ਹਰਿਆਣਾ ਨੂੰ ਪਹਿਲਾਂ ਹੀ ਮਿਲ ਰਿਹਾ ਪੰਜਾਬ ਤੋਂ ਜ਼ਿਆਦਾ ਪਾਣੀ, ਸੁਨੀਲ ਜਾਖੜ ਨੇ ਕੀਤਾ SYL ਨੂੰ ਲੈ ਕੇ ਟਵੀਟ 
Published : Oct 19, 2023, 3:19 pm IST
Updated : Oct 19, 2023, 3:19 pm IST
SHARE ARTICLE
Sunil Kumar Jakhar
Sunil Kumar Jakhar

ਤੁਹਾਡੇ ਪੰਜਾਬ ਦੀਆਂ ਵੋਟਾਂ ਨਾਲ ਬਣੇ ਸਾਂਸਦ ਸੰਦੀਪ ਪਾਠਕ ਜੀ ? ਅੰਕੜੇ ਪਹਿਲਾਂ ਖ਼ੁਦ ਵੀ ਪੜ੍ਹ ਲਿਆ ਕਰੋ ਤੇ ਇਨ੍ਹਾਂ ਨੂੰ ਵੀ ਪੜ੍ਹਾਓ।'' 

ਚੰਡੀਗੜ੍ਹ - ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਇਕ ਵਾਰ ਫਿਰ ਟਵੀਟ ਕਰ ਕੇ ਐੱਸਵਾਈਐੱਲ ਨੂੰ ਲੈ ਕੇ ਸਰਕਾਰ ਨੂੰ ਘੇਰਿਆ ਹੈ। ਉਹਨਾਂ ਨੇ ਪੋਸਟ ਪਾ ਕੇ ਕਿਹਾ ਕਿ ''ਪੰਜਾਬ ਨੂੰ ਅੱਜ ਸਿਰਫ਼ 12.24 MAF ਹੀ ਪਾਣੀ ਮਿਲ ਰਿਹਾ ਹੈ। ਜਦੋਂ ਕਿ ਹਰਿਆਣਾ ਨੂੰ SYL ਤੋਂ ਬਿਨਾਂ ਪਹਿਲਾਂ ਹੀ ਪੰਜਾਬ ਤੋਂ ਜ਼ਿਆਦਾ, 13.30 MAF ਪਾਣੀ ਮਿਲ ਰਿਹਾ ਹੈ। ਫਿਰ ਕਿਹੜਾ ਪਾਣੀ ਹਰਿਆਣੇ ਨੂੰ ਦੇਣ ਦੀ ਗੱਲ ਕਰ ਰਹੇ ਹਨ? ਤੁਹਾਡੇ ਪੰਜਾਬ ਦੀਆਂ ਵੋਟਾਂ ਨਾਲ ਬਣੇ ਸਾਂਸਦ ਸੰਦੀਪ ਪਾਠਕ ਜੀ ? ਅੰਕੜੇ ਪਹਿਲਾਂ ਖ਼ੁਦ ਵੀ ਪੜ੍ਹ ਲਿਆ ਕਰੋ ਤੇ ਇਨ੍ਹਾਂ ਨੂੰ ਵੀ ਪੜ੍ਹਾਓ।'' 

ਇਹ ਟਵੀਟ ਕਰਨ ਤੋਂ ਬਾਅਦ ਸੁਨੀਲ ਜਾਖੜ ਨੇ ਪ੍ਰੈਸ ਕਾਨਫਰੰਸ ਵੀ ਕੀਤੀ। ਪ੍ਰੈਸ ਕਾਨਫਰੰਸ ਦੌਰਾਨ ਵੀ ਉਹਨਾਂ ਨੇ ਸਰਕਾਰ ਨੂੰ ਕਈ ਸਵਾਲ ਕੀਤੇ। 
ਸੁਨੀਲ ਜਾਖੜ ਨੇ ਕਿਹਾ ਕਿ ਹਰਿਆਣਾ ਬਿਨਾਂ ਐਸਵਾਈਐਲ ਤੋਂ ਵੱਧ ਪਾਣੀ ਦੀ ਵਰਤੋਂ ਕਰ ਰਿਹਾ ਹੈ। ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਭਲਕੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਹੈ ਇਸ ਸੈਸ਼ਨ ਵਿਚ ਐੱਸਵਾਈਐੱਲ ਦੇ ਮੁੱਦੇ ਨੂੰ ਲੈ ਕੇ ਵਿਚਾਰ ਚਰਚਾ ਹੋਵੇਗੀ।

