ਪੰਜਾਬ ਵਿਚ ਵਧਣ ਲੱਗੀ ਠੰਢ, ਰਾਤ ਦਾ ਪਾਰਾ ਪਹੁੰਚਿਆ 1.8 ਡਿਗਰੀ ਸੈਲਸੀਅਸ

By : GAGANDEEP

Published : Oct 19, 2023, 3:05 pm IST
Updated : Oct 19, 2023, 3:05 pm IST
SHARE ARTICLE
PHOTO
PHOTO

ਆਦਮਪੁਰ 12 ਡਿਗਰੀ ਸੈਲਸੀਅਸ ਨਾਲ ਪੰਜਾਬ ਦਾ ਸਭ ਤੋਂ ਠੰਡਾ ਇਲਾਕਾ ਰਿਹਾ

 

ਮੁਹਾਲੀ: ਪੰਜਾਬ ਵਿਚ ਠੰਢ ਵਧਣ ਲੱਗੀ ਹੈ। ਰਾਤ ਦੇ ਤਾਪਮਾਨ 'ਚ 1.8 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਆਦਮਪੁਰ 12 ਡਿਗਰੀ ਸੈਲਸੀਅਸ ਨਾਲ ਪੰਜਾਬ ਦਾ ਸਭ ਤੋਂ ਠੰਡਾ ਰਿਹਾ। ਦੂਜੇ ਪਾਸੇ ਪੰਜਾਬ ਵਿਚ ਖੁਸ਼ਕ ਮੌਸਮ ਕਾਰਨ ਦਿਨ ਦਾ ਤਾਪਮਾਨ 1.5 ਡਿਗਰੀ ਸੈਲਸੀਅਸ ਵਧ ਗਿਆ ਹੈ ਪਰ ਅਜੇ ਵੀ ਇਹ ਆਮ ਨਾਲੋਂ 4.3 ਡਿਗਰੀ ਸੈਲਸੀਅਸ ਘੱਟ ਹੈ।

ਇਹ ਵੀ ਪੜ੍ਹੋ: 40 ਲੱਖ ਲਗਾ ਕੇ ਅਮਰੀਕਾ ਗਏ ਨੌਜਵਾਨ ਦੀ ਹੋਈ ਮੌਤ, ਡਿਵਾਈਡਰ ਨਾਲ ਟਕਰਾਉਣ ਨਾਲ ਪਲਟੀ ਕਾਰ 

ਮੌਸਮ ਵਿਭਾਗ ਨੇ ਅਗਲੇ ਛੇ ਦਿਨਾਂ ਤੱਕ ਪੰਜਾਬ ਵਿਚ ਮੌਸਮ ਖੁਸ਼ਕ ਰਹਿਣ ਦੀ ਭਵਿੱਖਬਾਣੀ ਕੀਤੀ ਹੈ। ਵਿਭਾਗ ਅਨੁਸਾਰ ਜੇਕਰ ਇਸ ਸਮੇਂ ਦੌਰਾਨ ਵੱਧ ਤੋਂ ਵੱਧ ਤਾਪਮਾਨ ਵਿਚ ਕੋਈ ਵੱਡੀ ਤਬਦੀਲੀ ਨਾ ਆਈ ਤਾਂ ਰਾਤ ਦੇ ਤਾਪਮਾਨ ਵਿੱਚ ਹੋਰ ਗਿਰਾਵਟ ਆਉਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ: ਇਟਲੀ 'ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਹੋਈ ਮੌਤ 

ਬੁੱਧਵਾਰ ਨੂੰ ਪੰਜਾਬ ਦੇ ਪ੍ਰਮੁੱਖ ਸ਼ਹਿਰਾਂ ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 27.1, ਲੁਧਿਆਣਾ 28.2, ਪਟਿਆਲਾ 30.3, ਪਠਾਨਕੋਟ 29.8, ਬਠਿੰਡਾ 26.6, ਫਰੀਦਕੋਟ 27.0, ਗੁਰਦਾਸਪੁਰ 32.5, ਜਲੰਧਰ 27.1, ਮੋਗਾ 26.9 ਅਤੇ ਰੋਪੜ ਦਾ 26.9 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। ਸੂਬੇ ਵਿਚ ਸਭ ਤੋਂ ਵੱਧ ਤਾਪਮਾਨ ਗੁਰਦਾਸਪੁਰ ਵਿਚ 32.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਅੰਮ੍ਰਿਤਸਰ ਦਾ ਰਾਤ ਦਾ ਤਾਪਮਾਨ 14.2, ਲੁਧਿਆਣਾ 16.5, ਪਟਿਆਲਾ 15.5, ਪਠਾਨਕੋਟ 12.5, ਬਠਿੰਡਾ 15.2, ਫਰੀਦਕੋਟ 14.2, ਐਸਬੀਐਸ ਨਗਰ 14.4, ਬਰਨਾਲਾ 16.0, ਜਲੰਧਰ 14.8 ਅਤੇ ਰੋਪੜ 13.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement