10 ਮੁੱਖ ਮੁੱਦਿਆਂ ’ਤੇ ‘ਆਪ’ ਨੇ ਘੇਰੀ ਚੰਨੀ ਸਰਕਾਰ, ਵਿਧਾਨ ਸਭਾ ਦਾ ਇਜਲਾਸ ਬੁਲਾਉਣ ਦੀ ਕੀਤੀ ਮੰਗ 
Published : Oct 19, 2021, 6:52 pm IST
Updated : Oct 19, 2021, 6:52 pm IST
SHARE ARTICLE
Kultar Singh Sandhwan
Kultar Singh Sandhwan

ਬੇਅਦਬੀ, ਬੇਰੁਜ਼ਗਾਰੀ ਅਤੇ ਕਰਜਾ ਮੁਆਫ਼ੀ ਸਮੇਤ ਭੱਖਦੇ ਮੁੱਦਿਆਂ ਦੇ ਹੱਲ ਲਈ ਤੁਰੰਤ ਵਿਧਾਨ ਸਭਾ ਦਾ ਇਜਲਾਸ ਸੱਦੇ ਚੰਨੀ ਸਰਕਾਰ:  ਕੁਲਤਾਰ ਸਿੰਘ ਸੰਧਵਾਂ

ਬੇਅਦਬੀ, ਬੇਰੁਜ਼ਗਾਰੀ ਅਤੇ ਕਰਜਾ ਮੁਆਫ਼ੀ ਸਮੇਤ ਭੱਖਦੇ ਮੁੱਦਿਆਂ ਦੇ ਹੱਲ ਲਈ ਤੁਰੰਤ ਵਿਧਾਨ ਸਭਾ ਦਾ ਇਜਲਾਸ ਸੱਦੇ ਚੰਨੀ ਸਰਕਾਰ:  ਕੁਲਤਾਰ ਸਿੰਘ ਸੰਧਵਾਂ

ਕਾਂਗਰਸੀ ਮੁੱਦੇ ਗਿਣਾਉਣ ਦੀ ਥਾਂ ਇਨ੍ਹਾਂ ਦਾ ਸਮਾਂਬੱਧ ਹੱਲ ਕਰਨ

ਵਿਰੋਧੀ ਧਿਰ ਵਾਂਗ ਵਿਚਰ ਰਹੀ ਹੈ ਸੱਤਾਧਾਰੀ ਕਾਂਗਰਸ : ਆਪ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਸੱਤਾਧਾਰੀ ਕਾਂਗਰਸ ਉਪਰ ਸੂਬੇ ਅਤੇ ਲੋਕਾਂ ਦੇ ਚਿਰਾਂ ਤੋਂ ਲਟਕਦੇ ਪਏ ਭਖਵੇਂ ਮੁੱਦਿਆਂ ਤੋਂ ਭੱਜਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ਕਾਂਗਰਸੀ ਆਗੂ ਅਤੇ ਸਰਕਾਰ ਕਦੇ 18, ਕਦੇ 5 ਅਤੇ ਹੁਣ 13 ਸੂਤਰੀ ਏਜੰਡਿਆਂ ਦੀ ਗਿਣਤੀ ਦੱਸਣ ਦੀ ਥਾਂ ਇਨ੍ਹਾਂ 'ਤੇ ਅਮਲ ਕਰਨ ਦੀ ਇੱਕ ਤਰੀਖ਼ ਨਿਸ਼ਚਤ ਕਰੇ, ਕਿਉਂਕਿ ਪਿਛਲੇ ਸਾਢੇ ਚਾਰ ਸਾਲਾਂ ਤੋਂ ਪੰਜਾਬ ਅੰਦਰ ਸਰਕਾਰ ਕਾਂਗਰਸ ਪਾਰਟੀ ਦੀ ਹੀ ਹੈ। ਪਰ ਜਿੱਥੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਇੰਝ ਗੱਲਾਂ ਕਰ ਰਹੇ ਹਨ, ਜਿਵੇਂ ਪਿੱਛਲੇ ਸਾਢੇ ਚਾਰ ਸਾਲ ਸਰਕਾਰ ਕਾਂਗਰਸ ਦੀ ਨਾ ਹੋ ਕੇ ਸਿਰਫ਼ ਕੈਪਟਨ ਅਮਰਿੰਦਰ ਸਿੰਘ ਦੀ ਹੋਵੇ, ਉਥੇ ਹੀ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਇੰਝ ਚਿੱਠੀਆਂ ਖਿਲ ਰਹੇ ਹਨ, ਜਿਵੇਂ ਉਹ ਸੱਤਾਧਾਰੀ ਧਿਰ ਦੇ ਪ੍ਰਧਾਨ ਨਾ ਹੋ ਕੇ ਵਿਰੋਧੀ ਧਿਰ ਦੇ ਨੇਤਾ ਹੋਣ। 

Aam Admi partyAam Admi party

ਕੁਲਤਾਰ ਸਿੰਘ ਸੰਧਵਾਂ ਨੇ ਮੰਗਲਵਾਰ ਨੂੰ ਇੱਥੇ ਪ੍ਰੈਸ ਕਾਨਫਰੰਸ ਕਰ ਕੇ ਚੰਨੀ ਸਰਕਾਰ ਕੋਲੋਂ 10 ਮੁੱਦਿਆਂ ਦਾ ਹਿਸਾਬ- ਕਿਤਾਬ ਮੰਗਿਆ ਅਤੇ ਸਾਰੇ ਲਟਕੇ ਮੁੱਦਿਆਂ ਦੇ ਸਮਾਂਬੱਧ ਹੱਲ ਲਈ ਵਿਧਾਨ ਸਭਾ ਦਾ ਤੁਰੰਤ ਇਜਲਾਸ ਬੁਲਾਉਣ ਦੀ ਮੰਗ ਕੀਤੀ। ਇਸ ਮੌਕੇ ਉਨ੍ਹਾਂ ਨਾਲ ਕੁਲਵੰਤ ਸਿੰਘ ਪੰਡੋਰੀ, ਮਨਜੀਤ ਸਿੰਘ ਬਿਲਾਸਪੁਰ ਅਤੇ ਅਮਰਜੀਤ ਸਿੰਘ ਸੰਦੋਆ (ਸਾਰੇ ਵਿਧਾਇਕ) ਹਾਜ਼ਰ ਸਨ।  

ਕੁਲਤਾਰ ਸਿੰਘ ਸੰਧਵਾਂ ਨੇ ਅੱਗੇ ਕਿਹਾ, ‘‘ਪੰਜਾਬ ਵਿੱਚ ਸ੍ਰੀ ਗੁਰੂ ਗਰੰਥ ਸਾਹਿਬ ਸਮੇਤ ਹੋਰਨਾਂ ਧਰਮਾਂ ਦੇ ਪਵਿੱਤਰ ਧਾਰਮਿਕ ਗਰੰਥਾਂ ਗੀਤਾ ਅਤੇ ਕੁਰਾਨ ਦੀ ਬੇਅਦਬੀ ਹੋਈ, ਜਿਸ ਨਾਲ ਪੰਜਾਬ ਵਾਸੀਆਂ ਨੂੰ ਗਹਿਰਾ ਦੁੱਖ ਲੱਗਿਆ। ਇਸ ਲਈ ਪੰਜਾਬ ਵਾਸੀ ਬੇਅਦਬੀਆਂ ਦੇ ਦੋਸ਼ੀਆਂ ਨੂੰ ਸਜ਼ਾ ਦੀ ਮੰਗ ਕਰਦੇ ਰਹੇ ਹਨ, ਪਰ ਕਾਂਗਰਸ ਸਰਕਾਰ ਦੇ ਰਾਜ ਵਿੱਚ ਕਿਸੇ ਵੀ ਦੋਸ਼ੀ ਨੂੂੰ ਸਜ਼ਾ ਨਹੀਂ ਮਿਲੀ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਸਵਾਲ ਕੀਤਾ ਹੋਰਨਾਂ ਗਰੰਥਾਂ ਸਮੇਤ ਸ੍ਰੀ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਦਾ ਇਨਸਾਫ਼ ਅਤੇ ਦੋਸ਼ੀਆਂ- ਸਾਜਿਸ਼ਕਾਰਾਂ ਨੂੰ ਸਜ਼ਾ ਕਦੋਂ ਮਿਲੇਗੀ?

Punjab CM Charanjit ChanniPunjab CM Charanjit Channi

ਸਰਕਾਰ ਨੂੰ ਬੇਰੁਜ਼ਗਾਰੀ ਦੇ ਮੁੱਦੇ ’ਤੇ ਘਰੇਦਿਆਂ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ‘ਘਰ- ਘਰ ਨੌਕਰੀ’ ਦਾ ਵਾਅਦਾ ਕਦੋਂ ਪੂਰਾ ਹੋਵੇਗਾ?  ਸਰਕਾਰੀ ਨੌਕਰੀਆਂ ਅਤੇ ਬੇਰੁਜ਼ਗਾਰੀ ਭੱਤਾ ਦੇਣ ਬਾਰੇ ਕਾਂਗਰਸ ਸਰਕਾਰ ਨੇ ਸਾਢੇ ਚਾਰ ਸਾਲਾਂ ’ਚ ਕੀ- ਕੁੱਝ ਕੀਤਾ ਚੰਨੀ ਸਾਹਿਬ ਵਾਇਟ ਪੇਪਰ ਜਾਰੀ ਕਰਨ। ਕੀ ਚੰਨੀ ਸਰਕਾਰ ਦੱਸ ਸਕੇਗੀ ਕਿੰਨੇ ਬੇਰੁਜਗਾਰਾਂ ਨੂੰ ਨੌਕਰੀ ਦਿੱਤੀ। ਪੰਜਾਬ ’ਚ ਕੁੱਲ ਕਿੰਨੇ ਬੇਰੁਜ਼ਗਾਰ ਹਨ? ਬੇਰੁਜ਼ਗਾਰੀ ਦਾ 2500 ਭੱਤਾ ਕਿਉਂ ਨਹੀਂ ਦਿੱਤਾ?
ਸੰਧਵਾਂ ਨੇ ਸਵਾਲ ਕੀਤਾ ਕਿ ‘ਮਾਫ਼ੀਆ ਰਾਜ’ ਖ਼ਤਮ ਕਰਨ ਬਾਰੇ ਚੰਨੀ ਸਰਕਾਰ ਕੀ ਕਦਮ ਚੁੱਕ ਰਹੀ ਹੈ? ਸ਼ਰਾਬ ਮਾਫ਼ੀਆ ਨੂੰ ਖ਼ਤਮ ਕਰਨ ਲਈ ਸ਼ਰਾਬ ਕਾਰੋਪੇਰਸ਼ਨ ਅਤੇ ਰੇਤ ਮਾਫ਼ੀਆ ਦੇ ਖ਼ਾਤਮੇ ਲਈ ਰੇਤ ਕਾਰਪੋਰੇਸ਼ਨ ਦੇ ਵਾਅਦੇ ਕਿਉਂ ਨਹੀਂ ਪੂਰੇ ਕੀਤੇ ਗਏ ? 

Kultar SandhwanKultar Sandhwan

ਕਰਜਾ ਮੁਆਫ਼ੀ ਬਾਰੇ ਕਾਂਗਰਸ ਸਰਕਾਰ ਨੂੰ ਕੁਲਤਾਰ ਸਿੰਘ ਸੰਧਵਾਂ ਨੇ ਪੁੱਛਿਆ, ‘‘ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀ ਸੰਪੂਰਨ ਕਰਜ਼ਾ ਮੁਆਫ਼ੀ ਕਿਉਂ ਨਹੀਂ ਕੀਤੀ? ਚੰਨੀ ਸਰਕਾਰ ਵਾਅਦਾ ਖ਼ਿਲਾਫ਼ੀ ਲਈ ਅੰਨਦਾਤਾ ਅਤੇ ਕਿਰਤੀਆਂ ਤੋਂ ਮੁਆਫ਼ੀ ਮੰਗੇ ਅਤੇ ਵਾਇਟ ਪੇਪਰ ਜਾਰੀ ਕਰਕੇ ਦੱਸੇ ਕਿ ਕਿਸਾਨਾਂ ਅਤੇ ਮਜ਼ਦੂਰਾਂ ਸਿਰ ਸਰਕਾਰੀ ਤੇ ਗ਼ੈਰ ਸਰਕਾਰੀ ਕਰਜਾ ਕਿੰਨਾ ਹੈ ਅਤੇ ਸਾਢੇ ਚਾਰ ਸਾਲਾਂ ’ਚ ਸਰਕਾਰ ਨੇ ਕਿੰਨਾ ਮੁਆਫ਼ ਕੀਤਾ ਹੈ?’’ 

