ਜਾਤੀ ਸੂਚਕ ਸ਼ਬਦ ਬੋਲਣ ਵਾਲੇ ਵਿਅਕਤੀ ਖ਼ਿਲਾਫ਼ ਐਸ.ਸੀ.ਕਮਿਸ਼ਨ ਦੇ ਦਖਲ ਨਾਲ ਕੇਸ ਹੋਇਆ ਦਰਜ
Published : Oct 19, 2022, 5:52 pm IST
Updated : Oct 19, 2022, 5:52 pm IST
SHARE ARTICLE
A case was registered with the intervention of the SC Commission
A case was registered with the intervention of the SC Commission

ਬਲਕਾਰ ਸਿੰਘ ਉਰਫ ਬਲਕਾਰੀ ਦੇ ਵਿਰੁੱਧ ਧਾਰਾ 3 (1) ਐਸ.ਸੀ. ਅਤੇ ਦਾ ਐਸ.ਟੀ (ਪ੍ਰੀਵੈਨਸ਼ਨ ਆਫ ਐਟਰੋਸਿਟੀ) ਐਕਟ 1989 ਤਹਿਤ ਕੇਸ ਦਰਜ ਕਰ ਦਿੱਤਾ ਗਿਆ ਹੈ

 

ਚੰਡੀਗੜ੍ਹ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਦਖਲ ਤੋਂ ਬਾਅਦ ਜਲੰਧਰ ਦਿਹਾਤੀ ਪੁਲਿਸ ਵੱਲੋਂ ਜਾਤੀ ਸੂਚਕ ਸ਼ਬਦ ਬੋਲਣ ਵਾਲੇ ਵਿਅਕਤੀ ਬਲਕਾਰ ਸਿੰਘ ਵਿਰੁੱਧ ਧਾਰਾ 3 (1) ਐਸ.ਸੀ. ਅਤੇ ਦਾ ਐਸ.ਟੀ (ਪ੍ਰੀਵੈਨਸ਼ਨ ਆਫ ਐਟਰੋਸਿਟੀ) ਐਕਟ 1989 ਤਹਿਤ  ਕੇਸ ਦਰਜ ਕੀਤਾ ਗਿਆ ਹੈ।

ਇਹ ਜਾਣਕਾਰੀ ਦਿੰਦਿਆਂ ਐਸ.ਸੀ.ਕਮਿਸ਼ਨ ਦੇ ਬੁਲਾਰੇ ਵੱਲੋਂ ਦੱਸਿਆ ਕਿ ਮਨਜੀਤ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਪਿੰਡ ਚੱਕ ਕਲਾਂ, ਤਹਿਸੀਲ ਨਕੋਦਰ, ਜ਼ਿਲ੍ਹਾ ਜਲੰਧਰ ਵੱਲੋਂ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਕਿ ਬਲਕਾਰ ਸਿੰਘ (ਉਰਫ ਬਲਕਾਰੀ) ਪੁੱਤਰ ਹਰਵਿੰਦਰ ਸਿੰਘ ਨੇ ਉਸ ਨੂੰ ਖੇਤ ਵਿੱਚੋਂ ਮੁੱਢ ਚੁੱਕਣ ਨੂੰ ਲੈ ਕੇ ਜਾਤੀ ਸੂਚਕ ਅਪਸ਼ਬਦ ਬੋਲੇ ਅਤੇ ਬਹਿਸਬਾਜੀ ਕੀਤੀ। ਜਿਸ ਦੀ ਸ਼ਿਕਾਇਤ ‘ਤੇ ਪੁਲਿਸ ਵੱਲੋਂ ਕੋਈ ਕਾਰਵਾਈ ਨਹੀ ਕੀਤੀ ਗਈ।

ਇਸ ਸਬੰਧੀ ਕਮਿਸ਼ਨ ਵੱਲੋਂ ਐਸ.ਐਸ.ਪੀ. ਜਲੰਧਰ ਦਿਹਾਤੀ ਨੂੰ ਸ਼ਿਕਾਇਤ ਭੇਜਦੇ ਹੋਏ ਲਿਖਿਆ ਕਿ ਇਸ ਕੇਸ ਦੇ ਦੋਸ਼ੀਆਂ ਵਿਰੁੱਧ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ। ਇਸ ਉਪਰੰਤ ਸੀਨੀਅਰ ਪੁਲਿਸ ਕਪਤਾਨ ਦਿਹਾਤੀ ਨੇ ਕਮਿਸ਼ਨ ਨੂੰ ਦੱਸਿਆ ਕਿ ਇਸ ਮਾਮਲੇ ਤੇ ਬਲਕਾਰ ਸਿੰਘ ਉਰਫ ਬਲਕਾਰੀ ਦੇ ਵਿਰੁੱਧ ਧਾਰਾ 3 (1) ਐਸ.ਸੀ. ਅਤੇ ਦਾ ਐਸ.ਟੀ (ਪ੍ਰੀਵੈਨਸ਼ਨ ਆਫ ਐਟਰੋਸਿਟੀ) ਐਕਟ 1989 ਤਹਿਤ ਕੇਸ ਦਰਜ ਕਰ ਦਿੱਤਾ ਗਿਆ ਹੈ ਅਤੇ ਮਾਨਯੋਗ ਅਦਾਲਤ ਵਿੱਚ ਚਲਾਨ ਵੀ ਪੇਸ਼ ਕਰ ਦਿੱਤਾ ਗਿਆ ਹੈ।

SHARE ARTICLE

ਏਜੰਸੀ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement