ਪਿੰਡ ਸਿਧਵਾਂ 'ਚ ਗੁਟਕਾ ਸਾਹਿਬ ਦੀ ਬੇਅਦਬੀ, ਸ਼ਰਾਰਤੀ ਅਨਸਰਾਂ ਨੇ ਅੰਗ ਪਾੜ ਕੇ ਗਰਾਊਂਡ ਵਿੱਚ ਸੁੱਟੇ
Published : Oct 19, 2022, 5:04 pm IST
Updated : Oct 19, 2022, 5:04 pm IST
SHARE ARTICLE
Desecration of Gutka Sahib in village Sidhwan
Desecration of Gutka Sahib in village Sidhwan

ਗਰਾਉਂਡ 'ਚ ਖੇਡਦੇ ਬੱਚਿਆਂ ਨੂੰ ਮਿਲੇ ਗੁਟਕਾ ਸਾਹਿਬ ਦੇ ਅੰਗ

 

ਖਡੂਰ ਸਾਹਿਬ: ਪੰਜਾਬ 'ਚ ਬੀਤੇ ਕੁਝ ਸਮੇਂ ਤੋਂ ਗੁਟਕਾ ਸਾਹਿਬ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗਾਂ ਨਾਲ ਛੇੜਛਾੜ ਕਰਨ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ । ਅਜਿਹਾ ਹੀ ਮਾਮਲਾ ਤਰਨਤਾਰਨ ਦੇ ਪਿੰਡ ਸਿਧਵਾਂ ਤੋਂ ਸਾਹਮਣੇ ਆਇਆ ਹੈ, ਜਿਥੇ ਗੁਰਦੁਆਰਾ ਜਨਮ ਅਸਥਾਨ ਧੰਨ ਧੰਨ ਬਾਬਾ ਜੇਠਾ ਜੀ ਦੇ ਗੁਰਦੁਆਰਾ ਸਾਹਿਬ ਦੇ ਸਾਹਮਣੇ ਬਣੀ ਗਰਾਊਂਡ ਵਿਚ ਕਿਸੇ ਸ਼ਰਾਰਤੀ ਅਨਸਰ ਨੇ ਸੁਖਮਨੀ ਸਾਹਿਬ ਦੇ ਗੁਟਕਾ ਸਾਹਿਬ ਦੇ ਅੰਗਾਂ ਨੂੰ ਭਾਂਡੇ ਧੋਣ ਵਾਲੀ ਜਗ੍ਹਾ ’ਤੇ ਰੱਖ ਕੇ ਆਪ ਫਰਾਰ ਹੋ ਗਏ।

ਦੱਸ ਦੇਈਏ ਕਿ ਗਰਾਊਂਡ ਵਿੱਚ ਖੇਡ ਰਹੇ ਕੁਝ ਬੱਚਿਆਂ ਵੱਲੋਂ ਗੁਟਕਾ ਸਾਹਿਬ ਫਟੇ ਅੰਗਾਂ ਨੂੰ ਦੇਖ ਕੇ ਤੁਰੰਤ ਇਸ ਦੀ ਜਾਣਕਾਰੀ ਗੁਰਦੁਆਰਾ ਸਾਹਿਬ ਦੀ ਕਮੇਟੀ ਅਤੇ ਪਿੰਡ ਵਾਸੀਆਂ ਨੂੰ ਦਿੱਤੀ ਗਈ। ਉੱਥੇ ਹੀ ਇਸ ਘਟਨਾ ਦੇ ਵਾਪਰਨ ਤੋਂ ਬਾਅਦ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਅਤੇ ਪ੍ਰਧਾਨ ਵੱਲੋਂ ਅਨਾਊਂਸਮੈਂਟ ਕੀਤੀ ਗਈ ਕਿ ਅਜਿਹੇ ਸ਼ਰਾਰਤੀ ਅਨਸਰਾਂ ਬਾਰੇ ਜਾਣਕਾਰੀ ਦੇਣ ਵਾਲੇ ਦਾ ਨਾਮ ਗੁਪਤ ਰੱਖ ਕੇ ਉਸ ਨੂੰ ਇਨਾਮ ਦਿੱਤਾ ਜਾਵੇਗਾ। 

ਇਸ ਅਣਸੁਖਾਵੀਂ ਘਟਨਾ ਨੂੰ ਦੇਖਦਿਆਂ ਗੁਰਦੁਆਰਾ ਸਾਹਿਬ ਦੀ ਕਮੇਟੀ ਅਤੇ ਪਿੰਡ ਵਾਸੀਆਂ ਵੱਲੋਂ ਇਸ ਦੀ ਜਾਣਕਾਰੀ ਥਾਣਾ ਖਾਲੜਾ ਦੀ ਪੁਲਿਸ ਨੂੰ ਦਿੱਤੀ ਗਈ।
ਇਸ ਅਣਸੁਖਾਵੀਂ ਘਟਨਾ ਦੇ ਵਾਪਰਨ ਤੋਂ ਬਾਅਦ ਮੌਕੇ ’ਤੇ ਪੁੱਜੇ ਸਤਿਕਾਰ ਕਮੇਟੀ ਪੰਜਾਬ ਪ੍ਰਧਾਨ ਭਾਈ ਰਣਜੀਤ ਸਿੰਘ ਉਧੋਕੇ ਨੇ ਸਥਿਤੀ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਸ਼ਰਾਰਤੀ ਅਨਸਰਾਂ ਵੱਲੋਂ ਅਜਿਹਾ ਕਰਨ ਨਾਲ ਜਿੱਥੇ ਸਮੂਹ ਸਿੱਖ ਜਗਤ ਵਿੱਚ ਰੋਸ ਦੀ ਲਹਿਰ ਪਾਈ ਜਾ ਰਹੀ ਹੈ ਉਥੇ ਹੀ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਵੀ ਪਾਇਆ ਜਾ ਰਿਹਾ ਹੈ । 

ਇਸ ਮੌਕੇ ਭਾਈ ਰਣਜੀਤ ਸਿੰਘ ਉਧੋਕੇ ਨੇ ਡੀ.ਜੀ.ਪੀ ਪੰਜਾਬ ਅਤੇ ਜ਼ਿਲ੍ਹਾ ਤਰਨਤਾਰਨ ਦੇ ਐੱਸ.ਐੱਸ.ਪੀ ਪਾਸੋਂ ਮੰਗ ਕੀਤੀ ਕਿ ਉਪਰੋਕਤ ਬੇਅਦਬੀ ਕਰਨ ਵਾਲੇ ਸ਼ਰਾਰਤੀ ਅਨਸਰਾਂ ਨੂੰ ਜਲਦ ਤੋਂ ਜਲਦ ਲੱਭ ਕੇ ਬਣਦੀ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ । ਉਨ੍ਹਾਂ ਪੁਲਿਸ ਪ੍ਰਸ਼ਾਸਨ ਨੂੰ ਸਖ਼ਤ ਚਿਤਾਵਨੀ ਵੀ ਦਿੱਤੀ ਕਿ ਜੇਕਰ ਪੁਲਿਸ ਵੱਲੋਂ ਇਸ ਸ਼ਰਾਰਤੀ ਅਨਸਰਾਂ ਨੂੰ ਜਲਦ ਹੀ ਨਾ ਲੱਭਿਆ ਗਿਆ ਤਾਂ ਸਮੂਹ ਸਿੱਖ ਜਥੇਬੰਦੀਆਂ ਅਤੇ ਸਤਿਕਾਰ ਕਮੇਟੀਆਂ ਵੱਲੋਂ ਪ੍ਰਸ਼ਾਸਨ ਖ਼ਿਲਾਫ਼ ਸੰਘਰਸ਼ ਵਿੱਢਿਆ ਜਾਵੇਗਾ। ਜਿਸ ਦੀ ਜ਼ਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ। ਹਾਲਾਂਕਿ ਖਾਲੜਾ ਪੁਲਿਸ ਵੱਲੋਂ ਇਸ ਸੰਬੰਧੀ ਧਾਰਾ 295 ਏ ਤਹਿਤ ਅਣਪਛਾਤਿਆ ’ਤੇ ਪਰਚਾ ਦਰਜ ਕਰ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement