CM ਵੱਲੋਂ ਵਿਦਿਆਰਥੀ ਕੌਂਸਲ ਚੋਣਾਂ 'ਚ CYSS ਦੀ ਜਿੱਤ ਮੇਕ ਇੰਡੀਆ ਨੰਬਰ-1 ਮੁਹਿੰਮ ਦੇ ਹੱਕ ਵਿੱਚ ਫਤਵਾ ਕਰਾਰ
Published : Oct 19, 2022, 5:17 pm IST
Updated : Oct 19, 2022, 5:17 pm IST
SHARE ARTICLE
CM Mann congratulated the newly selected team CYSS of Punjab University
CM Mann congratulated the newly selected team CYSS of Punjab University

CM ਮਾਨ ਨੇ ਪੰਜਾਬ ਯੂਨੀਵਰਸਿਟੀ ਦੀ ਨਵੀਂ ਚੁਣੀ ਗਈ ਟੀਮ CYSS ਨੂੰ ਦਿੱਤੀ ਵਧਾਈ

 

ਚੰਡੀਗੜ੍ਹ:  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਪੰਜਾਬ ਯੂਨੀਵਰਸਿਟੀ ਵਿੱਚ ਆਮ ਆਦਮੀ ਪਾਰਟੀ ਦੇ ਵਿਦਿਆਰਥੀ ਵਿੰਗ ਛਾਤਰ ਯੁਵਾ ਸੰਘਰਸ਼ ਸਮਿਤੀ (ਸੀ.ਵਾਈ.ਐਸ.ਐਸ.) ਦੀ ਜਿੱਤ, ਦੇਸ਼ ਭਰ ਵਿੱਚ ਮੇਕ ਇੰਡੀਆ ਨੰਬਰ 1 ਮੁਹਿੰਮ ਦੇ ਹੱਕ ਵਿੱਚ ਫਤਵਾ ਹੈ। ਮੁੱਖ ਮੰਤਰੀ ਨੇ ਅੱਜ ਇੱਥੇ ਆਪਣੇ ਨਿਵਾਸ ਸਥਾਨ `ਤੇ ਪੰਜਾਬ ਯੂਨੀਵਰਸਿਟੀ ਦੀ ਵਿਦਿਆਰਥੀ ਕੌਂਸਲ ਦੀ ਨਵੀਂ ਚੁਣੀ ਟੀਮ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਯੂਨੀਵਰਸਿਟੀ ਦੇਸ਼ ਦੇ ਵੱਖ-ਵੱਖ ਰਾਜਾਂ ਅਤੇ ਹੋਰ ਹਿੱਸਿਆਂ ਤੋਂ ਆਏ ਵਿਦਿਆਰਥੀਆਂ ਲਈ ਕੇਂਦਰ ਬਿੰਦੂ ਹੈ।

ਉਨ੍ਹਾਂ ਕਿਹਾ ਕਿ ਚੋਣਾਂ ਦੇ ਫਤਵੇ ਨੇ ਸਾਬਤ ਕਰ ਦਿੱਤਾ ਹੈ ਕਿ ਅਰਵਿੰਦ ਕੇਜਰੀਵਾਲ ਦੀਆਂ ਦੂਰਅੰਦੇਸ਼ ਅਤੇ ਫੈਸਲਾਕੁਨ ਨੀਤੀਆਂ ਦੇ ਹੱਕ ਵਿੱਚ ਲੋਕ ਭੁਗਤਣ ਲਈ ਅੰਦਰਖਾਤੇ ਤਿਆਰ ਬੈਠੇ ਹਨ। ਭਗਵੰਤ ਮਾਨ ਨੇ ਕਿਹਾ ਕਿ ਇਹ ਨਤੀਜਾ ਦੇਸ਼ ਦੀ ਰਾਜਨੀਤੀ ਵਿੱਚ ਲੋੜੀਂਦੀ ਕ੍ਰਾਂਤੀਕਾਰੀ ਤਬਦੀਲੀ ਲਿਆਉਣ ਲਈ ਮੀਲ ਦਾ ਪੱਥਰ ਸਾਬਤ ਹੋਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਨਤੀਜਾ ਉਨ੍ਹਾਂ ਫੁੱਟ ਪਾਊ ਤਾਕਤਾਂ ਦੇ ਮੂੰਹ `ਤੇ ਚਪੇੜ ਹੈ, ਜੋ ਦੇਸ਼ ਵਿੱਚ ਨਫ਼ਰਤ ਫੈਲਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਆਯੂਸ਼ ਖਟਕੜ ਦੀ ਅਗਵਾਈ ਵਾਲੀ ਨਵੀਂ ਟੀਮ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਵਿਦਿਆਰਥੀਆਂ ਦੀ ਭਲਾਈ ਲਈ ਦਿਨ-ਰਾਤ ਇਕ ਕਰ ਕੇ ਕੰਮ ਕਰਨ ਲਈ ਕਿਹਾ। ਭਗਵੰਤ ਮਾਨ ਨੇ ਕਿਹਾ ਕਿ ਟੀਮ ਨੂੰ ਯੂਨੀਵਰਸਿਟੀ ਕੈਂਪਸ ਵਿੱਚ ਲੋੜੀਂਦੀਆਂ ਸਕਾਰਾਤਮਕ ਤਬਦੀਲੀਆਂ ਲਿਆਉਣ ਲਈ ਸਮਰਪਿਤ ਹੋਣਾ ਚਾਹੀਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਵੱਡੀ ਜਿੱਤ ਨੇ ਵਿਦਿਆਰਥੀਆਂ ਦੀ ਸੇਵਾ ਕਰਨ ਲਈ ਸਾਡੇ ਉਤੇ ਇਕ ਹੋਰ ਜ਼ਿੰਮੇਵਾਰੀ ਪਾ ਦਿੱਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ, ਜਦੋਂ ਨਵੀਂ ਚੁਣੀ ਟੀਮ ਯੂਨੀਵਰਸਿਟੀ ਕੈਂਪਸ ਦੇ ਵਿਆਪਕ ਵਿਕਾਸ ਅਤੇ ਵਿਦਿਆਰਥੀਆਂ ਦੀ ਭਲਾਈ ਯਕੀਨੀ ਬਣਾਉਣ ਲਈ ਦਿਨ-ਰਾਤ ਇਕਜੁੱਟ ਹੋ ਕੇ ਕੰਮ ਕਰੇ। ਉਨ੍ਹਾਂ ਇਸ ਨੇਕ ਕਾਰਜ ਲਈ ਸੂਬਾ ਸਰਕਾਰ ਵੱਲੋਂ ਪੂਰਨ ਸਹਿਯੋਗ ਅਤੇ ਤਾਲਮੇਲ ਦਾ ਭਰੋਸਾ ਦਿੰਦਿਆਂ ਕਿਹਾ ਕਿ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Goldy Brar Call Audio Viral | Lawrence Bishnoi and brar friendship broken now | Lawrence vs Brar

20 Jun 2025 3:14 PM

Punjab Police Arrest Fazilka Sattebaaz | Sattebaaz quarrel with police | Fazilka Sattebaaz hungama

20 Jun 2025 3:13 PM

Amritpal Singh Mehron : MP Sarabjit Singh Khalsa visits Amritpal Mehron's father, Kamal Kaur Muder

18 Jun 2025 11:24 AM

Ludhiana Election 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

18 Jun 2025 11:25 AM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 17/06/2025

17 Jun 2025 8:40 PM
Advertisement