
ਸੁਣਵਾਈ ਦੌਰਾਨ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੀ ਅਦਾਲਤ ਵਿਚ ਪਹੁੰਚੇ
ਮਾਨਸਾ: ਪੰਜਾਬੀ ਗਾਇਕ ਸੁਭਾਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿਚ ਗ੍ਰਿਫ਼ਤਾਰ ਕੀਤੇ ਕਰੀਬ 22 ਮੁਲਜ਼ਮਾਂ ਨੂੰ ਵੀਡੀਉ ਕਾਨਫ਼ਰੰਸਿੰਗ ਰਾਹੀਂ ਮਾਨਸਾ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਵੀਰਵਾਰ ਨੂੰ ਹੋਈ ਸੁਣਵਾਈ ਦੌਰਾਨ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੀ ਅਦਾਲਤ ਵਿਚ ਪਹੁੰਚੇ। ਜਿਥੇ ਉਨ੍ਹਾਂ ਨੇ ਅਦਾਲਤ ਕੋਲ ਅਪਣੇ ਪੁੱਤਰ ਦੇ ਕਾਤਲਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ।
ਇਹ ਵੀ ਪੜ੍ਹੋ: ਘਰ ’ਚ ਈਸਾ ਮਸੀਹ ਦੀ ਤਸਵੀਰ ਦਾ ਮਤਲਬ ਇਹ ਨਹੀਂ ਹੈ ਕਿ ਵਿਅਕਤੀ ਨੇ ਈਸਾਈ ਧਰਮ ਅਪਣਾ ਲਿਆ : ਅਦਾਲਤ
ਇਸ ਦੇ ਨਾਲ ਹੀ ਕਪਿਲ ਪੰਡਿਤ, ਸਚਿਨ ਭਿਵਾਨੀ ਅਤੇ ਜੱਗੂ ਭਗਵਾਨਪੁਰੀਆ ਨੂੰ ਅਦਾਲਤ 'ਚ ਪੇਸ਼ ਨਹੀਂ ਕੀਤਾ ਗਿਆ। ਇਸ ਦੇ ਨਾਲ ਹੀ ਅਦਾਲਤ ਨੇ ਪੇਸ਼ੀ ਦੀ ਅਗਲੀ ਤਰੀਕ 2 ਨਵੰਬਰ ਰੱਖੀ ਹੈ। ਇਸ ਦੌਰਾਨ ਸਾਰੇ ਦੋਸ਼ੀਆਂ ਨੂੰ ਵੀਡੀਉ ਕਾਨਫਰੰਸਿੰਗ ਰਾਹੀਂ ਹੀ ਪੇਸ਼ ਕਰਨ ਦੇ ਹੁਕਮ ਦਿਤੇ ਗਏ ਹਨ। ਇਸ ਦੌਰਾਨ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਮੰਗ ਕੀਤੀ ਕਿ ਸਾਰੇ ਦੋਸ਼ੀਆਂ ਨੂੰ ਅਦਾਲਤ ਵਿਚ ਸਰੀਰਕ ਤੌਰ ’ਤੇ ਪੇਸ਼ ਕੀਤਾ ਜਾਵੇ।
ਇਹ ਵੀ ਪੜ੍ਹੋ: ਮਾਨਸਾ ’ਚ FCI ਵਿਰੁਧ ਪ੍ਰਦਰਸ਼ਨ ਕਰ ਰਹੇ ਸ਼ੈਲਰ ਮਾਲਕਾਂ ਨੂੰ ਪੁਲਿਸ ਨੇ ਹਿਰਾਸਤ ਵਿਚ ਲਿਆ
ਜ਼ਿਕਰਯੋਗ ਹੈ ਕਿ 29 ਮਈ 2022 ਨੂੰ ਪੰਜਾਬ ਦੇ ਮਾਨਸਾ ਜ਼ਿਲ੍ਹੇ ਦੇ ਪਿੰਡ ਜਵਾਹਰਕੇ ਵਿਚ ਸ਼ੁਭਦੀਪ ਸਿੰਘ ਸਿੱਧੂ, ਜੋ ਕਿ ਸਿੱਧੂ ਮੂਸੇਵਾਲਾ ਦੇ ਨਾਂਅ ਨਾਲ ਮਸ਼ਹੂਰ ਹੈ, ਦੀ ਗੋਲੀ ਮਾਰ ਕੇ ਹਤਿਆ ਕਰ ਦਿਤੀ ਗਈ ਸੀ। ਪੰਜਾਬ ਸਰਕਾਰ ਅਨੁਸਾਰ ਇਸ ਮਾਮਲੇ ਵਿਚ ਹੁਣ ਤਕ 29 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ, ਜਿਨ੍ਹਾਂ ਵਿਚੋਂ ਦੋ ਮੁਲਜ਼ਮ ਮੁਕਾਬਲੇ ਵਿਚ ਮਾਰੇ ਗਏ ਸਨ ਅਤੇ 5 ਨੂੰ ਬਾਹਰੋਂ ਲਿਆਂਦਾ ਜਾਣਾ ਹੈ। ਇਸ ਦੇ ਲਈ ਸੂਬਾ ਸਰਕਾਰ ਕੇਂਦਰ ਅਤੇ ਹੋਰ ਏਜੰਸੀਆਂ ਦੇ ਸੰਪਰਕ ਵਿਚ ਹੈ। ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਮੁੱਖ ਮੁਲਜ਼ਮ ਲਾਰੈਂਸ ਗੈਂਗ ਦਾ ਗੋਲਡੀ ਬਰਾੜ ਹੈ।