
ਕਿਹਾ ਮੈਨੀਫੈਸਟੋ 'ਚ 161 ਮੁੱਦਆਿਂ ਚੋਂ 125 ਕੀਤੇ ਪੂਰੇ
ਫਗਵਾੜਾ: ਪੰਜਾਬ 'ਚ 21 ਅਕਤੂਬਰ ਨੂੰ 4 ਵਿਧਾਨ ਸਭਾ ਹਲਕਿਆਂ 'ਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਸਿਆਸੀ ਅਖਾੜਾ ਭੱਖ ਚੁੱਕਿਆ ਹੈ। ਇਸ ਦੌਰਾਨ ਜਿੱਥੇ ਵੱਖ-ਵੱਖ ਪਾਰਟੀਆਂ ਵੱਲੋਂ ਚੋਣ ਰੈਲੀਆਂ ਕੀਤੀਆਂ ਜਾ ਰਹੀਆਂ ਹਨ, ਓਥੇ ਹੀ ਫਗਵਾੜਾ 'ਚ ਧਾਲੀਵਾਲ ਦੇ ਹੱਕ 'ਚ ਰੋਡ ਸ਼ੋਅ ਕਰਨ ਪਹੁੰਚੇ ਸੀ.ਐੱਮ ਕੈਪਟਨ ਵੱਲੋਂ ਚੋਣਾਂ ਦੌਰਾਨ ਚਾਰੇ ਸੀਟਾਂ ਜਿੱਤਣ ਦਾ ਦਾਅਵਾ ਕੀਤਾ ਗਿਆ। ਕੈਪਟਨ ਨੇ ਦਸਿਆ ਕਿ ਚੋਣਾਂ ਨੂੰ ਲੈ ਕੇ ਸਭ ਕੁੱਝ ਠੀਕ ਢੰਗ ਨਾਲ ਚਲ ਰਿਹਾ ਹੈ।
Phagwara
ਕੱਲ੍ਹ ਉਹ ਮੁਕੇਰੀਆਂ ਦਾ ਰੋਡ ਸ਼ੋਅ ਕਰਨਗੇ। ਉਹਨਾਂ ਕਿਹਾ ਕਿ ਉਹਨਾਂ ਵੱਲੋਂ ਬਹੁਤ ਸਾਰੇ ਮੁੱਦਿਆਂ ਦਾ ਹੱਲ ਕੀਤਾ ਜਾ ਚੁੱਕਿਆ ਹੈ ਤੇ ਅੱਗੇ ਵੀ ਉਹ ਇਸੇ ਤਰ੍ਹਾਂ ਹੀ ਕੰਮ ਜਾਰੀ ਰੱਖਣਗੇ। ਇਸ ਵੇਰਵਾ ਸਾਰਿਆਂ ਕੋਲ ਹੈ। ਉਹਨਾਂ ਨੇ ਲੋਕਾਂ ਨੂੰ ਹੈਲਥ ਇੰਸ਼ੋਰੈਂਸ ਕਰਵਾ ਕੇ ਦਿੱਤੀ ਹੈ। ਉਹਨਾਂ ਵੱਲੋਂ ਸੜਕਾਂ ਦਾ ਕੰਮ ਮੁਕੰਮਲ ਕੀਤਾ ਗਿਆ ਹੈ। ਕਾਬਲੇਗੌਰ ਹੈ ਕਿ ਦਾਖਾ 'ਚ ਕਾਂਗਰਸ ਦੇ ਉਮੀਦਵਾਰ ਕੈਪਟਨ ਸੰਧੂ ਦੇ ਹੱਕ 'ਚ ਸੀਐੱਮ ਕੈਪਟਨ ਵੱਲੋਂ 2 ਵਾਰ ਰੋਡ ਸ਼ੋਅ ਕੀਤਾ ਗਿਆ ਹੈ।
Phagwara
ਦੱਸ ਦੇਈਏ ਕਿ ਪੰਜਾਬ 'ਚ 21 ਅਕਤੂਬਰ ਨੂੰ ਹੋਣ ਜਾ ਰਹੀਆਂ ਜ਼ਿਮਨੀ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਸਿਖਰਾਂ 'ਤੇ ਹੈ। ਪੰਜਾਬ ਦੇ ਚਾਰ ਹਲਕਿਆਂ ਜਲਾਲਾਬਾਦ, ਮੁਕੇਰੀਆਂ, ਫਗਵਾੜਾ ਅਤੇ ਦਾਖਾ 'ਚ 21 ਅਕਤੂਬਰ ਨੂੰ ਜ਼ਿਮਨੀ ਚੋਣਾਂ ਲਈ ਵੋਟਾਂ ਪਾਈਆਂ ਜਾਣਗੀਆਂ, ਜਿਨ੍ਹਾਂ ਦੇ ਨਤੀਜੇ 24 ਅਕਤੂਬਰ ਨੂੰ ਐਲਾਨੇ ਜਾਣਗੇ। ਪੰਜਾਬ ਵਿਚ ਜ਼ਿਮਨੀ ਚੋਣਾਂ ਦਾ ਜ਼ੋਰ ਕਾਫੀ ਵੱਡੇ ਪੱਧਰ ਤੇ ਹੈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।