
ਪਾਰਟੀ ਸੰਗਠਨ ਦੇ ਸੂਬਾਈ ਅਹੁਦੇਦਾਰਾਂ ਤੇ ਜ਼ਿਲ੍ਹਾ ਪ੍ਰਧਾਨਾਂ ਆਦਿ ਦੀਆਂ ਨਿਯੁਕਤੀਆਂ ਨੂੰ ਲੈ ਕੇ ਚਰਚਾ ਹੋਈ ਹੈ।
ਚੰਡੀਗੜ੍ਹ (ਭੁੱਲਰ) : ਚੰਨੀ-ਸਿੱਧੂ ਦੀ ਬੀਤੀ ਰਾਤ ਮੀਟਿੰਗ ਤੋਂ ਬਾਅਦ ਹੁਣ ਆਪਸੀ ਤਾਲਮੇਲ ਬਣਾਉਂਦਿਆਂ ਪੰਜਾਬ ਕਾਂਗਰਸ ਦੇ ਸੰਗਠਨ ਦੀ ਮਜ਼ਬੂਤੀ ਲਈ ਸਰਗਰਮੀ ਤੇਜ਼ ਹੋ ਗਈ ਹੈ। ਸਰਕਾਰ ਦੇ ਮੁੱਦਿਆਂ ਉਪਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨਾਲ ਮੀਟਿੰਗ ਤੋਂ ਬਾਅਦ ਅੱਜ ਦੇਰ ਸ਼ਾਮ ਆਲ ਇੰਡੀਆ ਕਾਂਗਰਸ ਕਮੇਟੀ ਦੇ ਪੰਜਾਬ ਲਈ ਨਿਯੁਕਤ ਆਬਜ਼ਰਵਰ ਹਰੀਸ਼ ਚੌਧਰੀ ਨੇ ਇਥੇ ਪੰਜਾਬ ਭਵਨ ਵਿਚ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨਾਲ ਮੀਟਿੰਗ ਕੀਤੀ। ਪਤਾ ਲਗਾ ਹੈ ਕਿ ਇਸ ਵਿਚ ਪਾਰਟੀ ਸੰਗਠਨ ਦੇ ਸੂਬਾਈ ਅਹੁਦੇਦਾਰਾਂ ਤੇ ਜ਼ਿਲ੍ਹਾ ਪ੍ਰਧਾਨਾਂ ਆਦਿ ਦੀਆਂ ਨਿਯੁਕਤੀਆਂ ਨੂੰ ਲੈ ਕੇ ਚਰਚਾ ਹੋਈ ਹੈ। ਉਤਰ ਪ੍ਰਦੇਸ਼ ਤੋਂ ਬਾਅਦ ਹੁਣ ਇਕ ਦੋ ਦਿਨ ਵਿਚ ਪੰਜਾਬ ਦੇ ਕਾਂਗਰਸ ਅਹੁਦੇਦਾਰਾਂ ਦਾ ਐਲਾਨ ਹੋ ਸਕਦਾ ਹੈ।