ਸ਼੍ਰੋਮਣੀ ਕਮੇਟੀ ਮੈਂਬਰ ਨੇ ਅੰਤ੍ਰਿੰਗ ਕਮੇਟੀ ਤੋਂ ਦਿਤਾ ਅਸਤੀਫ਼ਾ; SGPC ਪ੍ਰਧਾਨ ਦੇ ਇਸ ਫ਼ੈਸਲੇ ਨਾਲ ਜਤਾਈ ਅਸਹਿਮਤੀ
Published : Oct 19, 2023, 9:03 pm IST
Updated : Oct 19, 2023, 9:04 pm IST
SHARE ARTICLE
Image: For representation purpose only.
Image: For representation purpose only.

ਉਨ੍ਹਾਂ ਨੇ ਅਪਣਾ ਅਸਤੀਫਾ ਲਿਖਤੀ ਰੂਪ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਵੀ ਭੇਜ ਦਿਤਾ ਹੈ।



ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਬਾਵਾ ਸਿੰਘ ਗੁਮਾਨਪੁਰਾ ਨੇ ਅੰਤ੍ਰਿੰਗ ਕਮੇਟੀ ਤੋਂ ਅਸਤੀਫਾ ਦੇ ਦਿਤਾ ਹੈ। ਉਨ੍ਹਾਂ ਨੇ ਅਪਣਾ ਅਸਤੀਫਾ ਲਿਖਤੀ ਰੂਪ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਵੀ ਭੇਜ ਦਿਤਾ ਹੈ।

ਦਰਅਸਲ ਸ਼੍ਰੋਮਣੀ ਕਮੇਟੀ ਦੇ ਹਲਕਾ ਦੱਖਣੀ ਇੰਚਾਰਜ ਤਲਵੀਰ ਸਿੰਘ ਗਿੱਲ ਅਤੇ ਏਪੀ ਸਿੰਘ ਵਿਚਾਲੇ ਕਾਫੀ ਸਮੇਂ ਤੋਂ ਵਿਵਾਦ ਚੱਲਦਾ ਆ ਰਿਹਾ ਹੈ। ਇਸ ਵਿਵਾਦ ਨੂੰ ਲੈ ਕੇ ਅੱਜ ਸ਼੍ਰੋਮਣੀ ਕਮੇਟੀ ਦੀ ਇਕੱਤਰਤਾ ਹੋਈ ਸੀ, ਜਿਸ ਦੌਰਾਨ ਏਪੀ ਸਿੰਘ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਵਲੋਂ ਕਲੀਨ ਚਿੱਟ ਦੇ ਦਿਤੀ ਗਈ ਸੀ।

Photo

ਇਸ ਤੋਂ ਨਾਰਾਜ਼ ਹੋ ਕੇ ਬਾਵਾ ਸਿੰਘ ਗੁਮਾਨਪੁਰਾ ਨੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਵਜੋਂ ਅਸਤੀਫਾ ਦੇ ਦਿਤਾ ਹੈ। ਉਨ੍ਹਾਂ ਨੇ ਅਪਣੇ ਅਸਤੀਫ਼ੇ ਵਿਚ ਲਿਖਿਆ ਕਿ ਉਹ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਇਸ ਫੈਸਲੇ ਨਾਲ ਬਿਲਕੁਲ ਵੀ ਸਹਿਮਤ ਨਹੀਂ ਹਨ ਅਤੇ ਇਸ ਦੇ ਵਿਰੋਧ ਵਿਚ ਅਸਤੀਫ਼ਾ ਦੇ ਰਹੇ ਹਨ।  

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਈ ਖੁਲਾਸੇ ਕਰਨ ਤੋਂ ਬਾਅਦ ਸਾਬਕਾ ਅਸਫਰ ਨੇ ਚੋਣ ਮੈਦਾਨ 'ਚ ਮਾਰੀ ਛਾਲ , ਭਾਜਪਾ ਨੂੰ ਛੱਡਕੇ ਆਏ ਅਫ਼ਸਰ ਤੋਂ ਸੁਣੋ .....

20 May 2024 11:46 AM

Bhagwant LIVE | ਫਰੀਦਕੋਟ 'ਚ CM ਮਾਨ ਦਾ ਧਮਾਕੇਦਾਰ ਭਾਸ਼ਣ, ਵਿਰੋਧੀਆਂ 'ਤੇ ਸਾਧੇ ਨਿਸ਼ਾਨੇ!

20 May 2024 11:09 AM

Punjab Weather Alert : ਮੌਸਮ ਨੂੰ ਲੈ ਕੇ Red Alert ਜਾਰੀ, ਸੂਬੇ ਦੇ 10 ਜ਼ਿਲ੍ਹਿਆਂ ਦਾ ਪਾਰਾ 44 ਡਿਗਰੀ ਤੋਂ ਪਾਰ

20 May 2024 10:52 AM

Bank Fraud :ਬੈਂਕ ਖਾਤਿਆਂ 'ਤੇ ਧਿਆਨ ਰੱਖਿਆ ਕਰੋ! ਇਸ ਬੰਦੇ ਦੇ ਖਾਤੇ 'ਚੋਂ ਕਢਾ ਲਏ ਗਏ 65 ਲੱਖ ਅਤੇ 90 ਹਜ਼ਾਰ ਰੁਪਏ

20 May 2024 10:40 AM

Organic Farming : ਕਿਸਾਨ ਨੇ ਸਮਝਾਏ ਜੈਵਿਕ ਖੇਤੀ ਦੇ ਲਾਭ, ਹੋ ਰਿਹਾ ਮੋਟਾ ਮੁਨਾਫ਼ਾ

20 May 2024 10:07 AM
Advertisement