ਲਿਬਰੇਸ਼ਨ ਅਤੇ ਮਜ਼ਦੂਰ ਮੁਕਤੀ ਮੋਰਚਾ ਵਲੋਂ ਮੁਜ਼ਾਹਰਾ
Published : Oct 19, 2020, 8:16 pm IST
Updated : Oct 19, 2020, 8:16 pm IST
SHARE ARTICLE
pendu majdur
pendu majdur

ਵਿਧਾਨ ਸਭਾ ਇਜਲਾਸ ਵਿੱਚ ਸਰਕਾਰ ਨੂੰ ਮੰਗ ਪੱਤਰ ਭੇਜ ਕੇ ਉਠਾਈ ਔਰਤਾਂ ਅਤੇ ਮਜਦੂਰਾਂ ਦੀ ਮੰਗ

ਸੰਗਰੂਰ :ਸੀ ਪੀ ਆਈ ਐਮ ਐਲ ਲਿਬਰੇਸ਼ਨ ਅਤੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੀ ਅਗਵਾਈ ਹੇਠ ਸੈਂਕੜੇ ਔਰਤਾਂ, ਨੌਜਵਾਨਾਂ ਅਤੇ ਮਜ਼ਦੂਰਾਂ ਨੇ ਬਨਾਰਸ ਬਾਗ਼ ਸੰਗਰੂਰ ਵਿਖੇ ਰੈਲੀ ਕਰਕੇ ਸ਼ਹਿਰ ਵਿੱਚ ਮੁਜ਼ਾਹਰਾ ਕਰਕੇ ਬੱਸ ਅੱਡਾ ਚੌਂਕ ਵਿੱਚ ਕੇਂਦਰ ਸਰਕਾਰ ਦੀ ਅਰਥੀ ਸਾੜੀ ਅਤੇ ਅਪਣੀਆਂ ਮੰਗਾਂ ਸਬੰਧੀ ਪੰਜਾਬ ਸਰਕਾਰ ਨੂੰ ਮੰਗ ਪੱਤਰ ਦਿੱਤਾ ।majdur majdur
ਇਸ ਮੌਕੇ ਤੇ ਵਿਖਾਵਾਕਾਰੀਆਂ ਨੂੰ ਸੰਬੋਧਨ ਕਰਦੇ ਹੋਏ ਸੀਪੀਆਈ (ਐਮ ਐਲ) ਲਿਬਰੇਸ਼ਨ ਦੇ ਕੇਂਦਰੀ ਕਮੇਟੀ ਮੈਂਬਰ ਸੁਖਦਰਸ਼ਨ ਸਿੰਘ ਨੱਤ ਅਤੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਗੋਬਿੰਦ ਸਿੰਘ ਛਾਜਲੀ ਨੇ ਕਿਹਾ ਅਪਣੇ ਚੋਣ ਵਾਦੇ ਮੁਤਾਬਿਕ  ਫਾਇਨਾਂਸ ਕੰਪਨਿਆ ਦੇ ਕਰਜ਼ੇ ਦੀ ਮਾਫ਼ੀ ਲਈ ਪੰਜਾਬ ਸਰਕਾਰ ਖੁਦ ਜ਼ੁਮੇਵਾਰੀ ਲਵੇ‌। ਇਸ ਕਰਜ਼ੇ ਸਬੰਧੀ ਵਿਤੀ ਕੰਪਨੀਆਂ ਦੇ ਕਰਿੰਦਿਆਂ ਅਤੇ ਗੁੰਡਿਆ ਵੱਲੋਂ ਕਰਜ਼ਾ ਧਾਰਕ ਪਰਿਵਾਰਾਂ ਨੂੰ ਤੰਗ ਪ੍ਰੇਸਾਨ ਕਰਨ ਸਬੰਧੀ ਪ੍ਰਸ਼ਾਸ਼ਨਿਕ ਅਧਿਕਾਰੀਆਂ ਨੂੰ ਕਾਰਵਾਈ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਜਾਣ।

majdurmajdur
ਲਾਕਡਾਓਨ ਦੇ ਕਾਰਨ ਸਾਰੇ ਗਰੀਬ ਪਰਿਵਾਰਾਂ ਨੂੰ 10 ਹਜ਼ਾਰ ਰੁਪਏ ਪ੍ਰਤੀ ਮਹੀਨਾ 6 ਮਹੀਨੇ  ਲਈ ਆਰਥਿਕ ਸਹਾਇਤਾ ਦਿੱਤੀ ਜਾਵੇ। ਲਾਕਡਾਓਨ ਦੇ ਬੀਤੇ 6 ਮਹੀਨਿਆਂ ਦੇ ਬਿਜਲੀ ਬਿੱਲ ਮੁਆਫ ਕੀਤੇ ਜਾਣ ਅਤੇ ਭਵਿੱਖ ਵਿੱਚ 5 ਰੁਪਏ ਪ੍ਰਤੀ ਯੂਨਿਟ ਤਹਿ ਕੀਤੇ ਜਾਣ । ਕੇਂਦਰ ਸਰਕਾਰ ਵਲੋਂ ਬਣਾਏ ਤਿੰਨੇ ਖੇਤੀ ਕਾਨੂੰਨਾਂ ਅਤੇ ਕਿਰਤ ਕਾਨੂੰਨਾਂ ਵਿੱਚ ਕੀਤੀਆਂ ਮਜ਼ਦੂਰ ਵਿਰੋਧੀ ਸੋਧਾਂ ਨੂੰ ਰੱਦ ਕੀਤਿਆਂ ਜਾਂਣ । ਗਰੀਬ ਔਰਤਾਂ ਅਤੇ ਮਰਦਾਂ ਨੂੰ ਵਿਤੀ ਕੰਪਨੀਆਂ ਦੇ ਕਰਜ਼ੇ ਦੇ ਜਾਲ ਵਿੱਚੋਂ ਕੱਢਣ ਲਈ ਘੱਟ ਵਿਆਜ ਤੇ ਬੈਂਕ ਲਿਮਿਟਾਂ ਬਣਾਈਆਂ ਜਾਣ।

dilat pendu majdur pendu majdur
ਇਸ ਮੌਕੇ ਤੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੀ ਬਲਾਕ ਭਵਾਨੀਗੜ੍ਹ ਦੀ ਪ੍ਰਧਾਨ ਕਲਵਿੰਦਰ ਕੌਰ ਰੇਤਗੰੜ ਲਹਿਰਾਂ ਬਲਾਕ ਦੇ ਪ੍ਰਧਾਨ ਬਿੱਟੂ ਖੋਖਰ ਸੰਗਰੂਰ ਤਹਿਸੀਲ ਦੀ ਪ੍ਰਧਾਨ ਲਖਵੀਰ ਕੌਰ ਲੱਡਾ , ਧੂਰੀ ਬਲਾਕ ਦੀ ਪ੍ਰਧਾਨ ਹਰਪ੍ਰੀਤ ਕੌਰ ਧੂਰੀ, ਜਸਵੀਰ ਸਿੰਘ ਬਖੂਪੁਰ ਸੈਕਟਰੀ ਇੰਦਰਜੀਤ ਕੌਰ ਦਿਆਲਗੜ੍ਹ ਜੇਜਿਆ, ਪ੍ਰੇਮ ਸਿੰਘ ਖਡਿਆਲੀ, ਦਰਸ਼ਨ ਸਿੰਘ ਉੱਭਾਵਾਲ, ਹਰਦੀਪ ਕੋਰ ਕੁਠਾਲਾ, ਸੁਦਾਗਰ ਸਿੰਘ ਸ਼ੇਰਪੁਰ ਆਦਿ ਹਾਜ਼ਰ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Big Breaking: ਪੰਜਾਬ ਭਾਜਪਾ 'ਚ ਵੱਡੀ ਬਗਾਵਤ! ਆਹ ਵੱਡੇ ਲੀਡਰ ਨੂੰ ਸੱਦ ਲਿਆ ਦਿੱਲੀ,ਚੰਡੀਗੜ੍ਹ ਬੈਠਕ ਬੇਸਿੱਟਾ,LIVE

17 Apr 2024 3:17 PM

'ਆਪ' ਦੀ ਸਿਆਸੀ ਰਾਜਧਾਨੀ 'ਚ ਕੌਣ ਕਿਸ 'ਤੇ ਭਾਰੀ ? ਸੰਗਰੂਰ ਤੋਂ ਮੌਜੂਦਾ ਸਾਂਸਦ ਮੁਕਾਬਲੇ ਮੰਤਰੀ ਕਾਂਗਰਸ ਨੇ ਸੁਖਪਾਲ..

17 Apr 2024 1:08 PM

ਟਿਕਟ ਕੱਟਣ 'ਤੇ ਰੁੱਸ ਗਏ ਲੀਡਰ, ਬਗ਼ਾਵਤ ਦੇ ਡਰੋਂ ਕੰਬੀ ਹਾਈਕਮਾਨ!

17 Apr 2024 12:26 PM

ਟਿਕਟ ਕੱਟਣ 'ਤੇ ਰੁੱਸ ਗਏ ਲੀਡਰ, ਬਗ਼ਾਵਤ ਦੇ ਡਰੋਂ ਕੰਬੀ ਹਾਈਕਮਾਨ!

17 Apr 2024 12:01 PM

AAP ਨੇ ਬਾਹਰਲਿਆਂ ਨੂੰ ਦਿੱਤੀਆਂ ਟਿਕਟਾਂ, ਆਮ ਘਰਾਂ ਦੇ ਮੁੰਡੇ ਰਹਿ ਗਏ ਦਰੀਆਂ ਵਿਛਾਉਂਦੇ : ਕਾਂਗਰਸ

17 Apr 2024 10:53 AM
Advertisement