
ਸਕਾਲਰਸ਼ਿਪ ਘੋਟਾਲੇ ਨੂੰ ਲੈ ਕੇ ਸੂਬਾ ਸਰਕਾਰ ਦਾ ਘਿਰਾਓ ਕਰਨ ਦੀ ਤਿਆਰੀ ਵਿਚ ਵਿਰੋਧੀ ਧਿਰ
ਚੰਡੀਗੜ੍ਹ - ਖੇਤੀਬਾੜੀ ਕਾਨੂੰਨਾਂ ਵਿਰੁੱਧ ਮੁੱਖ ਮੰਤਰੀ ਵੱਲੋਂ ਸੱਦਿਆ ਗਿਆ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ 2 ਦਿਨਾਂ ਦਾ ਰੱਖਿਆ ਗਿਆ ਹੈ। ਅਜਿਹੀ ਸਥਿਤੀ ਵਿਚ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵੀ ਸੈਸ਼ਨ ਵਿਚ ਸ਼ਾਮਲ ਹੋਣ ਲਈ ਪਹੁੰਚ ਚੁੱਕੇ ਹਨ ਤੇ ਉਹਨਾਂ ਨੂੰ ਆਖਰੀ ਲਾਈਨ ਵਿਚ ਬੈਠਣ ਲਈ ਸੀਟ ਮਿਲੀ। ਸੈਸ਼ਨ ਤੋਂ ਪਹਿਲਾਂ ਉਹ ਵਿਧਾਇਕ ਪਰਗਟ ਸਿੰਘ ਦੇ ਘਰ ਪਹੁੰਚੇ ਤੇ ਫਿਰ ਵਿਧਾਨ ਸਭਾ ਦੇ ਸੈਸ਼ਨ ਲਈ ਰਵਾਨਾ ਹੋਏ ਸਨ।
Vidhan Sabha
ਇਸ ਸੈਸ਼ਨ ਵਿਚ ਸਿੱਧੂ ਨੂੰ ਕੇਂਦਰ ਵੱਲੋਂ ਬਣਾਏ ਗਏ ਖੇਤੀਬਾੜੀ ਕਾਨੂੰਨਾਂ ਵਿਰੁੱਧ ਬੋਲਦਿਆਂ ਵੇਖਿਆ ਜਾ ਸਕਦਾ ਹੈ। ਇਸ ਸਮੇਂ ਦੌਰਾਨ ਸਦਨ ਦੇ ਅੰਦਰ ਅਤੇ ਬਾਹਰ ਦੋਵੇਂ ਪਾਸੇ ਹੰਗਾਮਾ ਹੋਣ ਦੀ ਸੰਭਾਵਨਾ ਹੈ। ਅੱਜ ਦੇ ਵਿਸ਼ੇਸ਼ ਸੈਸ਼ਨ ਵਿਚ ਖੇਤੀ ਕਾਨੂੰਨਾਂ ਦੇ ਨਾਲ ਵਿਰੋਧੀ ਧਿਰ ਸਕਾਲਰਸ਼ਿਪ ਘੋਟਾਲੇ ਦੇ ਮਾਮਲੇ ਵਿੱਚ ਸੂਬਾ ਸਰਕਾਰ ਦਾ ਘਿਰਾਓ ਕਰਨ ਦੀ ਤਿਆਰੀ ਵਿਚ ਹੈ।
Captian amrinder singh
ਦੱਸ ਦਈਏ ਕਿ ਇਜਲਾਸ ਦੌਰਾਨ ਭਾਰੀ ਹੰਗਾਮੇ ਦੀ ਸਭਾਵਨਾ ਜਤਾਈ ਜਾ ਰਹੀ ਹੈ। ਇਜਲਾਸ ਤੋਂ ਪਹਿਲਾਂ ਵੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਵੱਲੋਂ ਸਦਨ ਦੇ ਬਾਹਰ ਹੰਗਾਮਾ ਕੀਤਾ ਗਿਆ।
Akali Dal tractor march before assembly session
ਇਜਲਾਸ ਸ਼ੁਰੂ ਹੋਣ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਵਲੋਂ ਅਕਾਲੀ ਆਗੂ ਬਿਕਰਮ ਮਜੀਠੀਆ ਦੀ ਅਗਵਾਈ ਵਿਚ ਐਮਐਲਏ ਹੋਸਟਲ ਤੋਂ ਵਿਧਾਨ ਸਭਾ ਤੱਕ ਟਰੈਕਟਰ ਮਾਰਚ ਕੱਢਿਆ ਗਿਆ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਨੇ ਵੀ ਵਿਧਾਨ ਸਭਾ ਚੌਂਕ ਵਿਚ ਖੇਤੀ ਕਾਨੂੰਨਾਂ ਦੀ ਕਾਪੀਆਂ ਸਾੜੀਆਂ।