
ਪੁਲਿਸ ਨੇ ਮਾਮਲਾ ਦਰਜ ਕਰਕੇ ਆਰੋਪੀ ਦੀ ਭਾਲ ਕੀਤੀ ਸ਼ੁਰੂ
ਫਰੀਦਕੋਟ: ਫਰੀਦਕੋਟ 'ਚ 22 ਸਾਲਾ ਬਲਾਤਕਾਰ ਪੀੜਤਾ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ। ਪੁਲਿਸ ਨੇ ਹੁਣ ਇਸ ਮਾਮਲੇ ਵਿਚ ਕਤਲ ਦੀ ਧਾਰਾ ਵਧਾ ਦਿਤੀ ਹੈ। ਦੋ ਦਿਨ ਪਹਿਲਾਂ ਮੁਲਜ਼ਮ ਨੇ ਕੋਟਕਪੂਰਾ ਸ਼ਹਿਰ ਦੀ ਰਹਿਣ ਵਾਲੀ 22 ਸਾਲਾ ਲੜਕੀ ਨਾਲ ਬਲਾਤਕਾਰ ਕੀਤਾ ਸੀ। ਜਦੋਂ ਉਹ ਦੋਸ਼ੀ ਦੇ ਘਰ ਦੁੱਧ ਫੜਾਉਣ ਗਈ ਸੀ।
ਇਹ ਵੀ ਪੜ੍ਹੋ: ਰੋਹਿਤ ਸ਼ਰਮਾ ਨੂੰ ਹਾਈਵੇ 'ਤੇ 200 ਦੀ ਰਫ਼ਤਾਰ ਨਾਲ ਕਾਰ ਚਲਾਉਣੀ ਪਈ ਮਹਿੰਗੀ, ਹੋਏ ਤਿੰਨ ਚਲਾਨ
ਇਸ ਦੌਰਾਨ ਮੁਲਜ਼ਮ ਨੇ ਪੀੜਤਾ ਨੂੰ ਫੜ ਲਿਆ ਅਤੇ ਉਸ ਨੂੰ ਜ਼ਬਰਦਸਤੀ ਆਪਣੇ ਬਾਥਰੂਮ ਵਿੱਚ ਲੈ ਗਿਆ ਅਤੇ ਜ਼ਬਰਦਸਤੀ ਉਸ ਦੇ ਕੱਪੜੇ ਉਤਾਰ ਦਿਤੇ ਤੇ ਉਸ ਨਾਲ ਜਬਰਦਸਤੀ ਕੀਤੀ ਅਤੇ ਫਿਰ ਪੀੜਤਾ ਦੀ ਅਸ਼ਲੀਲ ਵੀਡੀਓ ਬਣਾ ਲਈ। ਇਸ ਤੋਂ ਬਾਅਦ ਦੋਸ਼ੀ ਔਰਤ ਨੇ ਵੀਡੀਓ ਵਾਇਰਲ ਕਰਨ ਦੀ ਧਮਕੀ ਦਿਤੀ।
ਇਹ ਵੀ ਪੜ੍ਹੋ: ਫਗਵਾੜਾ 'ਚ ਸੜਕੀ ਹਾਦਸੇ 'ਚ ਏਐਸਆਈ ਦੀ ਹੋਈ ਮੌਤ, ਖੜ੍ਹੀ ਕੰਬਾਈਨ ਨਾਲ ਟਕਰਾਇਆ ਮੋਟਰਸਾਈਕਲ
ਜਿਸ ਤੋਂ ਬਾਅਦ ਪੀੜਤਾ ਕਿਸੇ ਤਰ੍ਹਾਂ ਆਪਣੇ ਘਰ ਪਹੁੰਚੀ ਪਰ ਅਗਲੇ ਦਿਨ ਜਦੋਂ ਪੀੜਤਾ ਨੇ ਦੋਸ਼ੀ ਦੇ ਘਰ ਪਹੁੰਚ ਕੇ ਵੀਡੀਓ ਡਿਲੀਟ ਕਰਨ ਲਈ ਕਿਹਾ ਤਾਂ ਦੋਸ਼ੀ ਪੀੜਤਾ ਨੂੰ ਕਮਰੇ 'ਚ ਲੈ ਗਿਆ ਅਤੇ ਉਸ ਦੇ ਮੂੰਹ 'ਚ ਜ਼ਹਿਰੀਲੀ ਦਵਾਈ ਪਾ ਕੇ ਫਰਾਰ ਹੋ ਗਿਆ। ਜਿਸ ਤੋਂ ਬਾਅਦ ਪੀੜਤਾ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਲਿਜਾਇਆ ਗਿਆ। ਪੀੜਤਾ ਦੇ ਬਿਆਨਾਂ 'ਤੇ ਦੋਸ਼ੀ ਖਿਲਾਫ਼ ਬਲਾਤਕਾਰ ਸਮੇਤ ਆਈਪੀਸੀ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ ਪਰ ਹੁਣ ਇਲਾਜ ਦੌਰਾਨ ਪੀੜਤਾ ਦੀ ਮੌਤ ਹੋ ਗਈ।
ਥਾਣਾ ਕੋਟਕਪੂਰਾ ਸਿਟੀ ਦੀ ਏ.ਐਸ.ਆਈ ਜੋਗਿੰਦਰ ਕੌਰ ਨੇ ਦੱਸਿਆ ਕਿ ਪੀੜਤਾ ਦੇ ਉਪਰੋਕਤ ਬਿਆਨਾਂ ਦੇ ਆਧਾਰ 'ਤੇ ਦੋਸ਼ੀ ਜੀਤਾ ਸਿੰਘ ਦੇ ਖਿਲਾਫ ਜਬਰ-ਜ਼ਨਾਹ ਸਮੇਤ ਆਈ.ਪੀ.ਸੀ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਪਰ ਇਸ ਦੌਰਾਨ ਪੀੜਤਾ ਦੀ ਮੌਤ ਹੋ ਜਾਣ 'ਤੇ ਮਾਮਲਾ ਦਰਜ ਕਰ ਲਿਆ ਗਿਆ।