
ਦੇਸ਼ ਵਿਚ ਲਗਾਤਾਰ ਵਧ ਰਹੀਆਂ ਗੈਸ ਸਿਲੰਡਰ ਅਤੇ ਤੇਲ ਦੀਆਂ ਕੀਮਤਾਂ ਖਿਲਾਫ਼ ਅੱਜ ਚੰਡੀਗੜ੍ਹ ਯੂਥ ਕਾਂਗਰਸ ਵਲੋਂ ਅਨੋਖਾ ਪ੍ਰਦਰਸ਼ਨ ਕੀਤਾ ਗਿਆ।
ਚੰਡੀਗੜ੍ਹ: ਦੇਸ਼ ਵਿਚ ਲਗਾਤਾਰ ਵਧ ਰਹੀਆਂ ਗੈਸ ਸਿਲੰਡਰ ਅਤੇ ਤੇਲ ਦੀਆਂ ਕੀਮਤਾਂ ਖਿਲਾਫ਼ ਅੱਜ ਚੰਡੀਗੜ੍ਹ ਯੂਥ ਕਾਂਗਰਸ ਵਲੋਂ ਅਨੋਖਾ ਪ੍ਰਦਰਸ਼ਨ ਕੀਤਾ ਗਿਆ। ਇਸ ਦੇ ਚਲਦਿਆਂ ਯੂਥ ਕਾਂਗਰਸ ਦੇ ਆਗੂ ਅਤੇ ਵਰਕਰ ਚੰਡੀਗੜ੍ਹ ਦੇ ਸੈਕਟਰ-17 ਸਥਿਤ ਬੈਂਕ ਵਿਚ ਗੈਸ ਸਿਲੰਡਰ ਲਾਕਰ ਵਿਚ ਜਮਾਂ ਕਰਵਾਉਣ ਪਹੁੰਚੇ।
Chandigarh Youth Congress protest against Rising prices of Cylinders
ਹੋਰ ਪੜ੍ਹੋ: ਨਿਹੰਗ ਦੀ ਵਾਇਰਲ ਫੋਟੋ 'ਤੇ ਸੋਨੀਆ ਮਾਨ ਦਾ ਬਿਆਨ, ਕਿਸਾਨਾਂ ਦੀ ਏਕਤਾ ਨੂੰ ਤੋੜਨਾ ਚਾਹੁੰਦੀ ਹੈ ਸਰਕਾਰ
ਇਸ ਦੌਰਾਨ ਬੈਂਕ ਦੇ ਬਾਹਰ ਲੰਬੀਆਂ ਲਾਈਨਾਂ ਲੱਗ ਗਈਆਂ। ਯੂਥ ਕਾਂਗਰਸ ਆਗੂਆਂ ਦਾ ਕਹਿਣਾ ਸੀ ਕਿ ਪਤਾ ਨਹੀਂ ਪੈਟਰੋਲ-ਡੀਜ਼ਲ, ਗੈਸ ਦੀਆਂ ਕੀਮਤਾਂ ਵਿਚ ਹੋਰ ਕਿੰਨਾ ਵਾਧਾ ਹੋਵੇਗਾ। ਇਸ ਲਈ ਇਹਨਾਂ ਨੂੰ ਬਚਾ ਕੇ ਰੱਖਣਾ ਚਾਹੀਦਾ ਹੈ।
Chandigarh Youth Congress protest against Rising prices of Cylinders
ਹੋਰ ਪੜ੍ਹੋ: UP ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਵੱਡਾ ਐਲਾਨ, 40% ਸੀਟਾਂ 'ਤੇ ਔਰਤਾਂ ਨੂੰ ਮਿਲਣਗੀਆਂ ਟਿਕਟਾਂ
ਇਸ ਮੌਕੇ ਯੂਥ ਕਾਂਗਰਸ ਦੇ ਪ੍ਰਧਾਨ ਮਨੋਜ ਲੁਬਾਣਾ ਨੇ ਕਿਹਾ ਕਿ ਭਾਜਪਾ ਸਰਕਾਰ ਨੇ ਸਾਰਿਆਂ ਨਾਲ ਧੋਖਾ ਕੀਤਾ ਹੈ। ਸਰਕਾਰ ਮਹਿੰਗਾਈ ਵਧਾਉਣ ਦੀ ਜ਼ਿੱਦ ’ਤੇ ਅੜੀ ਹੋਈ ਹੈ। ਭਾਜਪਾ ਆਗੂਆਂ ਅਤੇ ਪ੍ਰਧਾਨ ਮੰਤਰੀ ਨੇ ਚੋਣ ਰੈਲੀਆਂ ਅਤੇ ਵੱਖ-ਵੱਖ ਪ੍ਰੋਗਰਾਮਾਂ ਦੌਰਾਨ ਕਿਹਾ ਸੀ ਕਿ ‘ਬਹੁਤ ਹੋਈ ਮਹਿੰਗਾਈ ਦੀ ਮਾਰ, ਇਸ ਵਾਰ ਭਾਜਪਾ ਸਰਕਾਰ’।
Chandigarh Youth Congress protest against Rising prices of Cylinders
ਹੋਰ ਪੜ੍ਹੋ: ਉੱਤਰਾਖੰਡ ਵਿਚ ਮੀਂਹ ਦਾ ਕਹਿਰ ਜਾਰੀ, 16 ਲੋਕਾਂ ਦੀ ਮੌਤ, PM ਮੋਦੀ ਨੇ ਕੀਤੀ CM ਨਾਲ ਗੱਲ
ਉਹਨਾਂ ਕਿਹਾ ਕਿ ਕੋਰੋਨਾ ਕਾਰਨ ਬਹੁਤ ਲੋਕਾਂ ਨੇ ਆਪਣੀਆਂ ਨੌਕਰੀਆਂ ਗੁਆ ਦਿੱਤੀਆਂ। ਲੋਕਾਂ ਦਾ ਜੀਵਨ ਮੁਸ਼ਕਲ ਹੋ ਗਿਆ ਹੈ। ਸਰਕਾਰ ਕਿਸੇ ਦੀ ਨਹੀਂ ਸੁਣ ਰਹੀ। ਸਰਕਾਰ ਮਨਮਾਨੀ ਕਰ ਰਹੀ ਹੈ। ਇਹੀ ਕਾਰਨ ਹੈ ਕਿ ਯੂਥ ਕਾਂਗਰਸ ਨੂੰ ਮੈਦਾਨ ਵਿਚ ਉਤਰਨਾ ਪਿਆ। ਇਹ ਧਰਨਾ ਹੁਣ ਜਾਰੀ ਰਹੇਗਾ।ਭਾਜਪਾ ਨੇ ਦੇਸ਼ ਦੀ ਜਨਤਾ ਨੂੰ ਗੁੰਮਰਾਹ ਕਰਕੇ ਵੋਟਾਂ ਹਾਸਲ ਕੀਤੀਆਂ ਹਨ। ਯੂਥ ਕਾਂਗਰਸ ਦੇ ਇਸ ਪ੍ਰਦਰਸ਼ਨ ਨੂੰ ਲੋਕਾਂ ਦਾ ਪੂਰਾ ਸਮਰਥਨ ਮਿਲਿਆ।