
ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਨੇ ਸੁਖਪਾਲ ਸਿੰਘ ਖਹਿਰਾ ਦਾ ਅਸਤੀਫਾ ਮਨਜ਼ੂਰ ਕਰ ਲਿਆ ਹੈ।
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਨੇ ਸੁਖਪਾਲ ਸਿੰਘ ਖਹਿਰਾ ਦਾ ਅਸਤੀਫਾ ਮਨਜ਼ੂਰ ਕਰ ਲਿਆ ਹੈ। ਸੁਖਪਾਲ ਖਹਿਰਾ ਨੇ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਉਹਨਾਂ ਨੇ ਕਾਂਗਰਸ ਵਿਚ ਸ਼ਾਮਲ ਹੋਣ ਤੋਂ ਪਹਿਲਾਂ 3 ਜੂਨ ਨੂੰ ਵਿਧਾਇਕ ਵਜੋਂ ਅਸਤੀਫਾ ਦੇ ਦਿੱਤਾ ਸੀ ਪਰ ਸਪੀਕਰ ਨੇ ਉਹਨਾਂ ਨੂੰ ਸਹੀ ਢੰਗ ਨਾਲ ਅਸਤੀਫਾ ਸੌਂਪਣ ਲਈ ਕਿਹਾ ਸੀ, ਜਿਸ ਨੂੰ ਅੱਜ ਉਹਨਾਂ ਵਲੋਂ ਮਨਜ਼ੂਰ ਕੀਤਾ ਗਿਆ ਹੈ।
Sukhpal Khaira
ਦੱਸ ਦਈਏ ਕਿ ਸੁਖਪਾਲ ਸਿੰਘ ਖਹਿਰਾ ਹਲਕਾ ਭੁਲੱਥ ਤੋਂ ਵਿਧਾਇਕ ਸਨ। ਸਾਲ 2017 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਉਹ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਸਨ। ਚੋਣਾਂ ਜਿੱਤਣ ਤੋਂ ਬਾਅਦ ਸੁਖਪਾਲ ਖਹਿਰਾ ਨੂੰ ਪਾਰਟੀ ਵੱਲੋਂ ਵਿਧਾਨ ਸਭਾ ਵਿਚ ਵਿਰੋਧੀ ਧਿਰ ਦਾ ਨੇਤਾ ਵੀ ਬਣਾਇਆ ਗਿਆ ਸੀ ਪਰ ਕੁਝ ਕਾਰਨਾਂ ਕਰਕੇ ਉਹਨਾਂ ਨੂੰ ਪਾਰਟੀ ਨੇ ਇਸ ਅਹੁਦੇ ਤੋਂ ਹਟਾ ਦਿੱਤਾ।
Sukhpal Khaira
ਇਸ ਤੋਂ ਬਾਅਦ ਉਹਨਾਂ ਨੇ ਆਮ ਆਦਮੀ ਪਾਰਟੀ ਛੱਡ ਦਿੱਤੀ ਅਤੇ ਪੰਜਾਬ ਏਕਤਾ ਪਾਰਟੀ ਦੇ ਨਾਂਅ ਹੇਠ ਆਪਣੀ ਪਾਰਟੀ ਬਣਾ ਲਈ। ਕੁਝ ਮਹੀਨੇ ਪਹਿਲਾਂ ਹੀ ਸੁਖਪਾਲ ਖਹਿਰਾ ਨੂੰ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਵਿਚ ਸ਼ਾਮਲ ਕਰਵਾਇਆ ਸੀ।