
ਸੈਸ਼ਨ ਮੁਲਤਵੀ ਹੋਣ ਦੇ ਬਾਵਜੂਦ ਵੀ ਆਮ ਆਦਮੀ ਪਾਰਟੀ ਵਿਧਾਇਕ ਧਰਨੇ 'ਤੇ ਡਟੇ
ਚੰਡੀਗੜ੍ਹ : ਵਿਧਾਨ ਸਭਾ ਦੇ ਸੈਸ਼ਨ ਦੀ ਕਾਰਵਾਈ ਕੱਲ੍ਹ 10 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਦੱਸ ਦਈਏ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਨੂੰ ਲੈ ਕੇ ਅੱਜ 2 ਦਿਨਾਂ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ ਗਿਆ ਸੀ। ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੇ ਪਹਿਲੇ ਦਿਨ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ ਤੇ ਫਿਰ ਕਾਰਵਾਈ ਇਕ ਘੰਟੇ ਲਈ ਮੁਲਤਵੀ ਕਰ ਦਿੱਤੀ ਗਈ ਸੀ।
punjab Vidhan Sabha
ਜਾਣਕਾਰੀ ਅਨੁਸਾਰ ਪੰਜਾਬ ਵਿਧਾਨ ਸਭਾ ਵਿਚ ਖੇਤੀ ਕਾਨੂੰਨਾਂ ਖਿਲਾਫ਼ ਕੱਲ੍ਹ ਬਿੱਲ ਪੇਸ਼ ਕੀਤਾ ਜਾਵੇਗਾ। ਇਸ ਦੌਰਾਨ ਸਪੀਕਰ ਨੇ ਕਿਹਾ ਹੈ ਕਿ ਬਿਜਨੈਸ ਕਮੇਟੀ ਦੀ ਮੀਟਿੰਗ ਵਿਚ ਫੈਸਲਾ ਕੀਤਾ ਗਿਆ ਹੈ ਕਿ ਖੇਤੀ ਸਬੰਧੀ ਬਿੱਲ ਕੱਲ੍ਹ ਪੇਸ਼ ਕੀਤੇ ਜਾਣਗੇ। ਪੰਜਾਬ ਵਿਧਾਨ ਸਭਾ ਵਿੱਚ ਖੇਤੀ ਕਾਨੂੰਨਾਂ ਖਿਲਾਫ਼ ਪਾਸ ਬਿੱਲ ‘ਤੇ ਕੱਲ੍ਹ ਪੂਰੀ ਚਰਚਾ ਹੋਵੇਗੀ।
Aam Aadmi Party Protest In Vidhan Sabha
ਇਸ ਦੌਰਾਨ ਆਮ ਆਦਮੀ ਪਾਰਟੀ ਵਿਧਾਨ ਸਭਾ ਦਾ ਸੈਸ਼ਨ ਮੁਲਤਵੀ ਹੋਣ ਤੋਂ ਬਾਅਦ ਵੀ ਵਿਧਾਨ ਸਭਾ ਵਿਚ ਕਾਲੇ ਚੋਲੇ ਪਾ ਕੇ ਧਰਨਾ ਦੇ ਰਹੀ ਹੈ ਤੇ ਮੰਗ ਕਰ ਰਹੀ ਹੈ ਕਿ ਉਹਨਾਂ ਨੂੰ ਬਿੱਲ ਦੀਆਂ ਕਾਪੀਆਂ ਹੁਣੇ ਹੀ ਦਿੱਤੀਆਂ ਜਾਣ। ਪਾਰਟੀ ਦੇ ਆਗੂਆਂ ਦਾ ਕਹਿਣਾ ਹੈ ਕਿ ਜਿੰਨਾ ਚਿਰ ਉਹਨਾਂ ਨੂੰ ਕਾਪੀਆਂ ਨਹੀਂ ਦਿੱਤੀਆਂ ਜਾਂਦੀਆਂ ਉਹਨਾਂ ਦਾ ਧਰਨਾ ਜਾਰੀ ਰਹੇਗਾ।
Session
ਆਮ ਆਦਮੀ ਪਾਰਟੀ ਦੇ ਆਗੂਆਂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਸਿਰਫ਼ ਅੱਧੇ ਘੰਟੇ ਦਾ ਸੈਸ਼ਨ ਬੁਲਾ ਕੇ ਬਹੁਤ ਹੀ ਘਟੀਆ ਕੰਮ ਕੀਤਾ ਗਿਆ ਹੈ ਤੇ ਉਹਨਾਂ ਨੂੰ ਸਰਕਾਰ ਨੇ ਅੱਜ ਤੱਕ ਪਾਸ ਕੀਤੇ ਬਿੱਲ ਦਾ ਖਰੜਾ ਨਹੀਂ ਦਿੱਤਾ। ਉਹਨਾਂ ਨੇ ਕਿਹਾ ਕਿ ਸਰਕਾਰ ਨੇ ਪਿਛਲੀ ਵਾਰ ਦੀ ਤਰਾਂ ਇਸ ਵਾਰ ਵੀ ਮਹਿਜ ਕੁੱਝ ਸਮੇਂ ਦਾ ਸੈਸ਼ਨ ਬੁਲਾ ਕੇ ਸਾਡੇ ਨਾਲ ਧੋਖਾ ਕੀਤਾ ਹੈ।
Punjab Vidhan sabha
ਪਾਰਟੀ ਦੇ ਆਗੂਆਂ ਨੇ ਕਿਹਾ ਕਿ ਕਿਸਾਨਾਂ ਨੂੰ ਅੱਜ ਦੇ ਸੈਸ਼ਨ ਤੋਂ ਬਹੁਤ ਉਮੀਦਾਂ ਸਨ ਜੋ ਕਿ ਸਰਕਾਰ ਨੇ ਬਿਲਕੁਲ ਤੋੜ ਦਿੱਤੀਆਂ ਹਨ। ਵਿਧਾਨ ਸਭਾ ਵਿਚ ਮਨਪ੍ਰੀਤ ਬਾਦਲ ਨੇ ਐਲਾਨ ਕੀਤਾ ਕਿ ਅੱਜ ਸ਼ਾਮ 5 ਵਜੇ ਤੱਕ ਪੇਸ਼ ਕੀਤੇ ਜਾਣ ਵਾਲੇ ਬਿੱਲ ਦੀਆਂ ਕਾਪੀਆਂ ਸਾਰੇ ਵਿਧਾਇਕਾਂ ਕੋਲ ਪੁੱਜ ਜਾਣਗੀਆਂ।