
ਸੈਸ਼ਨ 'ਚ ਨਵਜੋਤ ਸਿੱਧੂ ਵੀ ਹੋਏ ਸ਼ਾਮਲ
ਚੰਡੀਗੜ੍ਹ - ਪੰਜਾਬ ਵਿਧਾਨ ਸਭਾ ਦਾ ਸੈਸ਼ਨ ਸ਼ੁਰੂ ਹੋਣ ਤੋਂ ਬਾਅਦ ਸ਼ਹੀਦਾਂ ਨੂੰ ਸ਼ਰਾਂਜਲੀ ਦਿੱਤੀ ਗਈ ਅਤੇ ਨਾਲ ਹੀ ਸੈਸ਼ਨ ਦੀ ਕਾਰਵਾਈ ਇਕ ਘੰਟੇ ਲਈ ਮੁਲਤਵੀ ਕਰ ਦਿੱਤੀ ਗਈ ਹੈ। ਦੱਸ ਦਈਏ ਕਿ ਮੁੱਖ ਮੰਤਰੀ ਵੱਲੋਂ ਬੁਲਾਇਆ ਗਿਆ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਖੇਤੀਬਾੜੀ ਕਾਨੂੰਨਾਂ ਵਿਰੁੱਧ 2 ਦਿਨਾਂ ਲਈ ਰੱਖਿਆ ਗਿਆ ਹੈ।
captain Amarinder Singh
ਅਜਿਹੀ ਸਥਿਤੀ ਵਿਚ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵੀ ਇਸ ਵਿਸ਼ੇਸ਼ ਸੈਸ਼ਨ ਵਿਚ ਸ਼ਾਮਲ ਹੋਣਗੇ। ਸੈਸ਼ਨ ਤੋਂ ਪਹਿਲਾਂ ਉਹ ਵਿਧਾਇਕ ਪਰਗਟ ਸਿੰਘ ਦੇ ਘਰ ਪਹੁੰਚੇ ਸਨ ਤੇ ਫਿਰ ਵਿਧਾਨ ਸਭਾ ਦੇ ਸੈਸ਼ਨ ਲਈ ਰਵਾਨਾ ਹੋ ਗਏ।
punjab Vidhan Sabha
ਇਸ ਸੈਸ਼ਨ ਵਿਚ ਸਿੱਧੂ ਨੂੰ ਕੇਂਦਰ ਵੱਲੋਂ ਬਣਾਏ ਗਏ ਖੇਤੀਬਾੜੀ ਕਾਨੂੰਨਾਂ ਵਿਰੁੱਧ ਬੋਲਦਿਆਂ ਵੇਖਿਆ ਜਾ ਸਕਦਾ ਹੈ। ਇਸ ਸਮੇਂ ਦੌਰਾਨ ਸਦਨ ਦੇ ਅੰਦਰ ਅਤੇ ਬਾਹਰ ਦੋਵੇਂ ਪਾਸੇ ਹੰਗਾਮਾ ਹੋਣ ਦੀ ਸੰਭਾਵਨਾ ਹੈ। ਅੱਜ ਦੇ ਵਿਸ਼ੇਸ਼ ਸੈਸ਼ਨ ਵਿਚ ਖੇਤੀ ਕਾਨੂੰਨਾਂ ਦੇ ਨਾਲ ਵਿਰੋਧੀ ਧਿਰ ਸਕਾਲਰਸ਼ਿਪ ਘੋਟਾਲੇ ਦੇ ਮਾਮਲੇ ਵਿੱਚ ਸੂਬਾ ਸਰਕਾਰ ਦਾ ਘਿਰਾਓ ਕਰਨ ਦੀ ਤਿਆਰੀ ਵਿਚ ਹੈ।
ਇਸ ਦੇ ਨਾਲ ਹੀ ਦੱਸ ਦਈਏ ਕਿ ਇਜਲਾਸ ਦੌਰਾਨ ਭਾਰੀ ਹੰਗਾਮੇ ਦੀ ਸਭਾਵਨਾ ਜਤਾਈ ਜਾ ਰਹੀ ਹੈ। ਇਜਲਾਸ ਤੋਂ ਪਹਿਲਾਂ ਵੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਵੱਲੋਂ ਸਦਨ ਦੇ ਬਾਹਰ ਹੰਗਾਮਾ ਕੀਤਾ ਗਿਆ। ਇਜਲਾਸ ਸ਼ੁਰੂ ਹੋਣ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਵਲੋਂ ਅਕਾਲੀ ਆਗੂ ਬਿਕਰਮ ਮਜੀਠੀਆ ਦੀ ਅਗਵਾਈ ਵਿਚ ਐਮਐਲਏ ਹੋਸਟਲ ਤੋਂ ਵਿਧਾਨ ਸਭਾ ਤੱਕ ਟਰੈਕਟਰ ਮਾਰਚ ਕੱਢਿਆ ਗਿਆ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਨੇ ਵੀ ਵਿਧਾਨ ਸਭਾ ਚੌਂਕ ਵਿਚ ਖੇਤੀ ਕਾਨੂੰਨਾਂ ਦੀ ਕਾਪੀਆਂ ਸਾੜੀਆਂ।