ਪਿਛਲੀਆਂ ਸਰਕਾਰਾਂ ਨੇ ਡਰੱਗ ਮਾਫੀਆ ਨੂੰ ਸਰਕਾਰੀ ਸੁਰੱਖਿਆ ਦਿੱਤੀ- ਆਪ

By : GAGANDEEP

Published : Oct 19, 2023, 4:05 pm IST
Updated : Oct 19, 2023, 4:05 pm IST
SHARE ARTICLE
photo
photo

ਕਿਹਾ, ਅਕਾਲੀ ਦਲ ਬਾਦਲ ਨੂੰ ਲੱਗਦਾ ਹੈ ਜਿਵੇਂ ਦਰਬਾਰ ਸਾਹਿਬ 'ਤੇ ਸਿਰਫ ਉਨਾਂ ਦਾ ਹੱਕ ਹੈ

 

ਚੰਡੀਗੜ੍ਹ: ਨਸ਼ੇ ਦੇ ਮੁੱਦੇ 'ਤੇ ਆਮ ਆਦਮੀ ਪਾਰਟੀ (ਆਪ) ਨੇ ਵਿਰੋਧੀ ਪਾਰਟੀਆਂ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪੰਜਾਬ 'ਚ ਨਸ਼ੇ ਨੂੰ ਬੜਾਵਾ ਦਿੱਤਾ ਅਤੇ ਡਰੱਗ ਮਾਫੀਆ ਨੂੰ ਸਰਕਾਰੀ ਸੁਰੱਖਿਆ ਪ੍ਰਦਾਨ ਕੀਤੀ। ਉਨ੍ਹਾਂ ਨੇ ਨਸ਼ਿਆਂ ਦੇ ਕਾਰੋਬਾਰ ਨੂੰ ਇਸ ਲਈ ਉਤਸ਼ਾਹਿਤ ਕੀਤਾ ਕਿਉਂਕਿ ਉਸ ਦੇ ਇਸ ਨਾਲ ਵਿੱਤੀ ਹਿੱਤ ਜੁੜੇ ਹੋਏ ਸਨ।

 ਪਾਰਟੀ ਹੈੱਡਕੁਆਰਟਰ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਉਲਟ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਦੇ ਜਾਲ ‘ਚੋਂ ਕੱਢਣ ਲਈ ਲਗਾਤਾਰ ਯਤਨ ਕਰ ਰਹੀ ਹੈ।  ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਇੱਕ ਸਾਜ਼ਿਸ਼ ਤਹਿਤ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਵੱਲ ਧੱਕਿਆ ਗਿਆ।  ਇਸ ਦੌਰਾਨ ਪ੍ਰੈੱਸ ਕਾਨਫਰੰਸ ਵਿੱਚ ਮੁੱਖ ਬੁਲਾਰੇ ਕੰਗ ਦੇ ਨਾਲ ਪਾਰਟੀ ਦੇ ਬੁਲਾਰੇ ਬੱਬੀ ਬਾਦਲ ਅਤੇ ਬਿਕਰਮਜੀਤ ਪਾਸੀ ਵੀ ਮੌਜੂਦ ਸਨ।

ਉਨ੍ਹਾਂ ਕਿਹਾ ਕਿ ਇਸ ਸਮਾਗਮ ਦਾ ਕਾਨਸੈਪਟ ਇਹ ਹੈ ਕਿ ਆਉਣ ਵਾਲੀ ਪੀੜ੍ਹੀ ਨੂੰ ਸਿਹਤਮੰਦ ਕਿਵੇਂ ਬਣਾਇਆ ਜਾਵੇ।  ਇਸ ਦੇ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਕਈ ਵੱਡੇ ਕਦਮ ਚੁੱਕੇ ਹਨ।  ਚਾਹੇ ਉਹ ਡਰੱਗ ਮਾਫੀਆ ਖਿਲਾਫ ਕਾਰਵਾਈ ਹੋਵੇ ਜਾਂ ਫਿਰ ਨਸ਼ੇ ਦੇ ਕਾਰੋਬਾਰ ਵਿਚ ਸ਼ਾਮਲ ਅਫਸਰਾਂ ਖਿਲਾਫ ਕਾਰਵਾਈ ਹੋਵੇ।  ਮਾਨ ਸਰਕਾਰ ਨੇ ਪੰਜਾਬ ਵਿੱਚੋਂ ਨਸ਼ੇ ਨੂੰ ਜੜ੍ਹੋਂ ਪੁੱਟਣ ਲਈ ਕਈ ਤਰ੍ਹਾਂ ਦੇ ਅਪਰੇਸ਼ਨ ਚਲਾਏ ਹਨ।

ਵਿਰੋਧੀ ਪਾਰਟੀਆਂ ਨੂੰ ਕਰਾਰਾ ਜਵਾਬ ਦਿੰਦਿਆਂ ਕੰਗ ਨੇ ਕਿਹਾ ਕਿ ਕੁਝ ਲੋਕ ਸਰਕਾਰ ਦੇ ਇਸ ਕਦਮ ਦਾ ਵਿਰੋਧ ਕਰ ਰਹੇ ਹਨ, ਪਰ ਉਹ ਦੱਸਣ ਕਿ ਦਰਬਾਰ ਸਾਹਿਬ ਤੋਂ ਸ਼ੁਰੂ ਕਰਨ ਵਿੱਚ ਕੀ ਦਿੱਕਤ ਹੈ?  ਉਨ੍ਹਾਂ ਕਿਹਾ ਕਿ ਪੰਜਾਬੀ ਕੋਈ ਵੀ ਕੰਮ ਗੁਰੂ ਸਾਹਿਬ ਅੱਗੇ ਅਰਦਾਸ ਕਰਕੇ ਹੀ ਸ਼ੁਰੂ ਕਰਦੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਅਜਿਹਾ ਹੀ ਕੀਤਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਬਾਦਲ ਨੂੰ ਲੱਗਦਾ ਹੈ ਜਿਵੇਂ ਦਰਬਾਰ ਸਾਹਿਬ 'ਤੇ ਸਿਰਫ਼ ਉਨ੍ਹਾਂ ਦਾ ਹੀ ਹੱਕ ਹੈ।  ਇਸ ਵੱਡੇ ਮਿਸ਼ਨ ਦੀ ਸ਼ੁਰੂਆਤ ਦਰਬਾਰ ਸਾਹਿਬ ਤੋਂ ਕੀਤੀ ਗਈ ਸੀ ਤਾਂ ਜੋ ਪ੍ਰਮਾਤਮਾ ਇਸ ਮਿਸ਼ਨ ਨੂੰ ਕਾਮਯਾਬ ਕਰਨ ਲਈ ਸਰਕਾਰ ਨੂੰ ਹੌਸਲਾ ਤੇ ਹਿੰਮਤ ਦੇਵੇ।

ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਵਿੱਚ ਕਈ ਧਾਰਮਿਕ ਸ਼ਖ਼ਸੀਅਤਾਂ ਨੇ ਵੀ ਸ਼ਿਰਕਤ ਕੀਤੀ ਅਤੇ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ।  ਕੰਗ ਨੇ ਪੰਜਾਬ ਦੇ ਨੌਜਵਾਨਾਂ ਅਤੇ ਦੇਸ਼-ਵਿਦੇਸ਼ 'ਚ ਵੱਸਦੇ ਸਮੂਹ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਸੂਬੇ 'ਚੋਂ ਨਸ਼ੇ ਨੂੰ ਜੜ੍ਹੋਂ ਖਤਮ ਕਰਨ ਦੇ ਮਿਸ਼ਨ 'ਚ ਸਰਕਾਰ ਦਾ ਸਾਥ ਦੇਣ ਅਤੇ ਸਹਿਯੋਗ ਦੇਣ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement