
ਸਿੰਘੂ ਬਾਰਡਰ ’ਤੇ ਵਾਪਰੀ ਘਟਨਾ ਸਬੰਧੀ ਬਿਆਨ ਦਿੰਦਿਆਂ ਅਦਾਕਾਰਾ ਸੋਨੀਆ ਮਾਨ ਨੇ ਕਿਹਾ ਕਿ ਇਹ ਭਾਜਪਾ ਸਰਕਾਰ ਅਤੇ ਆਰਐਸਐਸ ਦੀ ਸਾਜ਼ਿਸ਼ ਹੈ।
ਪਟਿਆਲਾ (ਚਰਨਜੀਤ ਸਿੰਘ ਸੁਰਖ਼ਾਬ): ਸਿੰਘੂ ਬਾਰਡਰ ’ਤੇ ਵਾਪਰੀ ਘਟਨਾ ਸਬੰਧੀ ਬਿਆਨ ਦਿੰਦਿਆਂ ਅਦਾਕਾਰਾ ਸੋਨੀਆ ਮਾਨ ਨੇ ਕਿਹਾ ਕਿ ਇਹ ਭਾਜਪਾ ਸਰਕਾਰ ਅਤੇ ਆਰਐਸਐਸ ਦੀ ਸਾਜ਼ਿਸ਼ ਹੈ। ਉਹਨਾਂ ਕਿਹਾ ਕਿ ਜਦੋਂ ਤੋਂ ਕਿਸਾਨ ਅੰਦੋਲਨ ਸ਼ੁਰੂ ਹੋਇਆ ਹੈ, ਉਦੋਂ ਤੋਂ ਹੀ ਸਰਕਾਰ ਅਪਣੇ ਬੰਦੇ ਬਾਰਡਰ ’ਤੇ ਭੇਜ ਰਹੀ ਹੈ, ਜਿਨ੍ਹਾਂ ਜ਼ਰੀਏ ਅਜਿਹੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ।
Nihang Aman Singh With BJP Leaders
ਹੋਰ ਪੜ੍ਹੋ: UP ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਵੱਡਾ ਐਲਾਨ, 40% ਸੀਟਾਂ 'ਤੇ ਔਰਤਾਂ ਨੂੰ ਮਿਲਣਗੀਆਂ ਟਿਕਟਾਂ
ਬੇਅਦਬੀ ਦੇ ਦੋਸ਼ ਵਿਚ ਕਤਲ ਕੀਤੇ ਗਏ ਲਖਬੀਰ ਸਿੰਘ ਸਬੰਧੀ ਸੋਨੀਆ ਮਾਨ ਨੇ ਕਿਹਾ ਕਿ ਉਹ ਨਸ਼ੇੜੀ ਸੀ, ਉਸ ਨੂੰ ਪੈਸੇ ਦਾ ਲਾਲਚ ਦੇ ਕੇ ਫਸਾਇਆ ਗਿਆ।ਨਿਹੰਗ ਅਮਨ ਸਿੰਘ ਦੀ ਭਾਜਪਾ ਆਗੂਆਂ ਨਾਲ ਵਾਇਰਲ ਹੋਈ ਤਸਵੀਰ ’ਤੇ ਪ੍ਰਤੀਕਿਰਿਆ ਦਿੰਦਿਆਂ ਸੋਨੀਆ ਮਾਨ ਨੇ ਕਿਹਾ ਕਿ ਇਹ ਸਾਡੀ ਕੌਮ ਦਾ ਸਵਾਲ ਹੈ ਅਤੇ ਅਸੀਂ ਗੁਰੂ ਦੀਆਂ ਫੌਜਾਂ ’ਤੇ ਸਵਾਲ ਨਹੀਂ ਚੁੱਕ ਸਕਦੇ। ਸਾਨੂੰ ਅਪਣੇ ਹੀ ਬੰਦਿਆਂ ਉੱਤੇ ਤੌਹਮਤਾਂ ਨਹੀਂ ਲਗਾਉਣੀਆਂ ਚਾਹੀਦੀਆਂ ਕਿਉਂਕਿ ਭਾਜਪਾ ਅਤੇ ਆਰਐਸਐਸ ਇਹੀ ਚਾਹੁੰਦੀ ਹੈ।
Sonia Mann
ਹੋਰ ਪੜ੍ਹੋ: ਉੱਤਰਾਖੰਡ ਵਿਚ ਮੀਂਹ ਦਾ ਕਹਿਰ ਜਾਰੀ, 16 ਲੋਕਾਂ ਦੀ ਮੌਤ, PM ਮੋਦੀ ਨੇ ਕੀਤੀ CM ਨਾਲ ਗੱਲ
ਅਦਾਕਾਰਾ ਨੇ ਕਿਹਾ ਕਿ ਸਰਕਾਰ ਮੋਰਚੇ ਅਤੇ ਕਿਸਾਨਾਂ ਦੀ ਏਕਤਾ ਨੂੰ ਤੋੜਨਾ ਚਾਹੁੰਦੀ ਹੈ। ਇਸ ਸਮੇਂ ਸਾਰਿਆਂ ਨੂੰ ਇਕਜੁੱਟ ਹੋ ਕੇ ਅਤੇ ਸੋਚ ਵਿਚਾਰ ਕਰਕੇ ਹੀ ਫੈਸਲੇ ਲੈਣੇ ਚਾਹੀਦੇ ਹਨ। ਉਹਨਾਂ ਕਿਹਾ ਕਿ ਸਰਕਾਰ ਕਿਸਾਨੀ ਘੋਲ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਲਖੀਮਪੁਰ ਘਟਨਾ ਤੋਂ ਧਿਆਨ ਹਟਾਉਣ ਲਈ ਹੀ ਸਿੰਘੂ ਬਾਰਡਰ ਦਾ ਮਾਮਲਾ ਸਾਹਮਣੇ ਲਿਆਂਦਾ ਗਿਆ ਹੈ।
Sonia Mann
ਹੋਰ ਪੜ੍ਹੋ: ਪਿੰਕੀ ਕੈਟ ਦੀ BJP ਆਗੂਆਂ ਨਾਲ ਫੋਟੋ ਵਾਇਰਲ ਹੋਣ ’ਤੇ ਸੁਨੀਲ ਜਾਖੜ ਦਾ ਤੰਜ਼
ਸੋਨੀਆ ਮਾਨ ਨੇ ਕਿਹਾ ਕਿ 2022 ਦੀਆਂ ਚੋਣਾਂ ਨੂੰ ਲੈ ਕੇ ਭਾਜਪਾ ਦੇ ਸਿਰ ’ਤੇ ਤਲਵਾਰ ਲਟਕ ਰਹੀ ਹੈ। ਇਹੀ ਕਾਰਨ ਹੈ ਸਰਕਾਰ ਕਿਸਾਨ ਅੰਦੋਲਨ ਨੂੰ ਖਤਮ ਕਰਨ ਲਈ ਸਾਜ਼ਿਸ਼ ਰਚ ਰਹੀ ਹੈ। ਚੋਣ ਲੜਨ ਸਬੰਧੀ ਸਵਾਲ ਦਾ ਜਵਾਬ ਦਿੰਦਿਆਂ ਸੋਨੀਆ ਮਾਨ ਨੇ ਕਿਹਾ ਕਿ ਉਹ ਚੋਣਾਂ ਜ਼ਰੂਰ ਲੜਨਗੇ।