BIG BREAKING: ਪੁਲਿਸ ਹੱਥੇ ਚੜ੍ਹਿਆ ਫ਼ਰਾਰ ਗੈਂਗਸਟਰ ਦੀਪਕ ਟੀਨੂੰ
Published : Oct 19, 2022, 4:03 pm IST
Updated : Oct 19, 2022, 4:03 pm IST
SHARE ARTICLE
photo
photo

ਰਾਜਸਥਾਨ ਦੇ ਅਜਮੇਰ ਤੋਂ ਕੀਤਾ ਗਿਆ ਗ੍ਰਿਫਤਾਰ

 

ਚੰਡੀਗੜ੍ਹ: ਪੁਲਿਸ ਹਿਰਾਸਤ 'ਚੋਂ ਫਰਾਰ ਹੋਏ ਗੈਂਗਸਟਰ ਦੀਪਕ ਟੀਨੂੰ ਨੂੰ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਗ੍ਰਿਫ਼ਤਾਰ ਕਰ ਲਿਆ ਹੈ। ਸਪੈਸ਼ਲ ਸੈੱਲ ਦੀ ਟੀਮ ਨੇ ਟੀਨੂੰ ਨੂੰ ਰਾਜਸਥਾਨ ਤੋਂ ਗ੍ਰਿਫਤਾਰ ਕੀਤਾ ਹੈ। ਟੀਨੂੰ ਨੂੰ ਜਲਦ ਹੀ ਮਾਨਸਾ ਲਿਆਂਦਾ ਜਾਵੇਗਾ।

ਦੱਸ ਦੇਈਏ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਦੋਸ਼ੀ ਗੈਂਗਸਟਰ ਦੀਪਕ ਟੀਨੂੰ ਪੰਜਾਬ ਮਾਨਸਾ ਤੋਂ ਪੁਲਿਸ ਹਿਰਾਸਤ 'ਚੋਂ ਫਰਾਰ ਹੋ ਗਿਆ ਸੀ। ਜਿਸ ਤੋਂ ਬਾਅਦ ਪੰਜਾਬ 'ਚ ਪੁਲਿਸ ਨੂੰ ਅਲਰਟ ਕਰ ਦਿੱਤਾ ਗਿਆ ਅਤੇ ਸਰਹੱਦਾਂ 'ਤੇ ਸੁਰੱਖਿਆ ਵੀ ਵਧਾ ਦਿੱਤੀ ਗਈ। ਟੀਨੂੰ ਦੀ ਪ੍ਰੇਮਿਕਾ ਨੂੰ ਵੀ ਹਾਲ ਹੀ 'ਚ ਗ੍ਰਿਫਤਾਰ ਕੀਤਾ ਗਿਆ ਸੀ, ਜਿਸ ਨੇ ਪੁੱਛਗਿੱਛ ਦੌਰਾਨ ਕਈ ਖੁਲਾਸੇ ਕੀਤੇ ਹਨ।

ਇਸ ਦੇ ਨਾਲ ਹੀ ਟੀਨੂੰ ਦੀ ਪ੍ਰੇਮਿਕਾ ਨੇ ਪੁੱਛਗਿੱਛ 'ਚ ਵੱਡੇ ਖੁਲਾਸੇ ਕੀਤੇ ਹਨ ਕਿ ਦੀਪਕ ਟੀਨੂੰ ਜਦੋਂ ਫਰਾਰ ਹੋ ਗਿਆ ਸੀ ਤਾਂ ਉਸ ਨੇ ਲਹਿਰਾਗਾਗਾ ਦੇ ਇਕ ਵਿਅਕਤੀ ਤੋਂ ਕੁਝ ਨਕਦੀ ਵੀ ਲਈ ਸੀ ਅਤੇ ਦੀਪਕ ਟੀਨੂੰ ਇਸੇ ਰਸਤੇ ਹਰਿਆਣਾ 'ਚ ਦਾਖਲ ਹੋਇਆ ਸੀ। ਇਸ ਦੌਰਾਨ ਉਹ ਹਰਿਆਣਾ ਸਮੇਤ ਦੋ ਥਾਵਾਂ ’ਤੇ ਰੁਕੇ। ਪੁਲਿਸ ਹੁਣ ਉਸ ਦੇ ਦੋਵੇਂ ਟਿਕਾਣਿਆਂ 'ਤੇ ਪਨਾਹ ਦੇਣ ਵਾਲੇ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਲੱਗੀ ਹੋਈ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement