ਵਿਜੀਲੈਂਸ ਬਿਊਰੋ ਵੱਲੋਂ ਸਾਝੀਆਂ ਵਿਸ਼ੇਸ਼ ਟੀਮਾਂ ਰਾਹੀਂ ਅਨਾਜ ਮੰਡੀਆਂ ਦੀ ਅਚਨਚੇਤ ਚੈਕਿੰਗ
Published : Oct 19, 2018, 4:37 pm IST
Updated : Oct 19, 2018, 4:37 pm IST
SHARE ARTICLE
Vigilance Bureau
Vigilance Bureau

ਸਾਉਣੀ ਦੇ ਚਾਲੂ ਸੀਜ਼ਨ ਅਧੀਨ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਤਰਾਂ ਦੀ ਕੋਈ ਸਮੱਸਿਆ ਨਾ ਆਵੇ ਅਤੇ ਮੰਡੀਆਂ ਵਿਚ ਸਹੂਲਤਾਂ ਦੀ...

ਚੰਡੀਗੜ੍ਹ (ਸ.ਸ.ਸ) : ਸਾਉਣੀ ਦੇ ਚਾਲੂ ਸੀਜ਼ਨ ਅਧੀਨ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਤਰਾਂ ਦੀ ਕੋਈ ਸਮੱਸਿਆ ਨਾ ਆਵੇ ਅਤੇ ਮੰਡੀਆਂ ਵਿਚ ਸਹੂਲਤਾਂ ਦੀ ਕਮੀ-ਪੇਸ਼ੀ ਨਾਲ ਜੂਝਣਾ ਨਾ ਪਵੇ, ਇਸ ਮਕਸਦ ਲਈ ਵਿਜੀਲੈਂਸ ਬਿਊਰੋ ਦੀ ਅਗਵਾਈ ਹੇਠ ਪੰਜਾਬ ਦੀਆਂ ਬਹੁਤ ਸਾਰੀਆਂ ਅਨਾਜ ਮੰਡੀਆਂ ਵਿਚ ਵਿਸ਼ੇਸ਼ ਟੀਮਾਂ ਵੱਲੋਂ ਸਾਂਝੇ ਰੂਪ ਵਿਚ ਅਚਨਚੇਤ ਚੈਕਿੰਗ ਕੀਤੀ ਗਈ। ਇੰਨਾਂ ਟੀਮਾਂ ਵਿਚ ਖੇਤੀ, ਮਾਲ ਤੇ ਭਾਰ-ਤੋਲ ਵਿਭਾਗ ਸਮੇਤ ਖਰੀਦ ਏਜੰਸੀਆਂ ਦੇ ਅਧਿਕਾਰੀ ਵੀ ਹਾਜ਼ਰ ਸਨ ਜਿੰਨਾਂ ਨੇ ਕੁੱਝ ਥਾਵਾਂ 'ਤੇ ਝੋਨੇ ਦੀ ਚੱਲ ਰਹੀ ਲਿਫਟਿੰਗ ਵਿਚ ਦੇਰੀ ਹੋਣ ਦੀ ਆ ਰਹੀ ਸਮੱਸਿਆ ਵੱਲ ਧਿਆਨ ਦਿਵਾਇਆ ਹੈ।

ਵਧੇਰੇ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਮੁੱਖ ਡਾਇਰੈਕਟਰ ਬੀ.ਕੇ. ਉੱਪਲ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਦੀਆਂ ਟੀਮਾਂ ਨੂੰ ਨਿਰਦੇਸ਼ ਦਿੱਤੇ ਗਏ ਸਨ ਕਿ ਦਾਣਾ ਮੰਡੀਆਂ ਵਿਚ ਅਚਨਚੇਤੀ ਦੌਰੇ ਕਰਕੇ ਕਿਸਾਨਾਂ ਅਤੇ ਆੜਤੀਆਂ ਤੋਂ ਜਾਣਕਾਰੀ ਲਈ ਜਾਵੇ ਅਤੇ ਜੇਕਰ ਕਿਸੇ ਮੰਡੀ ਵਿਚ ਖਰੀਦ, ਅਦਾਇਗੀ, ਲਿਫਟਿੰਗ ਜਾਂ ਬੁਨਿਆਦੀ ਸਹੂਲਤਾਂ ਸਬੰਧੀ ਕੋਈ ਸਮੱਸਿਆ ਆ ਰਹੀ ਹੈ ਤਾਂ ਉਸ ਬਾਰੇ ਪਾਰਦਰਸ਼ੀ ਰਿਪੋਰਟ ਭੇਜੀ ਜਾਵੇ। ਉਨਾਂ ਦੱਸਿਆ ਕਿ ਕੁੱਝ ਥਾਵਾਂ 'ਤੇ ਕਿਸਾਨਾਂ ਨੇ ਮਜਦੂਰੀ ਦੀਆਂ ਦਰਾਂ ਨੋਟਿਸ ਬੋਰਡਾਂ 'ਤੇ ਲਾਉਣ ਲਈ ਕਿਹਾ ਅਤੇ ਬੋਲੀ ਦਾ ਸਮਾਂ 4 ਵਜੇ ਸ਼ਾਮ ਦੀ ਥਾਂ 3 ਵਜੇ ਸ਼ਾਮ ਕਰਨ ਦੀ ਮੰਗ ਕੀਤੀ।

