ਤਰਨਤਾਰਨ 'ਚ ਨਾਬਾਲਿਗ ਲੜਕੀ ਨਾਲ ਗੈਂਗਰੇਪ, ਅਗਵਾ ਕਰਕੇ ਅੰਮ੍ਰਿਤਸਰ ਲਿਜਾ ਕੇ ਦਿੱਤਾ ਵਾਰਦਾਤ ਨੂੰ ਅੰਜਾਮ
Published : Oct 19, 2022, 8:57 pm IST
Updated : Oct 19, 2022, 8:58 pm IST
SHARE ARTICLE
A minor girl was gang-raped in Tarn Taran, kidnapped and taken to Amritsar
A minor girl was gang-raped in Tarn Taran, kidnapped and taken to Amritsar

ਪੁਲਿਸ ਨੇ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ। 

 

ਤਰਨਤਾਰਨ - ਮਾਝੇ ਦੇ ਸ਼ਹਿਰ ਤਰਨਤਾਰਨ ਦੇ ਦੀਪ ਐਵੀਨਿਊ ਵਿਖੇ ਇੱਕ ਘਰਾਂ 'ਚ ਸਫ਼ਾਈ ਆਦਿ ਦਾ ਕੰਮ ਕਰਨ ਵਾਲੀ 13 ਸਾਲਾ ਨਾਬਾਲਿਗ ਕੁੜੀ ਨਾਲ ਦੋ ਕਾਰ ਸਵਾਰਾਂ ਵਲੋਂ ਜ਼ਬਰਦਸਤੀ ਸਮੂਹਿਕ ਜ਼ਬਰ-ਜ਼ਿਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੋਸ਼ੀਆਂ ਨੇ ਲੜਕੀ ਨੂੰ ਅੰਮ੍ਰਿਤਸਰ ਲਿਜਾ ਕੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਥਾਣਾ ਸਿਟੀ ਤਰਨਤਾਰਨ ਦੀ ਪੁਲਿਸ ਨੇ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ। 

ਪੁਲਿਸ ਕੋਲ ਦਰਜ ਕਰਵਾਏ ਬਿਆਨ ’ਚ 13 ਸਾਲ ਦੀ ਪੀੜਤ ਕੁੜੀ ਨੇ ਕਿਹਾ ਕਿ ਉਹ ਦੀਪ ਐਵੀਨਿਊ ਤਰਨਤਾਰਨ ਵਿਖੇ ਇੱਕ ਘਰ 'ਚ ਸਫ਼ਾਈ ਆਦਿ ਦਾ ਕੰਮ ਕਰਦੀ ਹੈ। ਮਿਤੀ 16 ਅਕਤੂਬਰ ਨੂੰ ਵਕਤ ਕਰੀਬ 11.45 ਵਜੇ ਉਹ ਦੀਪ ਐਵੀਨਿਊ ਵਿਖੇ ਕੰਮ ਕਰਨ ਲਈ ਜਾ ਰਹੀ ਸੀ ਤਾਂ ਦੋ ਅਣਪਛਾਤੇ ਨੌਜਵਾਨ ਜ਼ਬਰਦਸਤੀ ਉਸ ਨੂੰ ਆਪਣੀ ਗੱਡੀ ਵਿੱਚ ਬਿਠਾ ਕੇ ਅੰਮ੍ਰਿਤਸਰ ਲੈ ਗਏ। ਉਕਤ ਨੌਜਵਾਨਾਂ ਨੇ ਉਸ ਨੂੰ ਕਿਸੇ ਹੋਟਲ ਵਿਚ ਲਿਜਾ ਕੇ ਵਾਰੀ-ਵਾਰੀ ਉਸ ਨਾਲ ਜ਼ਬਰ-ਜ਼ਿਨਾਹ ਕੀਤਾ ਅਤੇ ਫਿਰ ਉਸ ਨੂੰ ਵਾਪਸ ਗੁਰਦੁਆਰਾ ਲਕੀਰ ਸਾਹਿਬ ਤਰਨਤਾਰਨ ਕੋਲ ਛੱਡ ਗਏ। 

ਇਸ ਘਟਨਾ ਦੀ ਸ਼ਿਕਾਇਤ ਉਸ ਨੇ ਸਖੀ ਵਨ ਸੈਂਟਰ ਤਰਨਤਾਰਨ ਵਿਖੇ ਕਰਵਾਉਂਦੇ ਹੋਏ ਆਪਣੇ ਬਿਆਨ ਦਰਜ ਕਰਵਾ ਦਿੱਤੇ। ਇਸ ਸੰਬੰਧੀ ਪੀੜਤ ਕੁੜੀ ਦੇ ਬਿਆਨਾਂ ਦੇ ਆਧਾਰ 'ਤੇ ਦੋ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਮੁਕੱਦਮਾ ਨੰਬਰ 224 ਧਾਰਾ 376 ਆਈ.ਪੀ.ਸੀ., 04 ਪੋਸਕੋ ਐਕਟ ਤਹਿਤ ਕੇਸ ਦਰਜ ਕਰ ਦਿੱਤਾ ਗਿਆ ਹੈ, ਅਤੇ ਪੁਲਿਸ ਵੱਲੋਂ ਦੋਸ਼ੀਆਂ ਦੀ ਭਾਲ਼ ਜਾਰੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement