
ਸਰਕਾਰੀ ਸਕੂਲ ਸਵੇਰੇ 8.30 ਵਜੇ ਤੋਂ 2.30 ਤੱਕ ਖੁੱਲ੍ਹਣਗੇ
ਚੰਡੀਗੜ੍ਹ : ਪੰਜਾਬ 'ਚ ਕੋਰੋਨਾ ਮਹਾਂਮਾਰੀ ਕਾਰਨ ਪਿਛਲੇ ਕਈ ਮਹੀਨਿਆਂ ਤੋਂ ਬੰਦ ਪਏ ਸਕੂਲਾਂ 'ਚ ਅੱਜ ਰੌਣਕ ਲੱਗੇਗੀ। ਸੂਬੇ ਦੇ ਸਾਰੇ ਸਕੂਲ ਅੱਜ ਖੁੱਲ੍ਹਣ ਜਾ ਰਹੇ ਹਨ। ਇਸ ਦੌਰਾਨ ਸਕੂਲਾਂ ਨੂੰ ਕੋਰੋਨਾ ਵਾਇਰਸ ਨਾਲ ਜੁੜੇ ਦਿਸ਼ਾ-ਨਿਰਦੇਸ਼ਾਂ ਦਾ ਪਾਲਣ ਕਰਨਾ ਜ਼ਰੂਰੀ ਹੋਵੇਗਾ। ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ 9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀ ਸਕੂਲ ਜਾ ਸਕਣਗੇ
school open Today
ਪਰ ਵਿਦਿਆਰਥੀਆਂ ਦੇ ਸਕੂਲ ਜਾਣ ਲਈ ਮਾਪਿਆਂ ਦੀ ਲਿਖ਼ਤੀ ਸਹਿਮਤੀ ਜ਼ਰੂਰੀ ਹੋਵੇਗੀ। ਇਸ ਤੋਂ ਇਲਾਵਾ ਸਕੂਲ ਦੇ ਸਾਰੇ ਸਟਾਫ਼ ਲਈ ਕੋਵਾ ਐਪ ਡਾਊਨਲੋਡ ਕਰਨੀ ਜ਼ਰੂਰੀ ਹੋਵੇਗੀ। ਸੂਬੇ ਦੇ ਸਰਕਾਰੀ ਸਕੂਲ ਸਵੇਰੇ 8.30 ਵਜੇ ਤੋਂ 2.30 ਤੱਕ ਖੁੱਲ੍ਹਣਗੇ। ਦੱਸਣਯੋਗ ਹੈ ਕਿ ਕੋਰੋਨਾ ਵਾਇਰਸ ਕਾਰਨ ਦੇਸ਼ 'ਚ ਤਾਲਾਬੰਦੀ ਲਾਗੂ ਕੀਤੀ ਗਈ ਸੀ, ਜਿਸ ਤੋਂ ਬਾਅਦ ਦੇਸ਼ 'ਚ ਅਨਲਾਕ ਦੀ ਪ੍ਰਕਿਰਿਆ ਜਾਰੀ ਹੈ।
School Open today
ਇਸ ਅਨਲਾਕ ਦੀ ਪ੍ਰਕਿਰਿਆ ਤਹਿਤ ਕੇਂਦਰ ਸਰਕਾਰ ਨੇ ਸੂਬਿਆਂ ਨੂੰ ਸਕੂਲ ਖੋਲ੍ਹੇ ਜਾਣ ਦੀ ਮਨਜ਼ੂਰੀ ਵੀ ਦੇ ਦਿੱਤੀ ਹੈ, ਜਿਸ ਦੇ ਮੱਦੇਨਜ਼ਰ ਕਈ ਸੂਬਿਆਂ ਨੇ 15 ਅਕਤੂਬਰ ਤੋਂ ਸਕੂਲ ਖੋਲ੍ਹਣ ਦਾ ਫ਼ੈਸਲਾ ਕੀਤਾ ਸੀ ਪਰ ਪੰਜਾਬ 'ਚ ਅੱਜ ਤੋਂ ਸਕੂਲ ਖੁੱਲ੍ਹਣ ਜਾ ਰਹੇ ਹਨ।