
ਨੌਜਵਾਨ ਦੀ ਪਛਾਣ ਗੁਰਦੇਵ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਤਾਹਰਪੁਰਾ ਥਾਣਾ ਮੱਤੇਵਾਲ ਵਜੋਂ ਹੋਈ ਹੈ।
ਅੰਮ੍ਰਿਤਸਰ: ਪੰਜਾਬ ਵਿਚ ਆਏ ਦਿਨ ਨਸ਼ਿਆਂ ਕਾਰਨ ਨੌਜਵਾਨਾਂ ਦੀ ਮੌਤਾਂ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਇਸ ਦੇ ਚਲਦਿਆਂ ਅੰਮ੍ਰਿਤਸਰ ਵਿਚ ਅੱਜ ਇਕ ਹੋਰ ਨੌਜਵਾਨ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਦਰਅਸਲ ਮਹਿਤਾ ਰੋਡ ’ਤੇ ਪੈਂਦੇ ਪਿੰਡ ਅਕਾਲਗੜ੍ਹ ਢਪੱਈਆਂ ਨੇੜੇ ਥਾਣਾ ਜੰਡਿਆਲਾ ਗੁਰੂ ਅਧੀਨ ਪੈਂਦੀ ਪੁਲਿਸ ਚੌਕੀ ਨਵਾਂ ਪਿੰਡ ਨੂੰ ਇਕ ਨੌਜਵਾਨ ਦੀ ਲਾਸ਼ ਮਿਲੀ ਹੈ।
ਨੌਜਵਾਨ ਦੀ ਪਛਾਣ ਗੁਰਦੇਵ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਤਾਹਰਪੁਰਾ ਥਾਣਾ ਮੱਤੇਵਾਲ ਵਜੋਂ ਹੋਈ ਹੈ। ਪੁਲਿਸ ਦਾ ਕਹਿਣਾ ਹੈ ਕਿ ਨੌਜਵਾਨ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਹੈ। ਨੌਜਵਾਨ ਦੇ ਹੱਥ ਵਿਚ ਇਕ ਨਸ਼ੇ ਵਾਲੀ ਸਰਿੰਜ ਫੜੀ ਹੋਈ ਮਿਲੀ। ਥਾਣਾ ਜੰਡਿਆਲਾ ਗੁਰੂ ਦੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਨੌਜਵਾਨ ਦੀ ਮੌਤ ਤੋਂ ਬਾਅਦ ਮਾਪੇ ਸਦਮੇ ਵਿਚ ਹਨ।