ਸਮਰਾਲਾ 'ਚ ਤੇਜ਼ ਰਫ਼ਤਾਰ ਕਾਰ ਨੇ ਸਾਈਕਲ ਸਵਾਰਾਂ ਨੂੰ ਕੁਚਲਿਆ, ਇਕ ਦੀ ਮੌਤ
Published : Oct 19, 2022, 1:06 pm IST
Updated : Oct 19, 2022, 1:06 pm IST
SHARE ARTICLE
photo
photo

ਇਕ ਵਿਅਕਤੀ ਗੰਭੀਰ ਜ਼ਖਮੀ

 

ਲੁਧਿਆਣਾ: ਲੁਧਿਆਣਾ 'ਚ ਅੱਜ ਦਰਦਨਾਕ ਹਾਦਸਾ ਵਾਪਰ ਗਿਆ। ਇਥੇ ਇਕ ਤੇਜ਼ ਰਫ਼ਤਾਰ ਫਾਰਚੂਨਰ ਕਾਰ ਨੇ ਸਾਈਕਲ 'ਤੇ ਵਾਪਸ ਸਮਰਾਲੇ ਪਰਤ ਰਹੇ ਵਿਅਕਤੀਆਂ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ। ਜਿਸ ਵਿਚ ਇਕ ਰਿਟਾਇਰਡ ਬੈਂਕ ਮੈਨੇਜਰ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਇਕ ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਹੈ।

ਮਿਲੀ ਜਾਣਕਾਰੀ ਮੁਤਾਬਕ ਇਹ ਦੋਵੇਂ ਬੰਦੇ ਹਰ ਰੋਜ਼ ਦੀ ਤਰ੍ਹਾਂ ਸਾਈਕਲਿੰਗ ਕਰਕੇ ਸਵੇਰੇ ਪੌਣੇ ਅੱਠ ਵਜੇ ਦੇ ਕਰੀਬ ਵਾਪਸ ਪਰਤ ਰਹੇ ਸਨ ਤਾਂ ਪਿੱਛੋਂ ਆ ਰਹੇ ਫਾਰਚੂਨਰ ਨੇ ਇਨ੍ਹਾਂ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ।

ਇਸ ਟੱਕਰ ਵਿੱਚ ਸਥਾਨਕ ਸਿਵਲ ਲਾਈਨ ਦੇ ਵਸਨੀਕ ਰਿਟਾਇਰਡ ਬੈਂਕ ਮੈਨੇਜਰ ਮਨਜੀਤ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਸਥਾਨਕ ਪੰਚਾਇਤ ਅਫ਼ਸਰ ਹਰਜੀਤ ਸਿੰਘ ਵਾਸੀ ਭਗਵਾਨਪੁਰ ਰੋਡ ਸਮਰਾਲਾ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ।ਜਿਸ ਨੂੰ  ਨੇੜਲੇ ਹਸਪਤਾਲ ਦਾਖਲ ਕਰਵਾਇਆ ਗਿਆ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement