ਸ਼੍ਰੀਨਗਰ ਦੇ ਲਾਲ ਚੌਕ ’ਤੇ 30 ਸਾਲਾਂ ’ਚ ਪਹਿਲੀ ਵਾਰ ਔਰਤਾਂ ਦੀ ਵੀ ਲਈ ਤਲਾਸ਼ੀ
Published : Oct 19, 2021, 12:09 am IST
Updated : Oct 19, 2021, 12:09 am IST
SHARE ARTICLE
image
image

ਸ਼੍ਰੀਨਗਰ ਦੇ ਲਾਲ ਚੌਕ ’ਤੇ 30 ਸਾਲਾਂ ’ਚ ਪਹਿਲੀ ਵਾਰ ਔਰਤਾਂ ਦੀ ਵੀ ਲਈ ਤਲਾਸ਼ੀ

ਸ਼੍ਰੀਨਗਰ, 18 ਅਕਤੂਬਰ : ਕਸ਼ਮੀਰ ਵਿਚ ਆਮ ਨਾਗਰਿਕਾਂ ਦੀਆਂ ਹਤਿਆਵਾਂ ਦੇ ਮੱਦੇਨਜ਼ਰ, ਪਿਛਲੇ 30 ਸਾਲਾਂ ਵਿਚ ਪਹਿਲੀ ਵਾਰ, ਸੀਆਰਪੀਐਫ਼ ਦੀਆਂ ਮਹਿਲਾ ਕਰਮਚਾਰੀਆਂ ਨੇ ਸਹਿਰ ਦੇ ਲਾਲ ਚੌਕ ਇਲਾਕੇ ਵਿਚ ਔਰਤਾਂ ਤਲਾਸ਼ੀ ਲਈ। ਕੇਂਦਰੀ ਰਿਜ਼ਰਵ ਪੁਲਿਸ ਬਲ (ਸੀਆਰਪੀਐਫ਼) ਦੀਆਂ ਮਹਿਲਾ ਕਰਮਚਾਰੀਆਂ ਨੇ ਸ਼ਹਿਰ ਦੇ ਲਾਲ ਚੌਕ ਖੇਤਰ ਵਿਚੋਂ ਲੰਘਣ ਵਾਲੀਆਂ ਔਰਤਾਂ ਦੇ ਬੈਗ ਦੀ ਜਾਂਚ ਕੀਤੀ। ਔਰਤਾਂ ਨੇ ਆਮ ਤੌਰ ’ਤੇ ਵਿਰੋਧ ਨਹੀਂ ਕੀਤਾ ਪਰ ਕੁੱਝ ਔਰਤਾਂ ਨੇ ਨਾਰਾਜ਼ਗੀ ਜਾਹਰ ਕੀਤੀ ਕਿ ਜਾਂਚ ਜਨਤਕ ਤੌਰ ’ਤੇ ਨਹੀਂ ਹੋਣੀ ਚਾਹੀਦੀ ਸੀ।
ਫਰੀਦਾ ਨਾਂ ਦੀ ਔਰਤ ਨੇ ਕਿਹਾ, “ਔਰਤਾਂ ਕੋਲ ਅਜਿਹੀਆਂ ਬਹੁਤ ਸਾਰੀਆਂ ਚੀਜ਼ਾਂ ਹੁੰਦੀਆਂ ਹਨ ਜੋ ਨਿਜੀ ਹਨ ... ਸੀਆਰਪੀਐਫ਼ ਦੀਆਂ ਟੀਮਾਂ ਨੂੰ ਜਾਂਚ ਲਈ ਇਕ ਅਸਥਾਈ ਜਗ੍ਹਾ ਬਣਾਉਣੀ ਚਾਹੀਦੀ ਸੀ ਤਾਂ ਜੋ ਨਿਜੱਤਾ ਬਣਾਈ ਰੱਖੀ ਜਾ ਸਕੇ।’’ ਉਸ ਨੇ ਕਿਹਾ ਕਿ ਉਸ ਨੂੰ ਤਲਾਸ਼ੀ ਨਾਲ ਨਹੀਂ ਬਲਕਿ ਜਾਂਚ ਦੇ ਢੰਗ ਨਾਲ ਸਮੱਸਿਆ ਹੈ। ਇਸ ਤੋਂ ਪਹਿਲਾਂ ਕਸ਼ਮੀਰ ਵਿਚ ਔਰਤਾਂ ਦੀ ਤਲਾਸ਼ੀ ਨਹੀਂ ਲਈ ਜਾਂਦੀ ਸੀ। ਪਰ ਪਿਛਲੇ ਕੁੱਝ ਦਿਨਾਂ ਵਿਚ ਗ਼ੈਰ-ਸਥਾਨਕ ਮਜਦੂਰਾਂ ਨੂੰ ਨਿਸ਼ਾਨਾ ਬਣਾ ਕੇ ਕਤਲ ਕਰਨ ਦੇ ਬਾਅਦ ਇਸਦੀ ਸੁਰੂਆਤ ਕੀਤੀ ਗਈ ਹੈ।         (ਏਜੰਸੀ)

SHARE ARTICLE

ਏਜੰਸੀ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement