪੋਰਟ ਦੇ ਆਧਾਰ ’ਤੇ ਉਕਤ ਪਟਵਾਰੀ ਖਿਲਾਫ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਪਟਵਾਰੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement