ਸਿੰਘੂ ਬਾਰਡਰ ਦੀਆਂ ਘਟਨਾਵਾਂ ਪਿੱਛੇ ਖੂਫ਼ੀਆ ਏਜੰਸੀਆਂ ਦਾ ਹੱਥ ਹੋਣ ਦਾ ਸ਼ੱਕ - ਸੁਨੀਲ ਜਾਖੜ
Published : Oct 19, 2021, 7:23 pm IST
Updated : Oct 19, 2021, 7:23 pm IST
SHARE ARTICLE
Sunil Jakhar
Sunil Jakhar

ਮੋਦੀ ਸਰਕਾਰ ਨੂੰ ਅੱਗ ਨਾਲ ਖੇਡਣ ਤੋਂ ਵਰਜਿਆ ,ਨਿਹੰਗ ਜੱਥੇਬੰਦੀਆਂ ਪੰਥ ਦਾ ਮਾਣ

ਕੇਂਦਰੀ ਮੰਤਰੀ ਦੀ ਬੈਠਕ ਵਿਚ ਪੁਲਿਸ ਕੈਟ ਦੀ ਹਾਜ਼ਰੀ 'ਤੇ ਚੁੱਕੇ ਸਵਾਲ

ਮੋਦੀ ਸਰਕਾਰ ਨੂੰ ਅੱਗ ਨਾਲ ਖੇਡਣ ਤੋਂ ਵਰਜਿਆ

ਆਪਸੀ ਭਾਈਚਾਰਾ ਬਣਾਈ ਰੱਖਣ ਦੀ ਕੀਤੀ ਅਪੀਲ

ਨਿਹੰਗ ਜੱਥੇਬੰਦੀਆਂ ਪੰਥ ਦਾ ਮਾਣ

ਚੰਡੀਗੜ੍ਹ : ਪੰਜਾਬ ਪ੍ਰਦੇਸ਼ ਕਾਂਗਸਰ ਕਮੇਟੀ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਸਿੰਘੂ ਬਾਰਡਰ 'ਤੇ ਇਕ ਵਿਅਕਤੀ ਦੀ ਹੋਈ ਹੱਤਿਆਂ ਦੇ ਮਾਮਲੇ ਵਿਚ ਕੇਂਦਰ ਦੀਆਂ ਖੂਫ਼ੀਆ ਏਜੰਸੀਆਂ ਦਾ ਹੱਥ ਹੋਣ ਦਾ ਸ਼ੱਕ ਪ੍ਰਗਟ ਕਰਦਿਆਂ ਕਿਹਾ ਹੈ ਕਿ ਕੇਂਦਰ ਦੀ ਮੋਦੀ ਸਰਕਾਰ ਕਿਸਾਨਾਂ ਦੇ ਅੰਦੋਲਣ ਨੂੰ ਇਕ ਧਰਮ ਵਿਸੇਸ਼ ਦਾ ਅੰਦੋਲਣ ਸਿੱਧ ਕਰਨ ਅਤੇ ਸਿੱਖਾਂ ਅਤੇ ਨਿਹੰਗ ਜੱਥੇਬੰਦੀਆਂ ਵਿਚ ਪਾੜਾ ਪਾਉਣ ਦੀ ਸਾਜਿਸ਼ ਕਰ ਰਹੀ ਹੈ।

Kisan AndolanKisan Andolan

ਅੱਜ ਇੱਥੋਂ ਜਾਰੀ ਬਿਆਨ ਵਿਚ ਜਾਖੜ ਨੇ ਕਿਹਾ ਕਿ ਪਿੱਛਲੇ ਦਿਨੀਂ ਕੇਂਦਰੀ ਖੇਤੀ ਮੰਤਰੀ ਨਾਲ ਹੋਈਆਂ ਬੈਠਕਾਂ ਦੀਆਂ ਜਨਤਕ ਹੋਈਆਂ ਤਸਵੀਰਾਂ ਵਿਚ ਇਕ ਸਾਬਕਾ ਪੁਲਿਸ ਕੈਟ ਪਿੰਕੀ ਦੀ ਹਾਜ਼ਰੀ ਅਤੇ ਪਿੱਛਲੇ ਦਿਨਾਂ ਦੌਰਾਨ ਇਕ ਤੋਂ ਬਾਅਦ ਇਕ ਸਿਲਸਿਲੇਵਾਰ ਵਾਪਰੀਆਂ ਘਟਨਾਵਾਂ ਸਿੱਧ ਕਰਦੀਆਂ ਹਨ ਕਿ ਕੇਂਦਰ ਸਰਕਾਰ ਪੰਜਾਬ ਦੇ ਅਮਨ ਭਾਈਚਾਰੇ ਨੂੰ ਭੰਗ ਕਰਨ ਲਈ ਸਾਜਿਸ਼ਾਂ ਵਿਚ ਸ਼ਾਮਲ ਹੈ। ਉਨ੍ਹਾਂ ਨੇ ਮੋਦੀ ਸਰਕਾਰ ਨੂੰ ਵਰਜਿਆ ਕਿ ਉਹ ਬਾਰੂਦ ਦੇ ਢੇਰ ਨਾਲ ਖੇਡਣਾ ਬੰਦ ਕਰੇ ।

ਇਹ ਵੀ ਪੜ੍ਹੋ :  ਭਗੌੜੇ ਹੀਰਾ ਕਾਰੋਬਾਰੀ ਨੀਰਵ ਮੋਦੀ ਨੂੰ ਵੱਡਾ ਝਟਕਾ, ਅਦਾਲਤ ਵਲੋਂ ਪਟੀਸ਼ਨ ਰੱਦ 

ਜਾਖੜ ਨੇ ਕਿਹਾ ਕਿ ਕੇਂਦਰ ਦੀਆਂ ਏਜੰਸੀਆਂ ਦੀ ਸ਼ੁਰੂ ਤੋਂ ਹੀ ਕੋਸ਼ਿਸ਼ ਰਹੀ ਹੈ ਕਿ ਕਿਸਾਨਾਂ ਦੇ ਧਰਮ ਨਿਰਪੱਖ ਸੰਘਰਸ਼ ਨੂੰ ਸਿੱਖਾਂ ਦਾ ਸੰਘਰਸ਼ ਐਲਾਣਿਆ ਜਾਵੇ ਅਤੇ ਇਸੇ ਲਈ ਅੰਦੋਲਣ ਕਰ ਰਹੇ ਕਿਸਾਨਾਂ ਨੂੰ ਖ਼ਾਲਿਸਤਾਨੀ ਕਿਹਾ ਗਿਆ। ਉਨ੍ਹਾਂ ਨੇ ਕਿਹਾ ਕਿ ਸਿੱਖ ਅਤੇ ਪੰਜਾਬੀ ਦੇਸ਼ ਦੀ ਖੜਗ ਭੁਜਾ ਹਨ ਅਤੇ ਇੰਨ੍ਹਾਂ ਨੇ ਆਪਣੀ ਦੇਸ਼ ਭਗਤੀ ਸਿਰਾਂ ਦੀ ਕੁਰਬਾਨੀ ਦੇ ਕੇ ਸਿੱਧ ਕੀਤੀ ਹੋਈ ਹੈ।

Kisan Andolan Kisan Andolan

ਉਨ੍ਹਾਂ ਨੇ ਕਿਹਾ ਕਿ ਕੇਂਦਰੀ ਮੰਤਰੀ ਦੀ ਬੈਠਕ ਵਿਚ ਪੁਲਿਸ ਕੈਟ ਦਾ ਹੋਣਾ ਕੇਂਦਰ ਸਰਕਾਰ ਦੀ ਮੰਸ਼ਾ 'ਤੇ ਸਵਾਲ ਖੜੇ ਕਰਦਾ ਹੈ।ਉਨ੍ਹਾਂ ਨੇ ਕਿਹਾ ਕਿ ਨਿਹੰਗ ਜੱਥੇਬੰਦੀਆਂ ਗੁਰੂ ਦੀ ਲਾਡਲੀ ਫੌਜ਼ ਹਨ ਪਰ ਸਿੰਘੂ ਬਾਰਡਰ ਦੀ ਘਟਨਾ ਕਿੰਨ੍ਹਾਂ ਨੇ ਕਿਸ ਨੂੰ ਪ੍ਰੇਰ ਕੇ ਕਰਵਾਈ ਜਾ ਕਿੰਨਾਂ ਹਲਾਤਾਂ ਵਿਚ ਵਾਪਰੀ ਇਸ ਦੀ ਜਾਂਚ ਹੋਣੀ ਚਾਹੀਦੀ ਹੈ ਅਤੇ ਇਸ ਹਤਿਆ ਦੀ ਜਿੰਨੀ ਵੀ ਨਿੰਦਾ ਕੀਤੀ ਜਾਵੇ ਉਹ ਘੱਟ ਹੋਵੇਗੀ ਪਰ ਇਸ ਸਾਰੇ ਵਰਤਾਰੇ ਵਿਚ ਏਜੰਸੀਆਂ ਸਿੱਖਾਂ, ਨਿੰਹਗਾਂ, ਕਿਸਾਨਾਂ ਅਤੇ ਐਸਸੀ ਭਾਈਚਾਰਿਆਂ ਦੇ ਅੰਦਰ ਵੀ ਪਾੜੇ ਪਾਉਣ ਦੀ ਫਿਰਾਕ ਵਿਚ ਹਨ, ਜਿਸ ਤੋਂ ਸਭ ਨੂੰ ਸੁਚੇਤ ਰਹਿਣ ਦੀ ਜ਼ਰੂਰਤ ਹੈ।

ਜਾਖੜ ਨੇ ਕਿਹਾ ਕਿ ਨਿਹੰਗ ਜੱਥੇਬੰਦੀਆਂ ਦਾ ਦਿੱਲੀ ਤੇ ਬਾਰਡਰਾਂ ਦੇ ਹੋਣਾਂ ਅੰਦੋਲਣ ਲਈ ਨੁਕਸਾਨਦਾਇਕ ਬਿਲਕੁਲ ਨਹੀਂ ਹੈ ਕਿਉਂਕਿ ਉਨ੍ਹਾਂ ਦੇ ਉਥੇ ਹੋਣ ਨਾਲ ਹੀ ਭਾਜਪਾ ਦੇ ਦੰਬਗਾਂ ਨੇ ਅੰਦੋਲਣਕਾਰੀ ਕਿਸਾਨਾਂ ਨੂੰ ਉਥੇ ਉਠਾਉਣ ਦਾ ਹੌਂਸਲਾ ਨਹੀਂ ਸੀ ਕੀਤਾ ਪਰ ਜ਼ੇਕਰ ਉਹ ਉਥੇ ਨਾ ਹੋਏ ਤਾਂ ਅੰਦੋਲਣ ਕਮਜੋਰ ਹੋਵੇਗਾ।

Sunil JakharSunil Jakhar

ਜਾਖੜ ਨੇ ਕਿਹਾ ਕਿ ਪਹਿਲਾਂ ਹਰਿਆਣਾ ਦੇ ਇਕ ਐਸਡੀਐਮ ਵੱਲੋਂ ਪੁਲਿਸ ਨੂੰ ਕਿਸਾਨਾਂ ਦੇ ਸਿਰ ਪਾੜਨ ਦਾ ਕਹਿਣਾ, ਫਿਰ ਹਰਿਆਣਾ ਦੇ ਮੁੱਖ ਮੰਤਰੀ ਦਾ ਲੋਕਾਂ ਨੂੰ ਡਾਂਗਾਂ ਚੁੱਕਣ ਲਈ ਕਹਿਣਾ, ਲਖੀਮਪੁਰ ਖੀਰੀ ਵਿਚ ਕਿਸਾਨਾਂ ਨੂੰ ਭਾਜਪਾ ਨੇਤਾ ਵੱਲੋਂ ਗੱਡੀ ਥੱਲੇ ਦੇ ਕੇ ਮਾਰਿਆ ਜਾਣਾ, ਸਿੰਘੂ ਬਾਰਡਰ ਦੀ ਘਟਨਾ ਅਤੇ ਪੰਜਾਬ ਵਿਚ ਬੀਐਸਐਫ ਨੂੰ 50 ਕਿਲੋਮੀਟਰ ਤੱਕ ਦਾ ਅਧਿਕਾਰ ਦੇਣਾ ਇਹ ਸਭ ਇਕ ਵੱਡੀ ਸਾਜਿਸ ਦੀਆਂ ਕੜੀਆਂ ਜਾਪਦੀਆਂ ਹਨ।

Sunil JakharSunil Jakhar

ਜਾਖੜ ਨੇ ਕਿਹਾ ਕਿ ਭਾਜਪਾ ਆਗੂਆਂ ਨੂੰ ਚਾਹੀਦਾ ਹੈ ਕਿ ਉਹ ਅੱਗ ਨਾਲ ਖੇਡਣ ਦੀ ਬਜਾਏ ਕਿਸਾਨਾਂ ਦੀ ਮੰਗ ਮੰਨ ਕੇ ਕਾਨੂੰਨ ਰੱਦ ਕਰਨ। ਉਨ੍ਹਾਂ ਨੇ ਪੰਜਾਬ ਦੀਆਂ ਸਿਆਸੀ ਪਾਰਟੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਸੂਬੇ ਦੀ ਭਾਈਚਾਰਕ ਸਾਂਝ ਨੂੰ ਬਰਕਰਾਰ ਰੱਖਣ ਲਈ ਇਕਜੁੱਟ ਹੋਣ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM
Advertisement