ਇਹ ਵੀ ਪੜ੍ਹੋ :  ਭਗੌੜੇ ਹੀਰਾ ਕਾਰੋਬਾਰੀ ਨੀਰਵ ਮੋਦੀ ਨੂੰ ਵੱਡਾ ਝਟਕਾ, ਅਦਾਲਤ ਵਲੋਂ ਪਟੀਸ਼ਨ ਰੱਦ 

ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰਨ ਵਾਲੇ ਨਸ਼ਾ ਮਾਫ਼ੀਆ ਬਾਰੇ ਚੁੱਪ ਰਹਿਣ ’ਤੇ ਚੰਨੀ ਸਰਕਾਰ ਦੀ ਅਲੋਚਨਾ ਕਰਦਿਆਂ ਸੰਧਵਾਂ ਨੇ ਕਿਹਾ ਕਿ ਨਸ਼ਿਆਂ ਅਤੇ ਨਸ਼ਾ ਮਾਫ਼ੀਆ ਬਾਰੇ ਸਾਢੇ ਚਾਰ ਸਾਲਾਂ ’ਚ ਕੋਈ ਠੋਸ ਕਦਮ ਕਿਉਂ ਨਹੀਂ ਚੁੱਕਿਆ ਗਿਆ ? ਵੱਡੇ ਤਸਕਰਾਂ ਅਤੇ ਸਿਆਸੀ ਸਰਗਨਿਆਂ ਨੂੰ ਹੱਥ ਕਿਉਂ ਨਹੀਂ ਪਾਇਆ? ਐਸ.ਟੀ.ਐਫ਼ ਦੀ ਰਿਪੋਰਟ ਦਾ ਲਿਫਾਫ਼ਾ ਕਿਉਂ ਨਹੀਂ ਖੁਲ੍ਹ ਰਿਹਾ? 

Kultar Singh SandhwanKultar Singh Sandhwan

ਐਸ.ਸੀ ਸਕਾਲਰਸ਼ਿਪ ਘੋਟਾਲੇ ਦੇ ਦੋਸ਼ੀ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਸਮੁੱਚੇ ਗੈਂਗ ਦੀ ਗ੍ਰਿਫ਼ਤਾਰੀ ਦੀ ਮੰਗ ਕਰਦਿਆਂ ਸੰਧਵਾਂ ਨੇ ਸਵਾਲ ਕੀਤਾ ਕਿ ਮੁੱਖ ਮੰਤਰੀ ਅਤੇ ਨਵਜੋਤ ਸਿੱਧੂ ਦੱਸਣ ਕਿ ਇਸ ਲਈ ਕੋਈ ਮਹੂਰਤ ਕਢਾਉਣਾ ਪਊ? ਉਨ੍ਹਾਂ ਕਿਹਾ ਕਿ ਚਾਰ ਅਫ਼ਸਰਾਂ ’ਤੇ ਕਾਗਜੀ ਕਾਰਵਾਈ ਨਾਲ ਲੋਕਾਂ ਦੇ ਅੱਖਾਂ ਵਿੱਚ ਘੱਟਾ ਨਹੀਂ ਪਾ ਸਕਦੀ ਚੰਨੀ ਸਰਕਾਰ।

ਇਹ ਵੀ ਪੜ੍ਹੋ : DAP. ਸੰਕਟ: ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਵਲੋਂ ਕੇਂਦਰੀ ਮੰਤਰੀ ਮਨਸੁਖ ਮਾਂਡਵੀਆ ਨਾਲ ਮੁਲਾਕਾਤ​

ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਨਾਲ ਸਰਕਾਰ ਵੱਲੋਂ ਕੀਤੇ ਧੋਖ਼ਿਆਂ ਦਾ ਹਿਸਾਬ ਮੰਗਦਿਆਂ ਸੰਧਵਾਂ ਨੇ ਕਿਹਾ ਕਿ ਬਜ਼ੁੁਰਗਾਂ, ਵਿਧਵਾਵਾਂ, ਅਪਾਹਜਾਂ ਅਤੇ ਨਿਰਭਰਾਂ ਨੂੰ 2500 ਰੁਪਏ ਮਹੀਨਾ ਪੈਨਸ਼ਨ ਅੱਜ ਵੀ ਕਿਉਂ ਨਹੀਂ ਮਿਲਣ ਲੱਗੀ? ਉਨ੍ਹਾਂ ਕਿਹਾ ਕਿ ਲੋਕ ਮਾਰੂ ਪ੍ਰਾਈਵੇਟ ਬਿਜਲੀ ਖ਼ਰੀਦ ਸਮਝੌਤਿਆਂ ਨੂੰ ਅਜੇ ਤੱਕ ਰੱਦ ਕਿਉਂ ਨਹੀਂ ਕੀਤਾ ਗਿਆ?

Kultar Singh SandhwanKultar Singh Sandhwan

ਵਿਧਾਇਕ ਕੁਲਤਾਰ ਸਿੰਘ ਨੇ ਕਿਹਾ ਕਿ ਪੰਜਾਬ ’ਚ ਬਦਤਰ ਹੋਈ ਕਾਨੂੰਨ ਵਿਵਸਥਾ ਨੇ ਜਿੱਥੇ ਸੂਬੇ ’ਚ ਡਰ ਅਤੇ ਭੈਅ ਦਾ ਮਹੌਲ ਪੈਦਾ ਕਰ ਰੱਖਿਆ ਹੈ, ਉਥੇ ਇਸ ਨਾਲ ਸੂਬੇ ਦੇ ਵਪਾਰ- ਕਾਰੋਬਾਰ ਅਤੇ ਉਦਯੋਗਾਂ ’ਤੇ ਬੁਰਾ ਅਸਰ ਪੈ ਰਿਹਾ ਹੈ। ਹਰ ਦਿਨ ਅਗਵਾ, ਫਿਰੌਤੀਆਂ ਅਤੇ ਲੁੱਟਮਾਰ ਦੀ ਘਟਨਾਵਾਂ ਵਾਪਰ ਰਹੀਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਨੂੰ ਇਸ ਸੰਕਟ ’ਚੋਂ ਕੱਢਣ ਲਈ ਚੰਨੀ ਸਰਕਾਰ ਕੋਲ ਕੋਈ ਏਜੰਡਾ ਹੀ ਨਹੀਂ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

PRTC ਦੇ Driver ਨਾਲ ਵਾਪਰ ਗਿਆ ਵੱਡਾ ਹਾਦਸਾ.. ਪੁੱਤ ਦੀ ਹਾਲਤ ਦੇਖ ਭੁੱਬਾਂ ਮਾਰਦੀ ਸੜਕ ’ਤੇ ਲਿਟ ਗਈ Maa

05 May 2024 4:18 PM

Sardar JI ਠੋਕ ਰਹੇ Leader ਅਤੇ ਬਾਬਿਆਂ ਨੂੰ! ਚੋਣਾਂ 'ਚ Kangana Ranaut ਨੂੰ ਟਿਕਟ ਦੇ ਕੇ ਚੈਲੰਜ ਕੀਤਾ ਕਿਸਾਨਾਂ..

05 May 2024 1:54 PM

Patiala ਤੋਂ Shiromani Akali Dal (Amritsar) ਦੇ ਉਮੀਦਵਾਰ Prof. Mahendra Pal Singh ਦਾ ਬੇਬਾਕ Interview

05 May 2024 1:17 PM

Tarunpreet Singh Saundh Interview : ਸ਼੍ਰੋਮਣੀ ਅਕਾਲੀ ਦਲ ਦੇ ਸਮਰਥਕ ਰਿਹਾ ਗਏ ਉਡੀਕਦੇ ਪਰ ਸੁਖਬੀਰ ਬਾਦਲ ਨਹੀਂ ਆਏ

05 May 2024 12:21 PM

Lok Sabha Election 2024 : ਹਲਕਾ ਫਤਹਿਗੜ੍ਹ ਦੇ ਲੋਕਾਂ ਨੇ ਖੋਲ੍ਹ ਦਿੱਤੇ ਪੱਤੇ, ਸੁਣੋ ਕਿਸ ਨੂੰ ਬਣਾ ਰਹੇ ਹਨ MP

05 May 2024 9:16 AM
Advertisement