ਫੰਡ ਲੈਪਸ ਨਹੀਂ ਹੋਣੇ ਚਾਹੀਦੇ, ਵਿਕਾਸ ਕਾਰਜਾਂ ਦੀ ਮੱਠੀ ਰਫ਼ਤਾਰ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ-ਚੀਮਾ
Published : Oct 19, 2022, 7:00 pm IST
Updated : Oct 19, 2022, 7:00 pm IST
SHARE ARTICLE
FINANCE MINISTER REVIEWS DEPARTMENT WISE CURRENT STATUS OF USAGE OF FUNDS
FINANCE MINISTER REVIEWS DEPARTMENT WISE CURRENT STATUS OF USAGE OF FUNDS

ਵਿੱਤ ਮੰਤਰੀ ਵੱਲੋਂ ਵਿਭਾਗਾਂ ਵੱਲੋਂ ਫੰਡਾਂ ਦੀ ਵਰਤੋਂ ਦੀ ਮੌਜੂਦਾ ਸਥਿਤੀ ਦੀ ਸਮੀਖਿਆ

 

ਚੰਡੀਗੜ੍ਹ: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸਮੂਹ ਵਿਭਾਗਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਅਤੇ ਭਲਾਈ ਸਕੀਮਾਂ ਲਈ ਮੁਹੱਈਆ ਕਰਵਾਏ ਗਏ ਫੰਡਾਂ ਦੀ ਸਮੇਂ ਸਿਰ ਵਰਤੋਂ ਨੂੰ ਯਕੀਨੀ ਬਣਾਉਣ ਤਾਂ ਜੋ ਸੂਬੇ ਦੇ ਸਰਵਪੱਖੀ ਵਿਕਾਸ ਵਿੱਚ ਤੇਜ਼ੀ ਲਿਆਂਦੀ ਜਾ ਸਕੇ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਦੀ ਮੱਠੀ ਰਫ਼ਤਾਰ ਜਾਂ ਭਲਾਈ ਸਕੀਮਾਂ ਦੀ ਸਪੁਰਦਗੀ ਵਿੱਚ ਦੇਰੀ ਕਾਰਨ ਫੰਡਾਂ ਦੇ ਅਣਵਰਤੇ ਰਹਿ ਜਾਣ ਦੇ ਮੁੱਦੇ ਨੂੰ ਗੰਭੀਰਤਾ ਨਾਲ ਵਿਚਾਰਿਆ ਜਾਵੇਗਾ।

ਵਿੱਤ ਮੰਤਰੀ ਨੇ ਅੱਜ ਇੱਥੇ ਵਿਤ ਤੇ ਯੋਜਨਾ ਭਵਨ ਵਿਖੇ ਸਿਹਤ ਅਤੇ ਪਰਿਵਾਰ ਭਲਾਈ, ਸਥਾਨਕ ਸਰਕਾਰਾਂ, ਟਰਾਂਸਪੋਰਟ ਅਤੇ ਜਲ ਸਰੋਤ ਵਿਭਾਗ ਨਾਲ ਵਿਭਾਗੀ ਸਮੀਖਿਆ ਮੀਟਿੰਗਾਂ ਦੌਰਾਨ ਇਹ ਨਿਰਦੇਸ਼ ਦਿੱਤੇ। ਵਿੱਤ ਮੰਤਰੀ ਨੇ ਬਜਟ ਪ੍ਰਬੰਧਾਂ ਅਤੇ ਵੱਖ-ਵੱਖ ਰਾਜ ਅਤੇ ਕੇਂਦਰ ਸਪਾਂਸਰਡ ਸਕੀਮਾਂ ਤਹਿਤ ਇਨ੍ਹਾਂ ਵਿਭਾਗਾਂ ਨੂੰ ਮੁਹੱਈਆ ਕਰਵਾਏ ਫੰਡਾਂ ਦੀ ਵਰਤਮਾਨ ਸਥਿਤੀ ਦੀ ਸਮੀਖਿਆ ਕੀਤੀ।

ਹਰਪਾਲ ਸਿੰਘ ਚੀਮਾ ਨੇ ਵਿੱਤ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਉੱਚ ਪੱਧਰੀ ਮੀਟਿੰਗਾਂ ਦੀ ਲੜੀ ਦੌਰਾਨ ਵਿਭਾਗਾਂ ਦੇ ਮੁਖੀਆਂ ਨੂੰ ਸਾਰੇ ਚੱਲ ਰਹੇ ਪ੍ਰੋਜੈਕਟਾਂ ਦੀ ਨਿਯਮਤ ਸਮੀਖਿਆ ਨੂੰ ਯਕੀਨੀ ਬਣਾਉਣ ਲਈ ਕਿਹਾ। ਵਿੱਤ ਮੰਤਰੀ ਨੇ ਦੁਹਰਾਇਆ ਕਿ ਸੂਬੇ ਦਾ ਤੇਜ਼ੀ ਨਾਲ ਵਿਕਾਸ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਜ਼ਿਆਦਾਤਰ ਵਿਭਾਗਾਂ ਨੇ ਆਪਣੇ ਕੰਮਕਾਜ ਵਿੱਚ ਸੁਧਾਰ ਕਰ ਲਿਆ ਹੈ, ਜਿਸ ਨਾਲ ਵਿਕਾਸ ਕਾਰਜਾਂ ਅਤੇ ਫੰਡਾਂ ਦੀ ਵਰਤੋਂ ਦੀ ਰਫਤਾਰ ਵਿੱਚ ਵਾਧਾ ਹੋਇਆ ਹੈ, ਜਦਕਿ ਕੁਝ ਵਿਭਾਗਾਂ ਦੀ ਕਾਰਗੁਜ਼ਾਰੀ ਤਸੱਲੀਬਖਸ਼ ਨਹੀਂ ਹੈ ਅਤੇ ਉਨ੍ਹਾਂ ਕੋਲ ਕਰੋੜਾਂ ਰੁਪਏ ਦੇ ਫੰਡ ਆਪਣੀ ਯੋਗ ਵਰਤੋਂ ਦੀ ਉਡੀਕ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਵਿੱਤ ਵਿਭਾਗ ਸਾਰੇ ਵਿਭਾਗਾਂ 'ਤੇ ਪੂਰੀ ਨਜ਼ਰ ਰੱਖੇਗਾ ਅਤੇ ਉਹ ਨਿੱਜੀ ਤੌਰ 'ਤੇ ਪ੍ਰਮੁੱਖ ਵਿਭਾਗਾਂ ਦੀ ਮਹੀਨਾਵਾਰ ਸਮੀਖਿਆ ਮੀਟਿੰਗ ਕਰਕੇ ਉਨ੍ਹਾਂ ਦੀ ਕਾਰਗੁਜ਼ਾਰੀ ਵਿੱਚ ਸੁਧਾਰ ਦਾ ਅਧਿਐਨ ਕਰਨਗੇ। ਵਿੱਤ ਮੰਤਰੀ ਨੇ ਜਨਤਕ ਵਿੱਤ ਪ੍ਰਬੰਧਾਂ ਵਿੱਚ ਪਾਰਦਰਸ਼ਤਾ ਅਤੇ ਨਿਰਪੱਖਤਾ ਨੂੰ ਯਕੀਨੀ ਬਣਾਉਣ ਲਈ ਵਿਭਾਗਾਂ ਨੂੰ ਸਾਰੇ ਸਰਗਰਮ ਬੈਂਕ ਖਾਤਿਆਂ ਦੇ ਵੇਰਵਿਆਂ ਅਤੇ ਫੰਡਾਂ ਦਾ ਈ.ਡੀ.ਐਮ.ਐਸ. ਪੋਰਟਲ 'ਤੇ ਖੁਲਾਸਾ ਕਰਨ ਦੇ ਵੀ ਨਿਰਦੇਸ਼ ਦਿੱਤੇ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement