ਵਿਜੀਲੈਂਸ ਬਿਊਰੋ ਨੇ ਅਗਸਤ ਮਹੀਨੇ ਦੌਰਾਨ 6 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 8 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
Published : Sep 19, 2025, 4:59 pm IST
Updated : Sep 19, 2025, 4:59 pm IST
SHARE ARTICLE
Vigilance Bureau arrests 8 persons in 6 bribery cases during August
Vigilance Bureau arrests 8 persons in 6 bribery cases during August

2 ਪ੍ਰਾਈਵੇਟ ਵਿਅਕਤੀਆਂ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰਨ ਵਿੱਚ ਕਾਮਯਾਬੀ ਹਾਸਲ

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਚੱਲ ਰਹੀ ਮੁਹਿੰਮ ਦੌਰਾਨ, ਅਗਸਤ ਮਹੀਨੇ ਦੌਰਾਨ 6 ਵੱਖ-ਵੱਖ ਕੇਸਾਂ ਵਿੱਚ 6 ਕਰਮਚਾਰੀਆਂ ਅਤੇ 2 ਪ੍ਰਾਈਵੇਟ ਵਿਅਕਤੀਆਂ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਵਿਜੀਲੈਂਸ ਬਿਊਰੋ ਵੱਲੋਂ ਇਸ ਸਮੇਂ ਦੌਰਾਨ ਸਰਕਾਰੀ ਕਰਮਚਾਰੀਆਂ ਅਤੇ ਕਿਸੇ ਵੀ ਖੇਤਰ ਵਿੱਚ ਭ੍ਰਿਸ਼ਟਾਚਾਰ ਫੈਲਾ ਰਹੇ ਵਿਅਕਤੀਆਂ ਤੇ ਕਾਬੂ ਪਾਉਣ  ਲਈ ਸਾਰੇ ਸੰਭਵ ਯਤਨ ਕੀਤੇ ਜਾ ਰਹੇ ਹਨ।

ਬੁਲਾਰੇ ਨੇ  ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਪਿਛਲੇ ਮਹੀਨੇ ਵੱਖ-ਵੱਖ ਸਮਰੱਥ ਅਦਾਲਤਾਂ ਵਿੱਚ 20 ਵਿਜੀਲੈਂਸ ਮਾਮਲਿਆਂ ਨਾਲ ਸਬੰਧਤ ਚਲਾਨ ਪੇਸ਼ ਕੀਤੇ ਹਨ। ਇਸ ਤੋਂ ਇਲਾਵਾ, ਸਰਕਾਰੀ ਕਰਮਚਾਰੀਆਂ ਵਿਰੁੱਧ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ 2 ਵਿਜੀਲੈਂਸ ਇੰਕੁਆਇਰੀਜ਼ ਵੀ ਦਰਜ ਕੀਤੀਆਂ ਗਈਆਂ ਹਨ। ਬੁਲਾਰੇ ਨੇ ਅੱਗੇ ਕਿਹਾ ਕਿ 15 ਮੁਲਜ਼ਮਾਂ ਵਿਰੁੱਧ 7 ਅਪਰਾਧਿਕ ਮਾਮਲੇ ਵੀ ਦਰਜ ਕੀਤੇ ਗਏ ਹਨ ਅਤੇ ਇੱਕ ਸਰਕਾਰੀ ਕਰਮਚਾਰੀ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਦਾ ਇੱਕ ਕੇਸ ਵੀ ਦਰਜ ਕੀਤਾ ਗਿਆ ਹੈ।

ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦੇ ਹੋਏ ਉਨ੍ਹਾਂ ਕਿਹਾ ਕਿ ਵੱਖ-ਵੱਖ ਸਮਰੱਥ ਅਦਾਲਤਾਂ ਨੇ ਪਿਛਲੇ ਮਹੀਨੇ ਦੌਰਾਨ ਵਿਜੀਲੈਂਸ ਬਿਊਰੋ ਵੱਲੋਂ ਦਾਇਰ ਕੀਤੇ ਅਤੇ ਲੜੇ ਗਏ ਰਿਸ਼ਵਤਖੋਰੀ ਦੇ ਦੋ ਮਾਮਲਿਆਂ ਦਾ ਫੈਸਲਾ ਸੁਣਾਇਆ, ਜਿਸ ਵਿੱਚ ਦੋ ਵਿਅਕਤੀਆਂ ਨੂੰ ਦੋਸ਼ੀ ਠਹਿਰਾਇਆ ਗਿਆ ਅਤੇ 5 ਸਾਲ ਦੀ ਕੈਦ ਅਤੇ 20,000  ਰੁਪਏ ਤੋਂ 50,000/- ਰੁਪਏ ਤੱਕ ਦੇ ਜੁਰਮਾਨੇ ਦੀ ਸਜ਼ਾ ਸੁਣਾਈ ਗਈ।

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM
Advertisement