ਮੁੱਖ ਮੰਤਰੀ ਨੇ ਸਾਨੂੰ ਐਸਵਾਈਐਲ ਦੇ ਮੁੱਦੇ ਉੱਤੇ ਚਰਚਾ ਕਰਨ ਲਈ ਸੱਦਾ ਦਿੱਤਾ ਸੀ ਪਰ ਆਮ ਆਦਮੀ ਪਾਰਟੀ ਦੇ ਪੰਜਾਬ ਤੋਂ ਰਾਜ ਸਭਾ ਮੈਂਬਰ ਸੰਦੀਪ ਪਾਠਕ ਦਾ ਕਹਿਣਾ ਹੈ ਕਿ ਹਰਿਆਣਾ ਨੂੰ ਉਸ ਦੇ ਹਿੱਸੇ ਦਾ ਪਾਣੀ ਮਿਲੇਗਾ। ਜਾਖੜ ਨੇ ਕਿਹਾ ਕਿ ਐਸ.ਵਾਈ.ਐਲ ਤੋਂ ਬਿਨਾਂ ਹਰਿਆਣਾ ਨੂੰ ਇਸ ਵੇਲੇ 13.3 ਐਮ.ਏ.ਐਫ ਪਾਣੀ ਮਿਲ ਰਿਹਾ ਹੈ ਜਦਕਿ ਪੰਜਾਬ ਨੂੰ 12.24 ਐਮ.ਏ.ਐਫ ਪਾਣੀ ਮਿਲ ਰਿਹਾ ਹੈ ਜਦਕਿ ਪੰਜਾਬ ਨੂੰ 60 ਫੀਸਦੀ ਦੇ ਅਨੁਪਾਤ ਵਿਚ ਉਸ ਦਾ ਹੱਕ ਮਿਲਣਾ ਚਾਹੀਦਾ ਹੈ। ਜਾਖੜ ਨੇ ਕਿਹਾ ਕਿ ਹਰਿਆਣਾ ਨੂੰ ਐਸਵਾਈਐਲ ਤੋਂ ਬਿਨਾਂ ਵੀ ਪੰਜਾਬ ਨਾਲੋਂ ਵੱਧ ਪਾਣੀ ਮਿਲ ਰਿਹਾ ਹੈ। 

ਪੰਜਾਬ ਭਾਜਪਾ ਪ੍ਰਧਾਨ ਨੇ ਕਿਹਾ ਕਿ ਇਸ ਮੁੱਦੇ ਉੱਤੇ ਸਿਆਸਤ ਕਰਨ ਦੀ ਬਜਾਏ  ਮੁੱਖ ਮੰਤਰੀ ਭਗਵੰਤ ਮਾਨ ਨੂੰ ਪੰਜਾਬ ਦਾ ਪਾਣੀ ਕਿਵੇਂ ਬਚਾਇਆ ਜਾ ਸਕਦਾ ਹੈ, ਇਸ ਬਾਰੇ ਡੂੰਘਾਈ ਨਾਲ ਅਧਿਐਨ ਕਰਨ ਦੀ ਲੋੜ ਹੈ।  

SHARE ARTICLE

ਏਜੰਸੀ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 17/06/2025

17 Jun 2025 8:40 PM

Ludhiana Elections 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

17 Jun 2025 8:36 PM

Kamal Kaur Bhabhi Murder Case : Amritpal Mehron murdered Kamal Kaur | Punjab SSP Big Disclosures

16 Jun 2025 3:03 PM

'ਨੀਲਾ ਬਾਣਾ ਪਾ ਕੇ ਸਿੱਖੀ ਨੂੰ ਬਦਨਾਮ ਕੀਤਾ ਮਹਿਰੋਂ ਨੇ' Gursimran Mand | Sri Darbar Sahib |Amritpal Mehron

16 Jun 2025 3:02 PM

ਸਾਨੂੰ ਵੱਖ ਵੱਖ ਕਰਨ ਲਈ ਲੱਚਰਤਾ ਫੈਲਾਈ ਜਾ ਰਹੀ ਹੈ-Akal Takht Jathedar Gargaj|Amritpal mehron| Kamal Bhabhi

16 Jun 2025 3:02 PM
Advertisement