
ਰੀਟਰੀਟ ਸੈਰਾਮਨੀ ਤੇ ਬੀਐਸਐਫ ਦੇ ਮਿਊਜ਼ੀਅਮ ਦਾ ਵੀ ਕਰਨਗੇ ਦੌਰਾ
ਅੰਮ੍ਰਿਤਸਰ: ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਜਿੱਥੋਂ ਉਹ ਹੁਣ ਕਟੜਾ-ਨਵੀਂ ਦਿੱਲੀ ਐਕਸਪ੍ਰੈਸ ਹਾਈਵੇਅ ਦਾ ਮੁਆਇਨਾ ਕਰਨ ਪਹੁੰਚ ਗਏ ਹਨ। ਉਨ੍ਹਾਂ ਨਾਲ ਸੀਐਮ ਭਗਵੰਤ ਮਾਨ ਵੀ ਮੌਜੂਦ ਹਨ।
Nitin Gadkari
ਨਿਤਿਨ ਗਡਕਰੀ ਨੇ ਕਿਹਾ ਕਿ ਹਰਿਮੰਦਰ ਸਾਹਿਬ ਵਿੱਚ ਮੱਥਾ ਟੇਕਣ ਦੀ ਮੇਰੀ ਤਾਂ ਪਹਿਲਾਂ ਹੀ ਇੱਛਾ ਸੀ। ਅੱਜ ਮੈਨੂੰ ਇੱਥੇ ਸਿਰ ਝੁਕਾਉਣ ਦਾ ਸੁਭਾਗ ਮਿਲਿਆ। ਮੈਂ ਗੁਰੂ ਸਾਹਿਬ ਅੱਗੇ ਪ੍ਰਾਰਥਨਾ ਕੀਤੀ ਕਿ ਸਾਡੇ ਭਾਰਤੀਆਂ ਦਾ ਆਉਣ ਵਾਲੇ ਸਮੇਂ ਵਿੱਚ ਚੰਗਾ ਅਤੇ ਖੁਸ਼ਹਾਲ ਜੀਵਨ ਹੋਵੇ ਅਤੇ ਸਭ ਦਾ ਭਲਾ ਹੋਵੇ। ਦੇਸ਼ ਹੋਰ ਤਰੱਕੀ ਕਰੇ।
ਇਹ ਵੀ ਪੜ੍ਹੋ: 40 ਲੱਖ ਲਗਾ ਕੇ ਅਮਰੀਕਾ ਗਏ ਨੌਜਵਾਨ ਦੀ ਹੋਈ ਮੌਤ, ਡਿਵਾਈਡਰ ਨਾਲ ਟਕਰਾਉਣ ਨਾਲ ਪਲਟੀ ਕਾਰ
Nitin Gadkari
ਤੁਹਾਨੂੰ ਦੱਸ ਦੇਈਏ ਕਿ ਨਿਤਿਨ ਗਡਕਰੀ ਅੱਜ ਦਿੱਲੀ-ਕਟੜਾ ਹਾਈਵੇਅ ਦੇ ਚੱਲ ਰਹੇ ਕਾਰਜਾਂ ਦਾ ਜਾਇਜ਼ਾ ਲੈਣ ਪਹੁੰਚੇ ਹਨ। ਇਸ ਤੋਂ ਇਲਾਵਾ ਉਹ ਅਟਾਰੀ ਸਰਹੱਦ 'ਤੇ ਰਿਟਰੀਟ ਸੈਰੇਮਨੀ ਨੂੰ ਵੀ ਵੇਖਣਗੇ ਅਤੇ 418 ਫੁੱਟ ਉੱਚਾ ਤਿਰੰਗਾ ਝੰਡਾ ਲਹਿਰਾਉਣਗੇ। ਇਸ ਤਿਰੰਗੇ ਦੇ ਲਹਿਰਾਉਣ ਨਾਲ ਹਰ ਭਾਰਤੀ ਮਾਣ ਨਾਲ 'ਝੰਡਾ ਉਂਚਾ ਰਹੇ ਹਮਾਰਾ' ਗਾ ਸਕੇਗਾ।
Nitin Gadkari
ਇਹ ਵੀ ਪੜ੍ਹੋ: ਪੰਜਾਬ ਵਿਚ ਵਧਣ ਲੱਗੀ ਠੰਢ, ਰਾਤ ਦਾ ਪਾਰਾ ਪਹੁੰਚਿਆ 1.8 ਡਿਗਰੀ ਸੈਲਸੀਅਸ
ਅਟਾਰੀ ਸਰਹੱਦ 'ਤੇ ਅੱਜ ਲਹਿਰਾਇਆ ਜਾਣ ਵਾਲਾ ਤਿਰੰਗਾ ਦੇਸ਼ ਦਾ ਸਭ ਤੋਂ ਉੱਚਾ ਹੋਵੇਗਾ। ਇੰਨਾ ਹੀ ਨਹੀਂ ਭਾਰਤ ਨੇ ਅਟਾਰੀ ਸਰਹੱਦ 'ਤੇ ਲਗਾਏ ਗਏ ਤਿਰੰਗੇ ਦੇ ਖੰਭੇ ਦੀ ਉਚਾਈ ਗੁਆਂਢੀ ਦੇਸ਼ ਪਾਕਿਸਤਾਨ ਨਾਲੋਂ 18 ਫੁੱਟ ਵਧਾ ਦਿਤੀ ਹੈ। ਇਸ ਤੋਂ ਪਹਿਲਾਂ ਭਾਰਤੀ ਤਿਰੰਗੇ ਦੇ ਖੰਭੇ ਦੀ ਉਚਾਈ 360 ਫੁੱਟ ਸੀ, ਜਦੋਂ ਕਿ ਪਾਕਿਸਤਾਨੀ ਝੰਡੇ ਦੇ ਖੰਭੇ ਦੀ ਉਚਾਈ 400 ਫੁੱਟ ਸੀ। ਹੁਣ ਗੋਲਡਨ ਗੇਟ ਦੇ ਸਾਹਮਣੇ ਤਿਆਰ ਭਾਰਤ ਦਾ 418 ਫੁੱਟ ਉੱਚਾ ਝੰਡਾ ਖੰਭਾ ਉਦਘਾਟਨ ਲਈ ਕੇਂਦਰੀ ਮੰਤਰੀ ਨਿਤਿਨ ਗਡਕਰੀ ਦੀ ਉਡੀਕ ਕਰ ਰਿਹਾ ਹੈ।
Nitin Gadkari