
Darbar Sahib News: ਵਿਅਕਤੀ ਵੱਲੋਂ ਖ਼ੁਦਕੁਸ਼ੀ ਦਾ ਖਦਸ਼ਾ
A person jumped into the Sarovar of Sri Darbar Sahib News: ਸੱਚਖੰਡ ਸ੍ਰੀ ਦਰਬਾਰ ਸਾਹਿਬ ਤੋਂ ਵੱਡੀ ਵੱਡੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਇਕ ਵਿਅਕਤੀ ਨੇ ਸ੍ਰੀ ਦਰਬਾਰ ਸਾਹਿਬ ਦੇ ਸਰੋਵਰ 'ਚ ਛਾਲ ਮਾਰ ਦਿੱਤੀ। ਜਿਸ ਨੂੰ ਦੇਖਦੇ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਲਾਜ਼ਮਾਂ ਨੇ ਵਿਅਕਤੀ ਨੂੰ ਜਦੋ-ਜ਼ਹਿਦ ਨਾਲ ਬਾਹਰ ਕੱਢਿਆ।
ਵਿਅਕਤੀ ਵੱਲੋਂ ਖ਼ੁਦਕੁਸ਼ੀ ਕਰਨ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ। ਵਿਅਕਤੀ ਦਿਮਾਗੀ ਤੌਰ 'ਤੇ ਪਰੇਸ਼ਾਨ ਦੱਸਿਆ ਜਾ ਰਿਹਾ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਅੱਜ ਸਵੇਰੇ ਇਕ 60 ਸਾਲਾ ਵਿਅਕਤੀ ਨੇ ਅਚਾਨਕ ਸਰੋਵਰ ਵਿਚ ਛਾਲ ਮਾਰ ਦਿੱਤੀ, ਜਿਸ ਨੂੰ ਸੇਵਾਦਾਰਾਂ ਨੇ ਤੁਰੰਤ ਬਾਹਰ ਕੱਢ ਲਿਆ।
ਕਿਹਾ ਜਾ ਰਿਹਾ ਹੈ ਕਿ ਉਹ ਬਜ਼ੁਰਗ ਵਾਰ-ਵਾਰ ਕਹਿ ਰਿਹਾ ਸੀ ਕਿ ਉਹ ਗੁਰੂ ਘਰ ਵਿਖੇ ਆ ਕੇ ਆਪਣੀ ਜਾਨ ਦੇਣਾ ਚਾਹੁੰਦਾ ਹੈ। ਫਿਲਹਾਲ ਉਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ ਤੇ ਪੁਲਿਸ ਵਲੋਂ ਉਸ ਦੇ ਛਾਲ ਮਾਰਨ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।