
ਪੰਜਾਬ ਸਰਕਾਰ ਅਤੇ ਸਾਧੂ ਸਿੰਘ ਧਰਮਸੋਤ ਖਿਲਾਫ਼ ਕੀਤੀ ਜਾ ਰਹੀ ਨਾਅਰੇਬਾਜ਼ੀ
ਚੰਡੀਗੜ੍ਹ: ਖੇਤੀ ਕਾਨੂੰਨਾਂ ਵਿਰੁੱਧ ਸੱਦੇ ਗਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਵਿਦਿਆਰਥੀ ਯੂਨੀਅਨ ਏਬੀਵੀਪੀ ਦੇ ਵਿਦਿਆਰਥੀ ਵਿਧਾਨ ਸਭਾ ਦੇ ਬਾਹਰ ਪਹੁੰਚੇ। ਦਰਅਸਲ ਪੰਜਾਬ ਵਿਚ ਹੋਏ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਦੇ ਵਿਰੋਧ ਵਿਚ ਵਿਦਿਆਰਥੀ ਯੂਨੀਅਨ ਏਬੀਵੀਪੀ ਵੱਲੋਂ ਵਿਧਾਨ ਸਭਾ ਚੌਂਕ ਨੇੜੇ ਪੰਜਾਬ ਸਰਕਾਰ ਅਤੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਖਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ABVP students protest
ਇਸ ਦੌਰਾਨ ਵਿਦਿਆਰਥੀਆਂ ਵੱਲੋਂ ਪੰਜਾਬ ਸਰਕਾਰ ਅਤੇ ਸਾਧੂ ਸਿੰਘ ਧਰਮਸੋਤ ਖਿਲਾਫ਼ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਵਿਦਿਆਰਥੀਆਂ ਨੇ ਅਪਣੇ ਹੱਥਾਂ ਵਿਚ ਸਰਕਾਰ ਵਿਰੋਧੀ ਬੈਨਰ ਫੜ੍ਹੇ ਹੋਏ ਹਨ। ਏਬੀਵੀਪੀ ਦੇ ਰੋਸ ਪ੍ਰਦਰਸ਼ਨ ਦੌਰਾਨ ਪੁਲਿਸ ਅਤੇ ਵਿਦਿਆਰਥੀਆਂ ਵਿਚਕਾਰ ਝੜਪ ਵੀ ਹੋਈ।