Vigilance BureauVigilance Bureau

ਉਨਾਂ ਦੱਸਿਆ ਕਿ ਖਰੀਦ ਅਤੇ ਭਰਾਈ ਦੇ ਕੰਮ ਸੰਤੁਸ਼ਟੀਜਨਕ ਚੱਲ ਰਹੇ ਹਨ। ਜਿੱਥੇ ਕਿਤੇ ਕੋਈ ਤਰੁੱਟੀ ਸਾਹਮਣੇ ਆਈ ਹੈ, ਉਸ ਬਾਬਤ ਸਬੰਧਤ ਵਿਭਾਗ ਨੂੰ ਸੂਚਿਤ ਕੀਤਾ ਜਾਵੇਗਾ। ਉਨਾਂ ਦੱਸਿਆ ਕਿ ਪਿਛਲੇ ਦਿਨਾਂ ਦੌਰਾਨ ਬਹੁਤੀਆਂ ਥਾਂਵਾਂ 'ਤੇ ਮੌਸਮ ਦੀ ਖਰਾਬੀ ਕਾਰਣ ਕੁਝ ਕੁ ਮੰਡੀਆਂ ਵਿਚ ਲਿਫਟਿੰਗ ਦੀ ਰਫਤਾਰ ਕੁਝ ਮੱਠੀ ਸੀ। ਇਸ ਤੋਂ ਇਲਾਵਾ ਚੈਕਿੰਗ ਗਰਨ ਵਾਲੀਆਂ ਟੀਮਾਂ ਕੋਲ ਜ਼ਿਆਦਾਤਰ ਕਿਸਾਨਾਂ, ਮਜਦੂਰਾਂ ਅਤੇ ਆੜ•ਤੀਆਂ ਨੇਸਰਕਾਰ ਦੇ ਪ੍ਰਬੰਧਾਂ 'ਤੇ ਸੰਤੁਸ਼ਟੀ ਦਾ ਇਜ਼ਹਾਰ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਮੁੱਖ ਡਾਇਰੈਕਟਰ ਉੱਪਲ ਨੇ ਕਿਹਾ ਕਿ ਚਾਲੂ ਸੀਜਨ ਦੌਰਾਨ ਕਿਸਾਨਾਂ ਦੇ ਹਿੱਤਾਂ ਨੂੰ ਮਹਿਫੂਜ਼ ਰੱਖਣ ਲਈ ਬਿਊਰੋ ਪੂਰੀ ਤਰਾਂ ਵਚਨਬੱਧ ਹੈ।

ਅਤੇ ਖਰੀਦ ਵਿਚ ਕਿਧਰੇ ਵੀ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨਾਂ ਅਪੀਲ ਕੀਤੀ ਕਿ ਕਿਸੇ ਪ੍ਰਕਾਰ ਦੀ ਸਮੱਸਿਆਂ ਜਾਂ ਭ੍ਰਿਸ਼ਟਾਚਾਰ ਖਿਲਾਫ ਵਿਜੀਲੈਂਸ ਬਿਊਰੋ ਦੇ ਟੋਲ ਫਰੀ ਨੰਬਰ 1800 1800 1000 'ਤੇ ਬੇਝਿਜਕ ਸੰਪਰਕ ਕੀਤਾ ਜਾ ਸਕਦਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement